17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ ਕੱਲ੍ਹ ਮਨਾਇਆ ਜਾਵੇਗਾ

Ad Position 21
No active advertisement
ਅਜੀਤ ਡੈਸਕ 05-02-2026
ਪਾਤੜਾਂ, 4 ਫਰਵਰੀ (ਗੁਰਇਕਬਾਲ ਸਿੰਘ ਖਾਲਸਾ)-ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਵਲੋਂ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ 6 ਫਰਵਰੀ ਨੂੰ ਇਤਿਹਾਸਿਕ ਸਥਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਧਮਧਾਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਸੰਬੰਧੀ ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਖਾਲਸਾ ਅਤੇ ਗੁਰਦੁਆਰਾ ਧਮਧਾਨ ਸਾਹਿਬ ਦੇ ਹੈਡ ਕਥਾਵਾਚਕ ਭਾਈ ਚਰਨਜੀਤ ਸਿੰਘ ਨੇ ਦੱਸਿਆ ਕਿ ਹਰਿਆਣਾ ਸਿੱਖ ਮੈਨੇਜਮੈਂਟ ਕਮੇਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਸ਼੍ਰੋਮਣੀ ਭਗਤਾਂ ਦੇ ਪ੍ਰਕਾਸ਼ ਦਿਹਾੜੇ ਮਨਾਉਣ ਦਾ ਪ੍ਰੋਗਰਾਮ ਸ਼ੁਰੂ ਕੀਤਾ ਹੈ, ਜਿਸ ਦੇ ਤਹਿਤ ਸ਼੍ਰੋਮਣੀ ਭਗਤ ਰਵਿਦਾਸ ਜੀ ਦਾ ਪ੍ਰਕਾਸ਼ ਦਿਹਾੜਾ 6 ਫਰਵਰੀ ਨੂੰ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਭਗਤ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਗੁਰਮਤ ਸਮਾਗਮਾਂ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਹਜੂਰੀ ਰਾਗੀ ਭਾਈ ਜਬਰਤੋੜ ਸਿੰਘ, ਗੁਰਦੁਆਰਾ ਨਾਢਾ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ, ਗੁਰਦੁਆਰਾ ਸ਼੍ਰੀ ਦੁਖ ਨਿਵਾਰਨ ਸਾਹਿਬ ਪਟਿਆਲਾ ਤੋਂ ਹਜੂਰੀ ਕਥਾਵਾਚਕ ਭਾਈ ਪਿ੍ਤਪਾਲ ਸਿੰਘ, ਧਰਮ ਪ੍ਰਚਾਰ ਹਰਿਆਣਾ ਤੌਂ ਭਾਈ ਗੁਰਮੀਤ ਸਿੰਘ ਦਾ ਕਵਿਸ਼ਰੀ ਜਥਾ, ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਹੈਡ ਕਥਾਵਾਚਕ ਭਾਈ ਚਰਨਜੀਤ ਸਿੰਘ, ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਹੈਡ ਗ੍ਰੰਥੀ ਭਾਈ ਜੋਗਿੰਦਰ ਸਿੰਘ ਗੁਰਦੁਆਰਾ ਸ੍ਰੀ ਧਮਧਾਨ ਸਾਹਿਬ ਦੇ ਹਜੂਰੀ ਰਾਗੀ ਭਾਈ ਅਮਨਦੀਪ ਸਿੰਘ ਅਤੇ ਧਰਮ ਪ੍ਰਚਾਰ ਹਰਿਆਣਾ ਤੋਂ ਪ੍ਰਚਾਰਕ ਭਾਈ ਇੰਦਰਪਾਲ ਸਿੰਘ ਦੇ ਜਥਿਆਂ ਵਲੋਂ ਗੁਰਬਾਣੀ ਦੇ ਇਲਾਹੀ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਨਾਂ ਸਮਾਗਮਾਂ ਸਬੰਧੀ ਸੰਗਤਾਂ ਵਿੱਚ ਭਾਰੀ ਉਤਸਾਹ ਹੈ ਅਤੇ ਸੰਗਤਾਂ ਵਲੋਂ ਭਰਪੂਰ ਸਹਿਯੋਗ ਦਿੱਤੇ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਥੇਦਾਰ ਲਾਲਕਾ ਦੀ ਅਗਵਾਈ ਹੇਠ ਜੇਲ੍ਹ ਦੇ ਬਾਹਰ ਮਜੀਠੀਆ ਦਾ ਭਰਵਾਂ ਸਵਾਗਤ ਅਗਲੀ ਖ਼ਬਰ ਰਾਜਪੁਰਾ ਪ੍ਰੈੱਸ ਕਲੱਬ ਵਲੋਂ ਲਗਾਏ ਖ਼ੂਨਦਾਨ ਕੈਂਪ 'ਚ 75 ਖ਼ੂਨ ਦਾਨੀਆਂ ਵਲੋਂ ਖ਼ੂਨ ਦਾਨ
Ad Position 24