17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਚੂਰਾ ਪੋਸਤ ਸਮੇਤ ਔਰਤ ਕਾਬੂ

Ad Position 21
No active advertisement
ਅਜੀਤ ਡੈਸਕ 05-02-2026
ਸਮਾਣਾ, 4 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਦਰ ਪੁਲਿਸ ਨੇ ਇਕ ਔਰਤ ਨੂੰ 3 ਕਿੱਲੋਗਰਾਮ ਚੂਰਾ ਪੋਸਤ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਔਰਤ ਦੀ ਪਛਾਣ ਸੋਨੀਆ ਨਿਵਾਸੀ ਪਿੰਡ ਤੁੱਲੇਵਾਲ ਵਜੋਂ ਹੋਈ ਹੈ | ਮਾਮਲੇ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਜਸਵਿੰਦਰ ਸਿੰਘ ਪੁਲਿਸ ਪਾਰਟੀ ਸਣੇ ਪਿੰਡ ਅਸਰਪੁਰ ਕੋਲ ਮੌਜੂਦ ਸਨ | ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਔਰਤ ਪਿੰਡ ਅਸਰਪੁਰ ਦੀ ਅਨਾਜ ਮੰਡੀ ਕੋਲ ਚੂਰਾ ਪੋਸਤ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੀ ਹੈ | ਪੁਲਿਸ ਪਾਰਟੀ ਨੇ ਛਾਪਾਮਾਰੀ ਕਰਕੇ ਔਰਤ ਕੋਲੋਂ 3 ਕਿੱਲੋਗਰਾਮ ਚੂਰਾ ਪੋਸਤ ਬਰਾਮਦ ਕੀਤਾ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ | ਪੁਲਿਸ ਅਧਿਕਾਰੀ ਅਨੁਸਾਰ ਔਰਤ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਹੋਰ ਪੁੱਛਗਿੱਛ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਸਿੱਖਿਆ ਦਫ਼ਤਰ ਦਾ ਘਿਰਾਓ 9 ਨੂੰ ਕੀਤਾ ਜਾਵੇਗਾ- ਆਗੂ ਅਗਲੀ ਖ਼ਬਰ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੀਆਂ ਬਾਰ ਐਸੋਸੀਏਸ਼ਨਾਂ ਵਲੋਂ ਤਿੰਨ ਦਿਨਾ ਸੂਬਾ ਪੱਧਰੀ ਹੜਤਾਲ ਦਾ ਐਲਾਨ
Ad Position 24