ਨਾਭਾ, 3 ਫਰਵਰੀ (ਕਰਮਜੀਤ ਸਿੰਘ)-ਭਗਤ ਰਵਿਦਾਸ ਜੀ ਦੇ 649ਵੇਂ ਜਨਮ ਦਿਹਾੜੇ ਮੌਕੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਵਲੋਂ ਹਲਕਾ ਨਾਭਾ ਦੇ ਵੱਖ-ਵੱਖ ਪਿੰਡਾਂ ਵਿਚ ਧਾਰਮਿਕ ਸਮਾਗਮਾਂ ਵਿਚ ਹਾਜ਼ਰੀ ਲਗਵਾਈ ਅਤੇ ਸਮੂਹ ਹਲਕਾ ਨਿਵਾਸੀਆਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅੱਜ ਵਿਧਾਇਕ ਦੇਵ ਮਾਨ ਵੱਲੋਂ ਪਿੰਡ ਚੌਧਰੀ ਮਾਜਰਾ, ਰਾਮਗੜ੍ਹ ਬੋੜਾਂ, ਬੋੜਾਂ ਖ਼ੁਰਦ ਕਕਰਾਲਾ, ਕੁਲਾਰਾਂ, ਸਾਧੋਹੜੀ, ਭਾਦਸੋਂ, ਚਾਸਵਾਲ ਆਦਿ ਪਿੰਡਾਂ ਅਤੇ ਸ਼ਹਿਰ ਨਾਭਾ ਵਿਚ ਵੱਖ-ਵੱਖ ਸਮਾਗਮਾਂ ਵਿਚ ਹਾਜ਼ਰੀ ਲਗਵਾਈ | ਇਸ ਮੌਕੇ ਵੱਖ-ਵੱਖ ਪਿੰਡਾਂ ਵਿਚ ਪ੍ਰਬੰਧਕਾਂ ਵਲੋਂ ਵਿਧਾਇਕ ਦੇਵ ਮਾਨ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਦੇ ਨਾਲ ਤੇਜਿੰਦਰ ਸਿੰਘ ਖਹਿਰਾ ਡਾਇਰੈਕਟਰ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ ਨਾਭਾ, ਸੁਖਦੀਪ ਸਿੰਘ ਖਹਿਰਾ, ਭੁਪਿੰਦਰ ਸਿੰਘ ਕੱਲਰ ਮਾਜਰੀ, ਜਸਵੀਰ ਸਿੰਘ ਵਜੀਦਪੁਰ, ਦਵਿੰਦਰ ਸਿੰਘ ਕੁਲਾਰਾਂ, ਭੁਪਿੰਦਰ ਸਿੰਘ ਸਰਪੰਚ ਕਕਰਾਲਾ ਅਤੇ ਅਹੁਦੇਦਾਰ ਮੌਜੂਦ ਸਨ |