ਭਾਦਸੋਂ, 3 ਫਰਵਰੀ (ਗੁਰਬਖ਼ਸ਼ ਸਿੰਘ ਵੜੈਚ)-ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਨਵੀਰ ਸਿੰਘ ਟਿਵਾਣਾ ਦੇ ਪਿਤਾ ਮਾ. ਭੁਪਿੰਦਰ ਸਿੰਘ ਟਿਵਾਣਾ ਦਾ ਦਿਹਾਂਤ ਹੋ ਗਿਆ ਸੀ | ਅੱਜ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ 'ਆਪ' ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਰਨਵੀਰ ਸਿੰਘ ਟਿਵਾਣਾ ਨਾਲ ਦੁੱਖ ਸਾਂਝਾ ਕੀਤਾ | ਇਸ ਮੌਕੇ ਉਨ੍ਹਾਂ ਨਾਲ ਸਨਦੀਪ ਧਾਲੀਵਾਲ ਇਨਫੋਰਮੇਸਨ ਕਮਿਸ਼ਨਰ ਪੰਜਾਬ, ਨਰਿੰਦਰ ਸ਼ੇਰਗਿੱਲ ਚੇਅਰਮੈਨ ਮਿਲਕਫੈੱਡ ਪੰਜਾਬ, ਗੁਰਦੀਪ ਸਿੰਘ ਦੀਪਾ ਰਾਮਗੜ੍ਹ ਚੇਅਰਮੈਨ ਮਾਰਕੀਟ ਕਮੇਟੀ ਭਾਦਸੋਂ, ਕੁਲਵਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ |