17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਖੇਤੀਬਾੜੀ ਵਿਭਾਗ 'ਚ ਭਿ੍ਸ਼ਟਾਚਾਰ ਤੇ ਨਕਲੀ ਖਾਦਾਂ ਦੇ ਮੁੱਦੇ 'ਤੇ ਕਿਸਾਨ ਵਫ਼ਦ ਨੇ ਖੇਤੀਬਾੜੀ ਸਕੱਤਰ ਨਾਲ ਕੀਤੀ ਬੈਠਕ

Ad Position 21
No active advertisement
ਅਜੀਤ ਡੈਸਕ 05-02-2026
ਦੇਵੀਗੜ੍ਹ, 4 ਫਰਵਰੀ (ਰਾਜਿੰਦਰ ਸਿੰਘ ਮੌਜੀ)-ਪੰਜਾਬ ਦੇ ਖੇਤੀਬਾੜੀ ਵਿਭਾਗ ਵਿਚ ਫੈਲੇ ਭਿ੍ਸ਼ਟਾਚਾਰ ਅਤੇ ਸਬ-ਸਟੈਂਡਰਡ ਘਟੀਆ ਖਾਦਾਂ ਦੀ ਸਪਲਾਈ ਦੇ ਗੰਭੀਰ ਮਸਲਿਆਂ ਨੂੰ ਲੈ ਕੇ ਇੰਡੀਅਨ ਫਾਰਮਰਜ਼ ਐਸੋਸੀਏਸ਼ਨ ਦੇ ਕੌਮੀ ਪ੍ਰਧਾਨ ਸਤਨਾਮ ਸਿੰਘ ਬਹਿਰੂ ਦੀ ਅਗਵਾਈ ਹੇਠ ਇਕ 8 ਮੈਂਬਰੀ ਕਿਸਾਨ ਵਫ਼ਦ ਨੇ ਚੰਡੀਗੜ੍ਹ ਮਿੰਨੀ ਸਕੱਤਰੇਤ ਵਿਖੇ ਪ੍ਰਬੰਧਕੀ ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨਾਲ ਵਿਸ਼ੇਸ਼ ਬੈਠਕ ਕੀਤੀ | ਬੈਠਕ ਦੌਰਾਨ ਕਿਸਾਨ ਆਗੂਆਂ ਨੇ ਖੇਤੀਬਾੜੀ ਸਕੱਤਰ ਦੇ ਧਿਆਨ ਵਿਚ ਲਿਆਂਦਾ ਕਿ ਪੰਜਾਬ ਸਰਕਾਰ ਵਲੋਂ ਭਿ੍ਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੇ ਬਾਵਜੂਦ ਖੇਤੀਬਾੜੀ ਵਿਭਾਗ ਅਤੇ ਮਾਰਕਫੈੱਡ ਦੇ ਕੁੱਝ ਉੱਚ ਅਧਿਕਾਰੀ ਨਿੱਜੀ ਮੁਫ਼ਾਦ ਲਈ ਕਿਸਾਨਾਂ ਦੇ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ |
ਵਫ਼ਦ ਨੇ ਕਿਹਾ ਕਿ ਦੋ ਨਿੱਜੀ ਫੈਕਟਰੀਆਂ ਨਾਲ ਮਿਲੀਭੁਗਤ ਕਰਕੇ ਹਜ਼ਾਰਾਂ ਮੀਟਰਕ ਟਨ ਘਟੀਆ ਡੀ.ਏ.ਪੀ. ਖਾਦ ਸੋਸਾਇਟੀਆਂ ਨੂੰ ਸਪਲਾਈ ਕੀਤੀ ਗਈ ਹੈ | ਬਹਿਰੂ ਨੇ ਦੱਸਿਆ ਕਿ ਮੁੱਖ ਮੰਤਰੀ ਦੇ ਆਦੇਸ਼ਾਂ 'ਤੇ ਜਦੋਂ ਜਾਂਚ ਕੀਤੀ ਗਈ ਤਾਂ ਭਰੇ ਗਏ 40 ਸੈਂਪਲਾਂ ਵਿੱਚੋਂ 25 ਸੈਂਪਲ ਫੇਲ੍ਹ ਪਾਏ ਗਏ | ਕਿਸਾਨਾਂ ਨੇ ਕਿਹਾ ਕਿ ਵਿਭਾਗ ਦੇ ਅਧਿਕਾਰੀ ਇਨ੍ਹਾਂ ਫੇਲ੍ਹ ਹੋਏ ਸੈਂਪਲਾਂ ਦੇ ਤੱਥਾਂ ਨੂੰ ਕਿਸਾਨਾਂ ਤੋਂ ਛੁਪਾ ਕੇ ਰੱਖ ਰਹੇ ਹਨ ਤਾਂ ਜੋ ਦੋਸ਼ੀਆਂ ਨੂੰ ਬਚਾਇਆ ਜਾ ਸਕੇ | ਕਿਸਾਨ ਵਫ਼ਦ ਨੇ ਸਕੱਤਰ ਨੂੰ ਦੋ ਲਿਖਤੀ ਮੈਮੋਰੈਂਡਮ ਸੌਂਪੇ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਹੇਠ ਲਿਖੀਆਂ ਮੰਗਾਂ ਰੱਖੀਆਂ ਗਈਆਂ ਜਿਨ੍ਹਾਂ ਵਿੱਚ ਖਾਦਾਂ, ਕੀਟਨਾਸ਼ਕਾਂ ਅਤੇ ਬੀਜਾਂ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ 'ਚਲਦੀਆਂ-ਫਿਰਦੀਆਂ' ਮੋਬਾਈਲ ਲੈਬਾਟਰੀਆਂ ਕਾਇਮ ਕੀਤੀਆਂ ਜਾਣ, ਘਟੀਆ ਖਾਦ ਸਪਲਾਈ ਕਰਨ ਵਾਲੇ ਅਧਿਕਾਰੀਆਂ ਅਤੇ ਫੈਕਟਰੀ ਮਾਲਕਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ | ਖੇਤੀਬਾੜੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਨੇ ਕਿਸਾਨ ਜਥੇਬੰਦੀ ਵੱਲੋਂ ਕੀਤੀ ਗਈ ਇਸ ਪੈਰਵਾਈ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਕਾਨੂੰਨ ਤੋਂ ਉੱਪਰ ਕੋਈ ਨਹੀਂ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਮਸਲਿਆਂ ਦੀ ਗੰਭੀਰਤਾ ਨਾਲ ਨਿਰਪੱਖ ਜਾਂਚ ਕਰਵਾਈ ਜਾਵੇਗੀ ਅਤੇ ਰਿਪੋਰਟ ਜਲਦੀ ਹੀ ਮੁੱਖ ਮੰਤਰੀ ਪੰਜਾਬ ਦੇ ਧਿਆਨ ਵਿਚ ਲਿਆਂਦੀ ਜਾਵੇਗੀ | ਇਸ ਮੌਕੇ ਹਰਿੰਦਰ ਸਿੰਘ ਨੰਡਿਆਲੀ, ਗੁਰਮੇਲ ਸਿੰਘ ਬੋਸਰ, ਬਲਿਹਾਰ ਸਿੰਘ ਰੁੜਕੀ, ਹਰਦੇਵ ਸਿੰਘ ਗਿੱਲ, ਮੇਜਰ ਸਿੰਘ ਧਰਮਕੋਟ, ਕੁਲਦੀਪ ਸਿੰਘ ਫਤਿਆਬਾਦ, ਸਤਨਾਮ ਸਿੰਘ ਸੰਧੂ ਅਤੇ ਰਣਜੀਤ ਸਿੰਘ ਆਕੜ ਵ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਬੈਂਕ ਮੈਨੇਜਰ ਨੇ ਲੱਖ ਰੁਪਏ ਦਾ ਸਾਮਾਨ ਵਾਪਸ ਕਰ ਇਮਾਨਦਾਰੀ ਦੀ ਪੇਸ਼ ਕੀਤੀ ਮਿਸਾਲ ਅਗਲੀ ਖ਼ਬਰ ਸਕਾਲਰਜ਼ ਸਕੂਲ ਨੇ ਪਹਿਲੀ ਓਪਨ ਪੰਜਾਬ ਰਾਜ ਤਾਇਕਵਾਂਡੋ ਚੈਂਪੀਅਨਸ਼ਿਪ 'ਚ ਜਿੱਤੀ ਓਵਰਆਲ ਟਰਾਫ਼ੀ
Ad Position 24