12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-02-2026

ਗੁਰਦੁਆਰਾ ਕੰਬਲੀ ਵਾਲਾ ਵਿਖੇ ਭਗਤ ਰਵਿਦਾਸ ਤੇ ਪੂਰਨਮਾਸ਼ੀ ਦਿਹਾੜੇ ਮੌਕੇ ਸਮਾਗਮ

Ad Position 21
No active advertisement
ਅਜੀਤ ਡੈਸਕ 04-02-2026
ਪਟਿਆਲਾ, 3 ਫਰਵਰੀ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸੰਤ ਕੰਬਲੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਦੀ ਯੋਗ ਅਗਵਾਈ ਨਾਲ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਅਤੇ ਪੂਰਨਮਾਸ਼ੀ ਦੇ ਪਵਿੱਤਰ ਦਿਹਾੜੇ ਮੌਕੇ ਗੁਰੂ ਘਰ ਵਿਖੇ ਸੰਗਤਾਂ ਨੇ ਮੱਥਾ ਟੇਕਿਆ ਅਤੇ ਕਰਵਾਏ ਗਏ ਗੁਰਮਤਿ ਸਮਾਗਮ ਵਿਚ ਵੱਡੇ ਪੱਧਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਮੁੱਖ ਪ੍ਰਬੰਧਕ ਭਾਈ ਗੁਰਦੀਪ ਸਿੰਘ ਨੇ ਸੰਗਤਾਂ ਨੂੰ ਦੀਵਾਨਾਂ ਵਿਚ ਗੁਰਬਾਣੀ ਕੀਰਤਨ ਸੁਣਾ ਕੇ ਨਿਹਾਲ ਕੀਤਾ ਅਤੇ ਸ਼ਬਦ ਗੁਰੂ ਨਾਲ ਜੁੜਨ ਦੀ ਸਿੱਖਿਆ ਦਿੱਤੀ | ਗੁਰਮਤਿ ਸਮਾਗਮ ਦੌਰਾਨ ਸੰਤ ਮਹਾਂਪੁਰਸ਼ ਬਾਬਾ ਨਛੱਤਰ ਸਿੰਘ ਕਾਲੀ ਕੰਬਲੀ ਵਾਲਿਆਂ ਨੇ ਸੰਗਤਾਂ ਨੂੰ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ | ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਭਾਈ ਗੁਰਮੀਤ ਸਿੰਘ, ਮਲਕੀਤ ਸਿੰਘ ਖੰਨਾ, ਪਰਮਜੀਤ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਲੋਕ ਸਾਹਿਤ ਸੰਗਮ ਦੀ ਬੈਠਕ 'ਚ ਕਵੀਆਂ ਨੇ ਰੰਗ ਬੰਨਿ੍ਹਆ ਅਗਲੀ ਖ਼ਬਰ ਵਿਧਾਇਕ ਦੇਵ ਮਾਨ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਵੱਖ-ਵੱਖ ਪਿੰਡਾਂ ਵਿਚ ਲਵਾਈ ਹਾਜ਼ਰੀ
Ad Position 24