ਰਾਜਪੁਰਾ, 3 ਫਰਵਰੀ (ਜੀ.ਪੀ. ਸਿੰਘ)-ਸਥਾਨਕ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਐੱਨ.ਐੱਸ.ਐੱਸ. ਵਿਭਾਗ ਦੀ ਵਲੰਟੀਅਰ ਅਮਨਪ੍ਰੀਤ ਕੌਰ ਨੂੰ ਦੇਸ ਦੀ ਰਾਜਧਾਨੀ ਦਿੱਲੀ 'ਚ ਹੋਈ ਗਣਤੰਤਰ ਦਿਵਸ ਪਰੇਡ ਕੈਂਪ ਤੋਂ ਪਰਤਣ 'ਤੇ ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਗਾਂਧੀ, ਪ੍ਰੋਗਰਾਮ ਅਫ਼ਸਰ ਡਾ. ਮਨਦੀਪ ਸਿੰਘ, ਡਾ. ਵੰਦਨਾ ਗੁਪਤਾ, ਪ੍ਰੋ. ਅਵਤਾਰ ਸਿੰਘ, ਡਾ. ਗਗਨਦੀਪ ਕੌਰ, ਪ੍ਰੋ. ਨੰਦਿਤਾ ਅਤੇ ਪ੍ਰੋ. ਦਲਜੀਤ ਸਿੰਘ ਵਲੋਂ ਫੁੱਲਾਂ ਦੇ ਹਾਰ ਪਾ ਕੇ ਸੁਆਗਤ ਅਤੇ ਸਨਮਾਨ ਕੀਤਾ ਗਿਆ | ਪਿ੍ੰਸੀਪਲ ਡਾ. ਚੰਦਰ ਪ੍ਰਕਾਸ਼ ਨੇ ਦੱਸਿਆ ਕਿ ਪੰਜਾਬ ਵਿਚੋਂ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ 'ਚੋਂ ਸਿਰਫ਼ 4 ਲੜਕੀਆਂ ਨੂੰ 26 ਜਨਵਰੀ, 2026 ਗਣਤੰਤਰ ਦਿਵਸ ਪਰੇਡ ਕੈਂਪ ਲਈ ਚੁਣਿਆ ਗਿਆ ਸੀ, ਜਿਨ੍ਹਾਂ ਵਿਚ ਪਟੇਲ ਕਾਲਜ ਦੀ ਵਲੰਟੀਅਰ ਅਮਨਪ੍ਰੀਤ ਕੌਰ ਵੀ ਸ਼ਾਮਿਲ ਸੀ | ਜੋ ਕਿ ਪੂਰੇ ਪਟਿਆਲਾ ਜ਼ਿਲ੍ਹੇ ਅਤੇ ਇਲਾਕੇ ਲਈ ਮਾਣ ਵਾਲੀ ਗੱਲ ਹੈ | ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਇਹ ਕੈਂਪ 1 ਜਨਵਰੀ, 2026 ਤੋਂ 31 ਜਨਵਰੀ, 2026 ਤਕ ਦਿੱਲੀ ਵਿਚ ਲੱਗਿਆ ਸੀ | ਜਿਸ ਦੌਰਾਨ ਅਮਨਪ੍ਰੀਤ ਕੌਰ ਨੇ ਦਿੱਲੀ ਵਿਚ ਪਰੇਡ ਕੀਤੀ ਅਤੇ ਸਭਿਆਚਾਰਕ ਪ੍ਰੋਗਰਾਮ ਵਿਚ ਭਾਗ ਲਇਆ | ਇਸ ਦੌਰਾਨ ਅਮਨਪ੍ਰੀਤ ਕੌਰ ਨੇ ਵਲੰਟੀਅਰਾਂ ਨਾਲ ਰਿਪਬਲਿਕ ਡੇਅ ਕੈਂਪ ਅਤੇ ਦੇਸ਼ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਉਪ ਰਾਸ਼ਟਰਪਤੀ ਅਤੇ ਹੋਰ ਮੰਤਰੀਆਂ ਨਾਲ ਕੀਤੀਆਂ ਮੁਲਾਕਾਤਾਂ ਦੇ ਅਨੁਭਵ ਸਾਂਝੇ ਕੀਤੇ | ਅਮਨਪ੍ਰੀਤ ਕੌਰ ਦੀ ਇਸ ਵੱਡੀ ਪ੍ਰਾਪਤੀ ਲਈ ਪ੍ਰਬੰਧਕਾਂ ਵਲੋਂ ਫੁਲਾਂ ਦੇ ਹਾਰ ਪਾ ਕੇ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਪ੍ਰੋ. ਰਾਜਨ ਸ਼ਰਮਾ, ਹਰਪ੍ਰੀਤ ਸਿੰਘ ਕੋਚ ਸਮੇਤ ਪ੍ਰੋਫੈਸਰ ਮੌਜੂਦ ਸਨ |