ਰਾਜਪੁਰਾ, 4 ਫਰਵਰੀ (ਜੀ.ਪੀ. ਸਿੰਘ)-2027 ਦੀਆਂ ਵਿਧਾਨ ਸਭਾ ਚੋਣਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਸ਼ ਸ਼ਾਹ ਦੀ ਅਗਵਾਈ 'ਚ ਲੜੀਆਂ ਜਾਣਗੀਆਂ | ਜਿਸ ਲਈ ਪੰਜਾਬ ਦੇ ਹਰ ਵਿਧਾਨ ਸਭਾ ਹਲਕੇ 'ਚ ਪਾਰਟੀ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ | ਇਨ੍ਹਾਂ ਗੱਲਾਂ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਾਰਜਕਾਰਨੀ ਦੇ ਮੈਂਬਰ ਹਰਜੀਤ ਸਿੰਘ ਗਰੇਵਾਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੇਕਰ ਸੰਗਠਨ ਮਜ਼ਬੂਤ ਹੈ ਤਾਂ ਹੀ ਰਾਜਾਂ ਵਿਚ ਚੋਣਾਂ ਜਿੱਤੀਆਂ ਜਾਂਦੀਆਂ ਹਨ ਜਿਵੇਂ ਲੋਕਾਂ ਨੇ ਹਰਿਆਣਾ 'ਚ ਦੇਖਿਆ ਹੈ | ਉਨ੍ਹਾਂ ਲੋਕਾਂ ਨੂੰ ਕਿਹਾ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਾਉਗੇ ਤਾਂ ਪੰਜਾਬ 'ਚੋਂ ਗੈਂਗਸਟਾਰਵਾਦ ਅਤੇ ਲੁੱਟ ਖਸੁੱਟ ਬੰਦ ਕੀਤੀ ਜਾਵੇਗੀ | ਜਿਵੇਂ ਉੱਤਰ ਪ੍ਰਦੇਸ਼ ਅਤੇ ਹੋਰ ਰਾਜਾਂ ਵਿਚ ਕੀਤੀ ਹੈ | ਇਸ ਮੌਕੇ ਸ਼ਮਸ਼ੇਰ ਸਿੰਘ ਸਰਪੰਚ ਉਕਸੀ, ਰਸ਼ਪਾਲ ਸਿੰਘ ਸਿੱਧੂ, ਓਮ ਪ੍ਰਕਾਸ਼ ਪਾਸੀ, ਰਾਜ ਅਹੂਜਾ, ਦੇਵ ਰਾਜ, ਰਾਜ ਕੁਮਾਰ ਸਮੇਤ ਹੋਰ ਹਾਜ਼ਰ ਸਨ |