ਡੀ. ਸੀ. ਵਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ
ਅਜੀਤ ਡੈਸਕ
05-02-2026
ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ 17 ਫਰਵਰੀ ਨੂੰ ਪੋਲੋ ਗਰਾਊਾਡ ਵਿਖੇ ਉਘੇ ਪੰਜਾਬੀ ਗਾਇਕ ਮਨਮੋਹਨ ਵਾਰਸ ਤੇ ਕਮਲ ਹੀਰ ਵਾਰਸ ਭਰਾਵਾਂ ਦੀ ਜੋੜੀ ਰੰਗ ਬੰਨ੍ਹੇਗੀ | ਜਦਕਿ 18 ਫਰਵਰੀ ਨੂੰ ਬਾਰਾਂਦਰੀ ਬਾਗ ਫੂਡ ਫੈਸਟੀਵਲ ਤੇ ਫਲਾਵਰ ਸ਼ੋਅ, 19 ਫਰਵਰੀ ਨੂੰ ਬਾਰਾਂਦਰੀ ਬਾਗ ਵਿਖੇ ਪਟਿਆਲਾ ਫਾਊਾਡੇਸ਼ਨ ਦੇ ਸਹਿਯੋਗ ਨਾਲ ਨੇਚਰ ਵਾਕ, ਵਾਤਾਵਰਨ ਸੈਰ ਅਤੇ 20 ਫਰਵਰੀ ਨੂੰ ਸ਼ਾਹੀ ਸਮਾਧਾਂ ਤੋਂ ਕਿਲਾ ਮੁਬਾਰਕ ਤੱਕ ਹੈਰੀਟੇਜ ਵਾਕ ਹੋਵੇਗੀ | ਇਸ ਤੋਂ ਬਿਨ੍ਹਾਂ ਕਿਲਾ ਮੁਬਾਰਕ ਵਿਖੇ 21 ਨੂੰ ਸ਼ਾਸਤਰੀ ਸੰਗੀਤ ਦੀ ਸ਼ਾਮ 'ਚ ਹਿੰਦੁਤਸਾਨੀ ਕਲਾਸੀਕਲ ਸੰਗੀਤ ਦੀ ਉਘੀ ਗਾਇਕਾ ਰੌਣਕਿਨੀ ਗੁਪਤਾ ਦੀ ਗਾਇਕੀ ਸਮੇਤ ਅਨੁਪਮਾ ਭਾਗਵਤ ਦੀ ਸਿਤਾਰ, ਦੇਬਸ ਮਿਸ਼ਰਾ ਭੱਟਾਚਾਰੀਆ ਦਾ ਸਰੋਦ, ਪੰਡਿਤ ਅਭਿਸ਼ੇਕ ਮਿਸ਼ਰਾ ਦਾ ਤਬਲਾ ਅਤੇ ਏ ਅਵਧਾਨੀ ਦੇ ਮਿਰਦੰਗਮ ਦੀ ਚੌਗੁਲਬੰਦੀ ਹੋਵੇਗੀ | ਉਨ੍ਹਾਂ ਦੱਸਿਆ ਕਿ ਪਟਿਆਲਾ ਹੈਰੀਟੇਜ ਦੀ ਸਮਾਪਤੀ ਵਾਲੀ ਸ਼ਾਮ 22 ਫਰਵਰੀ ਨੂੰ ਕਿਲਾ ਮੁਬਾਰਕ ਵਿਖੇ ਪਟਿਆਲਾ ਦੇ ਉਘੇ ਫ਼ਨਕਾਰ ਡਾ. ਅਮਨਦੀਪ ਸਿੰਘ ਦੀ ਗਾਇਕੀ ਤੇ ਵਾਦਨ ਸਮੇਤ ਸੂਫੀ ਨੌਜਵਾਨ ਕਵਾਲ (ਇਮਰਾਨ) ਖ਼ਾਨ ਸਾਬ੍ਹ ਦੀ ਗਾਇਕੀ ਹੋਵੇਗੀ | ਵਰਜੀਤ ਵਾਲੀਆ ਨੇ ਨੋਡਲ ਅਫ਼ਸਰਾਂ ਨੂੰ ਸਾਰੇ ਸਮਾਗਮਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਮੁੱਚੇ ਪ੍ਰਬੰਧ ਪੂਰੀ ਜਿੰਮੇਵਾਰੀ ਤੇ ਤਨਦੇਹੀ ਨਾਲ ਨੇਪਰੇ ਚਾੜ੍ਹੇ ਜਾਣ ਦੀਆਂ ਹਦਾਇਤਾਂ ਕੀਤੀਆਂ | ਉਨ੍ਹਾਂ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਇਸ ਮੇਲੇ ਦਾ ਅਨੰਦ ਮਾਣਨ ਲਈ ਖੁੱਲ੍ਹਾ ਸੱਦਾ ਦਿੰਦਿਆਂ ਕਿਹਾ ਕਿ ਪਟਿਆਲਾ ਹੈਰੀਟੇਜ ਮੇਲੇ ਲਈ ਕੋਈ ਟਿਕਟ ਨਹੀਂ ਹੈ | ਉਨ੍ਹਾਂ ਦੱਸਿਆ ਕਿ 21 ਫਰਵਰੀ ਤੋਂ 2 ਮਾਰਚ ਤੱਕ ਸ਼ੀਸ਼ ਮਹਿਲ ਵਿਖੇ ਪੰਜਾਬ ਸਖੀ ਸ਼ਕਤੀ ਮੇਲਾ ਅਤੇ ਕਰਾਫ਼ਟ ਮੇਲਾ ਲੱਗੇਗਾ | ਬੈਠਕ ਦੌਰਾਨ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਨ ਅਪਰਨਾ, ਏ.ਡੀ.ਸੀ (ਜ) ਸਿਮਰਪ੍ਰੀਤ ਕੌਰ, ਆਰ.ਟੀ.ਓ ਬਬਨਦੀਪ ਸਿੰਘ, ਪੀ.ਡੀ.ਏ ਦੇ ਏ.ਸੀ.ਏ. ਜਸ਼ਨਪ੍ਰੀਤ ਕੌਰ ਗਿੱਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ, ਐੱਸ.ਡੀ.ਐੱਮ. ਪਟਿਆਲਾ ਹਰਜੋਤ ਕੌਰ ਮਾਵੀ, ਐਸ.ਡੀ.ਐਮ ਸਮਾਣਾ ਰਿਚਾ ਗੋਇਲ, ਮੁੱਖ ਮੰਤਰੀ ਫੀਲਡ ਅਫ਼ਸਰ ਸਤੀਸ਼ ਚੰਦਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ |