ਖਮਾਣੋਂ, 4 ਫਰਵਰੀ (ਜੋਗਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਖਮਾਣੋਂ ਦੀ ਮੀਟਿੰਗ 6 ਫਰਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਦੀ ਅਗਵਾਈ ਹੇਠ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਕਿਸਾਨੀ ਮੁਸ਼ਕਿਲਾਂ ਨਾਲ ਸਬੰਧਿਤ ਵੱਖ-ਵੱਖ ਮੁੱਦਿਆਂ 'ਤੇ ਵਿਚਾਰ ਚਰਚਾ ਕੀਤੀ ਜਾਵੇਗੀ | ਆਗੂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਗੁਰਦੁਆਰਾ ਸਾਹਿਬ ਖਮਾਣੋਂ ਵਿਖੇ ਰੱਖੀ ਮੀਟਿੰਗ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ |