'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਪਟਿਆਲਾ 'ਚ ਜ਼ਿਲ੍ਹਾ ਪੱਧਰੀ ਕੈਂਪ 10 ਨੂੰ
ਅਜੀਤ ਡੈਸਕ
05-02-2026
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵਲੋਂ ਬਜ਼ੁਰਗਾਂ ਨੂੰ ਜਨਰਲ ਹੈਲਥ ਚੈੱਕਅਪ, ਹੱਡੀਆਂ ਅਤੇ ਅੱਖਾਂ ਦਾ ਚੈੱਕਅਪ ਅਤੇ ਮੋਤੀਆ ਬਿੰਦ ਦੇ ਆਪਰੇਸ਼ਨ ਲਈ ਬਜ਼ੁਰਗਾਂ ਦੀ ਪਛਾਣ ਕਰਨਾ, ਕੰਨਾਂ ਦਾ ਚੈੱਕਅਪ, ਸਿਹਤ ਸੰਭਾਲ, ਹੋਮਿਓਪੈਥੀ ਅਤੇ ਆਯੁਰਵੇਦ ਸੰਬੰਧੀ ਜਾਣਕਾਰੀ, ਨਿਯਮਿਤ ਜਾਂਚਾਂ ਅਤੇ ਸਰਕਾਰੀ ਸਿਹਤ ਯੋਜਨਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ | ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਜ਼ੁਰਗਾਂ ਲਈ ਬੁਢਾਪਾ ਪੈਨਸ਼ਨ, ਸੀਨੀਅਰ ਸਿਟੀਜ਼ਨ ਕਾਰਡ ਅਪਲਾਈ ਕਰਨ ਅਤੇ ਹੋਰ ਭਲਾਈ ਸਕੀਮਾਂ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ | ਇਸ ਤੋਂ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਜ਼ੁਰਗਾਂ ਦੇ ਕਾਨੂੰਨੀ ਅਧਿਕਾਰਾਂ ਸੀਨੀਅਰ ਸਿਟੀਜ਼ਨ ਐਕਟ-2007 ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ, ਜਦਕਿ ਆਯੂਸ਼ ਵਿਭਾਗ ਵਲੋਂ ਕੁਦਰਤੀ ਅਤੇ ਪਰੰਪਰਾਗਤ ਇਲਾਜ ਪ੍ਰਣਾਲੀਆਂ ਅਤੇ ਯੋਗਾ ਰਾਹੀਂ ਬਜ਼ੁਰਗਾਂ ਨੂੰ ਸਿਹਤ ਸੰਭਾਲ ਬਾਰੇ ਜਾਗਰੂਕਤਾ ਫੈਲਾਈ ਜਾਵੇਗੀ | ਵਿਭਾਗ ਵਲੋਂ ਜ਼ਿਲ੍ਹੇ ਦੇ ਸਾਰੇ ਬਜ਼ੁਰਗ ਨਾਗਰਿਕਾਂ ਨੂੰ ਇਸ ਕੈਂਪ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ¢