17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਚੇਅਰਮੈਨ ਹਰਪਾਲ ਜੁਨੇਜਾ ਵਲੋਂ ਬੋਰਡ ਆਫ਼ ਡਾਇਰੈਕਟਰਜ਼ ਦੀ ਬੈਠਕ ਮੌਕੇ ਅਹਿਮ ਫ਼ੈਸਲੇ

Ad Position 21
No active advertisement
ਅਜੀਤ ਡੈਸਕ 05-02-2026
ਪਟਿਆਲਾ, 4 ਫਰਵਰੀ (ਅ.ਸ. ਆਹਲੂਵਾਲੀਆ)-ਪੀ. ਆਰ. ਟੀ. ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪੀ. ਆਰ. ਟੀ. ਸੀ. ਦੀ ਭਲਾਈ, ਉੱਨਤੀ ਅਤੇ ਤਰੱਕੀ ਲਈ ਪੀ. ਆਰ. ਟੀ. ਸੀ. ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਮੀਟਿੰਗ ਕਰਕੇ ਅਹਿਮ ਫ਼ੈਸਲੇ ਲਏ | ਹਰਪਾਲ ਜੁਨੇਜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਆਰ.ਟੀ.ਸੀ. ਨੂੰ ਹੋਰ ਉਚਾਈਆਂ ਤੱਕ ਲਿਜਾਣਾ, ਸੰਸਥਾ ਦੇ ਕਰਮਚਾਰੀਆਂ ਦੇ ਹਿਤਾਂ ਦੀ ਸੰਭਾਲ ਕਰਨੀ ਅਤੇ ਪੀ. ਆਰ. ਟੀ. ਸੀ. ਦੀਆਂ ਸਵਾਰੀਆਂ ਨੂੰ ਹੋਰ ਉੱਤਮ, ਸੁਰੱਖਿਅਤ ਅਤੇ ਲਾਭਕਾਰੀ ਟਰਾਂਸਪੋਰਟ ਸੇਵਾਵਾਂ ਪ੍ਰਦਾਨ ਕਰਨਾ ਹੀ ਉਨ੍ਹਾਂ ਦਾ ਪ੍ਰਮੁੱਖ ਉਦੇਸ਼ ਹੈ | ਇਸ ਬੈਠਕ ਮੌਕੇ ਪੀ. ਆਰ. ਟੀ. ਸੀ. ਦੇ ਬੇੜੇ 'ਚ ਨਵੀਆਂ ਬੱਸਾਂ ਪਾਉਣ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਵਿਖੇ ਸਵਾਰੀਆਂ ਨੂੰ ਹੋਰ ਸਹੂਲਤਾਂ ਮੁਹੱਈਆ ਕਰਵਾਉਣਾ ਬਾਬਤ ਫ਼ੈਸਲੇ ਲਏ ਗਏ | ਵੱਖ-ਵੱਖ ਮਹੱਤਵਪੂਰਨ ਏਜੰਡਿਆਂ ਤੇ ਨੀਤੀਆਂ ਨੂੰ ਬੋਰਡ ਆਫ਼ ਡਾਇਰੈਕਟਰਜ਼ ਦੇ ਮੈਂਬਰਾਂ ਨੇ ਏਜੰਡੇ ਵਿਚਾਰਦੇ ਹੋਏ ਪੀਆਰਟੀਸੀ ਦੀ ਵਿੱਤੀ ਵਰ੍ਹੇ ਦੀ ਆਮਦਨ ਨੂੰ ਵਧਾਉਣ ਬਾਬਤ ਵੀ ਵਿਚਾਰਿਆ ਗਿਆ | ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਤੋਂ ਹੋਰ ਵਾਧੂ ਬੱਸਾਂ ਵੱਖ-ਵੱਖ ਰੂਟਾਂ 'ਤੇ ਚਲਾਉਣ ਦਾ ਵੀ ਫ਼ੈਸਲਾ ਹੋਇਆ ਤਾਂ ਜੋ ਸਵਾਰੀਆਂ ਨੂੰ ਨਵੇਂ ਬੱਸ ਸਟੈਂਡ ਤੋਂ ਆਉਣ ਜਾਣ 'ਚ ਕੋਈ ਮੁਸ਼ਕਿਲ ਨਾ ਆਵੇ, ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ, ਪਟਿਆਲਾ ਡਿਪੂ ਤੇ ਸੰਗਰੂਰ ਵਿਖੇ ਡੀਜ਼ਲ ਦੇ ਰਿਟੇਲ ਆਊਟਲੈੱਟ ਸਥਾਪਤ ਕਰਨ ਤੋਂ ਇਲਾਵਾ ਪੀ.ਆਰ.ਟੀ.ਸੀ ਦੇ ਹੋਰ ਜਿੱਥੇ-ਜਿੱਥੇ ਰਿਟੇਲ ਆਊਟਲੈੱਟ ਸੰਬੰਧੀ ਢੁਕਵੀਂ ਜ਼ਮੀਨ ਉਪਲਬਧ ਹੈ, ਵਿਖੇ ਰਿਟੇਲ ਆਊਟਲੈੱਟ ਸੰਬੰਧੀ ਤੁਰੰਤ ਸਰਵੇ ਕਰਵਾਉਣ ਸਮੇਤ ਪੀ. ਆਰ. ਟੀ. ਸੀ ਦੇ ਮੁੱਖ ਦਫ਼ਤਰ ਅਤੇ ਸਮੂਹ ਡਿਪੂਆਂ ਅਤੇ ਉਨ੍ਹਾਂ ਅਧੀਨ ਆਉਂਦੇ ਬੱਸ ਅੱਡਿਆਂ ਵਿਖੇ ਸੋਲਰ ਸਿਸਟਮ ਲਗਾਉਣ ਦੇ ਵੀ ਫ਼ੈਸਲੇ ਲਏ ਗਏ | ਇਸ ਮੀਟਿੰਗ 'ਚ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ, ਵਾਈਸ ਚੇਅਰਮੈਨ ਬਲਵਿੰਦਰ ਝਾੜਵਾਂ, ਵਧੀਕ ਮੈਨੇਜਿੰਗ ਡਾਇਰੈਕਟਰ ਨਵਦੀਪ ਕੁਮਾਰ, ਪੀ.ਆਰ.ਟੀ.ਸੀ ਦੇ ਡਾਇਰੈਕਟਰਜ਼ ਚਰਨਜੀਤ ਸਿੰਘ ਧਾਲੀਵਾਲ ਤੇ ਗੁਰਪ੍ਰੀਤ ਸਿੰਘ ਵਿਰਕ, ਵਿੱਤ ਵਿਭਾਗ ਤੋਂ ਡੀ. ਸੀ. ਐੱਫ਼. ਏ. ਹਰਪ੍ਰੀਤ ਕੌਰ, ਟਰਾਂਸਪੋਰਟ ਵਿਭਾਗ ਪੰਜਾਬ ਤੋਂ ਸੁਪਰਡੰਟ ਮਨਮੋਹਨ ਸਿੰਘ ਤੇ ਸਹਾਇਕ ਰਿਜਨਲ ਟਰਾਂਸਪੋਰਟ ਅਥਾਰਿਟੀ ਮਨਜੋਤ ਸਿੰਘ, ਮੁੱਖ ਲੇਖਾ ਅਫ਼ਸਰ ਜਸਪਾਲ ਸਿੰਘ, ਕਾਰਜਕਾਰੀ ਇੰਜੀਨੀਅਰ ਜਤਿੰਦਰਪਾਲ ਸਿੰਘ ਗਰੇਵਾਲ, ਜੀ. ਐੱਮ. ਪ੍ਰਸ਼ਾਸਨ ਅਮਨਵੀਰ ਸਿੰਘ ਟਿਵਾਣਾ, ਸੀਨੀਅਰ ਕਾਨੂੰਨੀ ਸਲਾਹਕਾਰ ਮਨਿੰਦਰਪਾਲ ਸਿੰਘ ਸਿੱਧੂ, ਜੀ.ਐੱਮਜ ਮੌਹਿੰਦਰਪਾਲ ਸਿੰਘ ਤੇ ਪ੍ਰਵੀਨ ਕੁਮਾਰ ਤੋਂ ਇਲਾਵਾ ਪੀ. ਆਰ. ਟੀ. ਸੀ. ਦੇ ਹੋਰ ਅਧਿਕਾਰੀ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਤਿੰਨ ਦਿਨਾ ਸੂਬਾ ਪੱਧਰੀ ਹੜਤਾਲ ਦਾ ਐਲਾਨ ਅਗਲੀ ਖ਼ਬਰ ਕਈ ਦਿਨਾਂ ਤੋਂ ਬਿਨਾਂ ਅਧਿਆਪਕ ਤੋਂ ਚੱਲ ਰਿਹਾ ਸਰਕਾਰੀ ਪ੍ਰਾਇਮਰੀ ਸਕੂਲ
Ad Position 24