17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖ਼ੂਨਦਾਨ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 05-02-2026
ਸਨੌਰ, 4 ਫਰਵਰੀ (ਸੋਖਲ)-ਹਲਕਾ ਸਨੌਰ ਦੇ ਨੌਜਵਾਨਾਂ ਵਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਂਦਿਆਂ ਮਨੁੱਖਤਾ ਦੀ ਸੇਵਾ ਲਈ ਇਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ | ਥੈਲਾਸੀਮੀਆ ਵਰਗੀ ਨਾਮੁਰਾਦ ਬਿਮਾਰੀ ਨਾਲ ਜੂਝ ਰਹੇ ਮਾਸੂਮ ਬੱਚਿਆਂ ਦੀ ਮਦਦ ਲਈ ਇਲਾਕੇ ਦੀ ਸਿਰਮੌਰ ਸੰਸਥਾ ਲੋਕ ਸੇਵਾ ਸੋਸਾਇਟੀ ਅਤੇ ਸਮੂਹ ਯੂਥ ਵਲੋਂ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਮਾਗਮ ਵਿਚ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਦੀ ਹੌਸਲਾ ਅਫਜਾਈ ਕੀਤੀ | ਸਮਾਗਮ ਦੇ ਅਖੀਰ ਵਿਚ ਰਣਜੋਧ ਹਡਾਣਾ ਨੇ ਪ੍ਰਬੰਧਕਾਂ ਅਤੇ ਸਾਰੇ ਖ਼ੂਨਦਾਨੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਰਟੀਫਿਕੇਟ ਵੰਡੇ | ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਨੌਜਵਾਨਾਂ ਦੇ ਇਸ ਜਜ਼ਬੇ ਨੂੰ ਸਲਾਮ ਕੀਤਾ | ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੀਟ ਕਮੇਟੀ, ਲਖਵੀਰ ਸਿੰਘ ਈਓ, ਨਗਰ ਕੌਂਸਲ ਪ੍ਰਧਾਨ ਪ੍ਰਦੀਪ ਜੋਸ਼ਨ, ਅਮਰ ਸੰਘੇੜਾ ਯੂਥ ਪ੍ਰਧਾਨ, ਪ੍ਰਧਾਨ ਭੂਸ਼ਨ ਕੁਮਾਰ, ਦੀਪਾਂਸ਼ੂ ਸਨੌਰ, ਸੁਰਿੰਦਰ ਸਿੰਘ ਸ਼ਿੰਦਾ, ਹਰਪ੍ਰੀਤ ਸਿੰਘ ਘੁਮਾਣ, ਗੁਰਪ੍ਰੀਤ ਸਿੰਘ ਸਰਪੰਚ, ਰਾਜਵਿੰਦਰ ਸਿੰਘ ਧੰਜੂ, ਅਮਰਿੰਦਰ ਕਛਵਾ, ਗੁਰਮੀਤ ਸਿੰਘ, ਹੈਪੀ ਪਹਾੜੀਪੁਰ ਤੋਂ ਇਲਾਵਾ ਹਲਕੇ ਸਨੌਰ ਦੇ ਸਾਰੇ ਬਲਾਕ ਪ੍ਰਧਾਨ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬਲਾਕ ਸਮਿਤੀ ਮੈਂਬਰ, ਸਰਪੰਚ, ਪੰਚ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡੀ. ਏ. ਵੀ. ਸਕੂਲ 'ਚ ਵਿਦਾਇਗੀ ਸਮਾਰੋਹ ਕਰਵਾਇਆ ਅਗਲੀ ਖ਼ਬਰ ਸਿੱਖ ਪਰਿਵਾਰਾਂ ਨੂੰ ਚਾਹੀਦਾ ਹੈ ਕਿ ਉਹ ਦਸਤਾਰਬੰਦੀ ਸਮਾਗਮ ਜ਼ਰੂਰ ਕਰਨ- ਕੁੰਵਰ ਅਭੀਉਦੇ ਪ੍ਰਤਾਪ ਸਿੰਘ
Ad Position 24