17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਰਾਜਪੁਰਾ ਪ੍ਰੈੱਸ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 75 ਖ਼ੂਨ ਦਾਨੀਆਂ ਵਲੋਂ ਖ਼ੂਨ ਦਾਨ

Ad Position 21
No active advertisement
ਅਜੀਤ ਡੈਸਕ 05-02-2026
ਰਾਜਪੁਰਾ, 4 ਫਰਵਰੀ (ਜੀ.ਪੀ. ਸਿੰਘ)-ਰਾਜਪੁਰਾ ਪ੍ਰੈੱਸ ਕਲੱਬ ਰਾਜਪੁਰਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਪੱਤਰਕਾਰ ਭੋਲਾ ਨਾਥ ਮਾਸੂਮ ਦੀ ਯਾਦ 'ਚ 20ਵਾਂ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਰੋਟਰੀ ਭਵਨ 'ਚ ਪ੍ਰਧਾਨ ਹਰਵਿੰਦਰ ਸਿੰਘ ਗਗਨ, ਚੇਅਰਮੈਨ ਜਗਨੰਦਨ ਗੁਪਤਾ ਅਤੇ ਸਹਾਇਕ ਪ੍ਰੋਜੈਕਟ ਡਾਇਰੈਕਟਰ ਠੇਕੇਦਾਰ ਦਿਨੇਸ਼ ਕੁਮਾਰ ਸਾਂਝੀ ਅਗਵਾਈ 'ਚ ਸਮੂਹ ਪੱਤਰਕਾਰਾਂ ਦੇ ਸਹਿਯੋਗ ਨਾਲ ਲਗਵਾਇਆ ਗਿਆ | ਇਸ ਵਿਸ਼ਾਲ ਖ਼ੂਨਦਾਨ ਕੈਂਪ 'ਚ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੀ ਡਾਕਟਰ ਪਰਮਜੀਤ ਕੌਰ ਦੀ ਅਗਵਾਈ 'ਚ ਪਹੁੰਚੀ ਡਾਕਟਰਾਂ ਦੀ ਟੀਮ ਵਲੋਂ 75 ਯੂਨਿਟ ਖੂਨ ਇਕੱਠਾ ਕੀਤਾ ਗਿਆ | ਇਸ ਖ਼ੂਨਦਾਨ ਕੈਂਪ 'ਚ ਰਾਜਪੁਰਾ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜਿਕ ਕਾਰਕੁਨਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਪਹੁੰਚ ਕੇ ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਦੌਰਾਨ 'ਆਪ' ਆਗੂ ਅਜੇ ਮਿੱਤਲ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼, ਸ਼੍ਰੋਮਣੀ ਕਮੇਟੀ ਦੇ ਕਾਰਜਕਾਰਨੀ ਮੈਂਬਰ ਸੁਰਜੀਤ ਸਿੰਘ ਗੜ੍ਹੀ, ਨਗਰ ਕੌਂਸਲ ਪ੍ਰਧਾਨ ਨਰਿੰਦਰ ਸ਼ਾਸਤਰੀ ਨੇ ਕਿਹਾ ਕਿ ਰਾਜਪੁਰਾ ਪ੍ਰੈੱਸ ਕਲੱਬ ਵਲੋਂ ਸ਼ਹੀਦ ਪੱਤਰਕਾਰ ਭੋਲਾ ਨਾਥ ਮਾਸੂਮ ਨੂੰ ਸ਼ਰਧਾਂਜਲੀ ਦੇਣ ਦੇ ਰੂਪ 'ਚ ਇਹ ਵਿਸ਼ਾਲ ਖ਼ੂਨਦਾਨ ਕੈਂਪ ਹਰ ਸਾਲ ਲਗਵਾਇਆ ਜਾਂਦਾ ਹੈ ਜੋ ਕਿ ਪੱਤਰਕਾਰਾਂ ਦਾ ਬਹੁਤ ਹੀ ਵਧੀਆ ਉਪਰਾਲਾ ਹੈ | ਇਸ ਖ਼ੂਨਦਾਨ ਕੈਂਪ 'ਚ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਮੈਡਮ ਸੁਸ਼ਮਾ ਦੀ ਅਗਵਾਈ 'ਚ ਸੁਸਾਇਟੀ ਦੇ ਮੈਂਬਰਾਂ ਅਤੇ ਬਲੱਡ ਹੈਲਪਲਾਈਨ ਦੇ ਪ੍ਰਧਾਨ ਡਾ. ਸੁਰੇਸ਼ ਅਣਖੀ ਦੀ ਅਗਵਾਈ 'ਚ ਬਲੱਡ ਹੈਲਪਲਾਈਨ ਦੇ ਮੈਂਬਰਾਂ ਅਤੇ ਨਿਰੰਕਾਰੀ ਮਿਸ਼ਨ ਦੇ ਮੁਖੀ ਰਾਧੇ ਸ਼ਾਮ ਦੀ ਅਗਵਾਈ 'ਚ ਸੇਵਾ ਦਲ ਦੇ ਮੈਂਬਰਾਂ ਵਲੋਂ ਵੀ ਖ਼ੂਨਦਾਨ ਕੈਂਪ 'ਚ ਸਹਿਯੋਗ ਦਿੱਤਾ ਗਿਆ | ਇਸ ਮੌਕੇ ਡੀ.ਪੀ.ਆਰ.ਓ. ਪਟਿਆਲਾ ਭੁਪੇਸ਼ ਚੱਠਾ, ਪੀ.ਐੱਸ.ਆਈ.ਡੀ.ਸੀ. ਦੇ ਸੀਨੀਅਰ ਵਾਈਸ ਚੇਅਰਮੈਨ ਪ੍ਰਵੀਨ ਛਾਬੜਾ, ਡੀ.ਐੱਸ.ਪੀ. ਹਰਮਨਪ੍ਰੀਤ ਸਿੰਘ ਚੀਮਾ, ਤਹਿਸੀਲਦਾਰ ਪ੍ਰਦੀਪ ਕੁਮਾਰ, ਚੇਅਰਮੈਨ ਦੀਪਕ ਸੂਦ, ਚੇਅਰਮੈਨ ਜਸਵੀਰ ਸਿੰਘ ਚੰਦੂਆਂ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਬੈਦਵਾਨ, ਸਮਾਜਸੇਵੀ ਤਰਸੇਮ ਜੋਸ਼ੀ, 'ਆਪ' ਆਗੂ ਗੁਰਪ੍ਰੀਤ ਸਿੰਘ ਧਮੌਲੀ, ਐਡਵੋਕੇਟ ਕਿਸ਼ਨ ਸਿੰਘ, ਈ.ਟੀ.ਓ. ਅਜੈ ਕੁਮਾਰ, ਡਾ. ਕੇ.ਡੀ. ਸਿੰਘ, ਇੰਦਰ ਸਪਰਾ, ਸਾਬਕਾ ਪ੍ਰਧਾਨ ਰਜਿੰਦਰ ਰਾਜਾ, ਯੋਗੇਸ਼ ਕੱਕੜ, ਭਰਪੂਰ ਸਿੰਘ ਧੀਮਾਨ, ਕਿਸਾਨ ਆਗੂ ਹਰਿੰਦਰ ਸਿੰਘ ਲਾਖਾ, ਬਾਬਾ ਜਥੇਦਾਰ ਲਾਲ ਸਿੰਘ ਮਰਦਾਂਪੁਰ, ਟ੍ਰੈਫਿਕ ਇੰਚਾਰਜ ਗੁਰਬਚਨ ਸਿੰਘ, ਸਮਾਜ ਸੇਵੀ ਪ੍ਰਦੀਪ ਨੰਦਾ, ਤਹਿਸੀਲਦਾਰ ਪ੍ਰਦੀਪ ਕੁਮਾਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਰਬਜੋਤ ਸਿੰਘ ਸੈਦਖੇੜੀ, ਸਮਾਜ ਸੇਵੀ, ਪਿ੍ੰਸੀਪਲ ਹਰਜੀਤ ਕੌਰ, ਰਜਿੰਦਰ ਸਿੰਘ ਚਾਨੀ, ਡਾ. ਆਨੰਦ ਵਾਲੀਆ ਸਮੇਤ ਹੋਰ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ ਅਗਲੀ ਖ਼ਬਰ ਗੁਰਦੁਆਰਾ ਰੋੜੇਵਾਲ ਸਾਹਿਬ ਵਿਖੇ ਭਾਫ਼ ਵਾਲੀ ਭੱਠੀ ਅਤੇ ਪਾਰਕਿੰਗ ਦਾ ਉਦਘਾਟਨ
Ad Position 24