17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਭਾਸ਼ਾ ਵਿਭਾਗ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 8 ਨੂੰ

Ad Position 21
No active advertisement
ਅਜੀਤ ਡੈਸਕ 05-02-2026
ਪਟਿਆਲਾ, 4 ਫਰਵਰੀ (ਗੁਰਵਿੰਦਰ ਸਿੰਘ ਔਲਖ)-ਪੰਜਾਬ ਸਰਕਾਰ ਵਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਿਤ ਯੋਗਤਾਵਾਂ ਵਿਚੋਂ ਇਕ ਯੋਗਤਾ ਉਮੀਦਵਾਰਾਂ ਲਈ ਮੈਟਿ੍ਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ | ਜਿਨ੍ਹਾਂ ਉਮੀਦਵਾਰਾਂ ਪਾਸ ਮੈਟਿ੍ਕ ਪੱਧਰ ਦੀ ਪੰਜਾਬੀ ਭਾਸ਼ਾ ਦੀ ਯੋਗਤਾ ਨਹੀਂ ਹੈ, ਭਾਸ਼ਾ ਵਿਭਾਗ ਪੰਜਾਬ ਵਲੋਂ ਅਜਿਹੇ ਉਮੀਦਵਾਰਾਂ ਦੀ ਪੰਜਾਬੀ ਪ੍ਰਬੋਧ ਪ੍ਰੀਖਿਆ 8 ਮਾਰਚ 2026 ਦਿਨ ਐਤਵਾਰ ਨੂੰ ਲਈ ਜਾਵੇਗੀ | ਦਫ਼ਤਰ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਵਲੋਂ ਜਾਰੀ ਸੂਚਨਾ ਮੁਤਾਬਿਕ ਉਕਤ ਪ੍ਰੀਖਿਆ ਲਈ ਫਾਰਮ ਜਮਾਂ ਕਰਵਾਉਣ ਦੀ ਆਖ਼ਰੀ ਤਾਰੀਖ਼ 2 ਮਾਰਚ ਹੋਵੇਗੀ | ਪਹਿਲਾਂ ਦੀ ਤਰ੍ਹਾਂ ਇਹ ਪ੍ਰੀਖਿਆ ਵਿਭਾਗ ਦੇ ਮੁੱਖ ਦਫ਼ਤਰ ਭਾਸ਼ਾ ਭਵਨ ਸ਼ੇਰਾਂ ਵਾਲਾ ਗੇਟ ਪਟਿਆਲਾ ਵਿਖੇ ਹੋਵੇਗੀ | ਇਸ ਪ੍ਰੀਖਿਆ ਲਈ ਫ਼ੀਸ 2000/-ਰੁਪਏ ਹੋਵੇਗੀ ਜੋ ਕਿ ਨਕਦ ਵਸੂਲ ਕੀਤੀ ਜਾਵੇਗੀ |
ਫਾਰਮ ਜਮਾਂ ਕਰਵਾਉਣ ਵਾਲੇ ਉਮੀਦਵਾਰ ਆਪਣੇ ਨਾਲ ਆਧਾਰ ਕਾਰਡ, ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਦੇ ਅਸਲ ਸਰਟੀਫਿਕੇਟ ਅਤੇ ਇਨ੍ਹਾਂ ਦੀਆਂ ਤਸਦੀਕਸ਼ੁਦਾ ਕਾਪੀਆਂ, ਇਕ 30__1MP__25 ਸੈ.ਮੀ. ਸਾਈਜ਼ ਦਾ ਸਵੈ ਪਤੇ ਵਾਲਾ ਲਿਫ਼ਾਫ਼ਾ ਜਿਸ ਉੱਤੇ 56/- ਰੁਪਏ ਦੀਆਂ ਡਾਕ ਟਿਕਟਾਂ ਲੱਗੀਆਂ ਹੋਣ ਅਤੇ ਪੰਜ ਫ਼ੋਟੋਆਂ ਇਕੋ ਸਨੈਪ ਦੀਆਂ ਪਾਸਪੋਰਟ ਸਾਈਜ਼ (ਜਿਨ੍ਹਾਂ ਵਿਚੋਂ ਦੋ ਫ਼ੋਟੋਆਂ ਗਜ਼ਟਿਡ ਅਫ਼ਸਰ ਵਲੋਂ ਤਸਦੀਕੀਆਂ ਹੋਣ) ਜਿਨ੍ਹਾਂ ਦੀ ਬੈਕ ਗਰਾਊਾਡ ਅਤੇ ਕੱਪੜੇ ਫਿੱਕੇ (ਲਾਈਟ) ਰੰਗ ਦੇ ਹੋਣ ਨਾਲ ਲਿਆਉਣ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਅਕਾਲੀ ਦਲ ਬਰਦਾਸ਼ਤ ਨਹੀਂ ਕਰੇਗਾ- ਜਥੇਦਾਰ ਰਣੀਕੇ, ਲਾਲਕਾ ਅਗਲੀ ਖ਼ਬਰ ਬੈਂਕ ਮੈਨੇਜਰ ਨੇ ਲੱਖ ਰੁਪਏ ਦਾ ਸਾਮਾਨ ਵਾਪਸ ਕਰ ਇਮਾਨਦਾਰੀ ਦੀ ਪੇਸ਼ ਕੀਤੀ ਮਿਸਾਲ
Ad Position 24