17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਨੌਜਵਾਨ ਵਲੋਂ ਖੁਦਕੁਸ਼ੀ ਦੇ ਮਾਮਲੇ 'ਚ 4 ਖ਼ਿਲਾਫ ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-02-2026
ਪਾਤੜਾਂ, 4 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਦੇ ਰਹਿਣ ਵਾਲੇ ਵਿਅਕਤੀ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਜਿਸ ਨੂੰ ਇਲਾਜ ਲਈ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਦਾਖਿਲ ਕਰਵਾਇਆ ਗਿਆ | ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਮਰਨ ਤੋਂ ਪਹਿਲਾਂ ਇਸ ਨੌਜਵਾਨ ਵਲੋਂ ਦਿੱਤੇ ਗਏ ਬਿਆਨਾ ਦੇ ਅਧਾਰ 'ਤੇ ਪੁਲਿਸ ਨੇ ਇਸ ਦੇ ਸਹੁਰੇ ਪਰਿਵਾਰ ਦੇ 4 ਵਿਅਕਤੀਆਂ ਦੇ ਖਿਲਾਫ਼ ਕੇਸ ਦਰਜ ਕਰਕੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ਇਸ ਮਾਮਲੇ ਦੀ ਪੜਤਾਲੀਆ ਅਫਸਰ ਨੇ ਦੱਸਿਆ ਜ਼ਹਿਰੀਲੀ ਦਵਾਈ ਪੀਣ ਮਗਰੋਂ ਹਸਪਤਾਲ ਵਿਚ ਦਾਖਲ ਨਵਨੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨੇੜੇ ਸ਼ਿਵ ਮੰਦਰ ਪਾਤੜਾਂ 23 ਜਨਵਰੀ ਨੂੰ ਆਪਣੇ ਬਿਆਨ ਵਿਚ ਦੱਸਿਆ ਕਿ ਉਸ ਨੇ ਮੁਖਤਿਆਰ ਸਿੰਘ ਦੀ ਲੜਕੀ ਕੋਮਲਪ੍ਰੀਤ ਕੌਰ ਨਾਲ ਘਰਦਿਆਂ ਦੀ ਮਰਜੀ ਤੋਂ ਬਿਨ੍ਹਾਂ ਲਵਮੈਰਿਜ ਕਰਵਾਈ ਸੀ, ਜਿਸ ਕਾਰਨ ਮੇਰੇ ਸਹੁਰੇ ਪਰਿਵਾਰ ਦੇ ਮੈਬਰਾਂ ਨੇ ਮੈਨੂੰ ਮੁਕੱਦਮੇ ਵਿਚ ਫਸਾਉਣ ਦੀ ਧਮਕੀ ਦਿੱਤੀ ਸੀ ਇਨ੍ਹਾਂ ਤੋਂ ਤੰਗ ਆ ਕੇ ਮੈਂ ਜਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ | ਪੜਤਾਲੀਆ ਅਫਸਰ ਨੇ ਦੱਸਿਆ ਕਿ ਨਵਨੀਤ ਸਿੰਘ ਦੀ ਦੌਰਾਨੇ ਇਲਾਜ ਮੌਤ ਹੋਣ ਮਗਰੋਂ ਮੋਹਰ ਸਿੰਘ, ਕਿ੍ਪਾਲ ਸਿੰਘ ਮੁਖਤਿਆਰ ਸਿੰਘ, ਬਲਵਿੰਦਰ ਸਿੰਘ ਵਾਸੀਆਨ ਪਿੰਡ ਜਿਉਨਪੁਰਾ ਦੇ ਖਿਲਾਫ ਕੇਸ ਦਰਜ ਕਰਕੇ ਇਸ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਮੋਦੀ ਤੇ ਅਮਿਤ ਸ਼ਾਹ ਦੀ ਅਗਵਾਈ 'ਚ ਲੜੀਆਂ ਜਾਣਗੀਆਂ-ਹਰਜੀਤ ਗਰੇਵਾਲ ਅਗਲੀ ਖ਼ਬਰ ਕੇਂਦਰੀ ਬਜਟ 'ਵਿਕਸਤ ਭਾਰਤ' ਅਤੇ ਸਮਾਵੇਸ਼ੀ ਵਿਕਾਸ ਦੇ ਸੰਕਲਪ ਦਾ ਪ੍ਰਤੀਕ ਹੈ- ਸੋਮ ਪ੍ਰਕਾਸ਼
Ad Position 24