ਨਾਭਾ, 4 ਫਰਵਰੀ (ਜਗਨਾਰ ਸਿੰਘ ਦੁਲੱਦੀ)-ਬੀਤੇ ਕੱਲ੍ਹ ਜਿਵੇਂ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜ਼ਮਾਨਤ ਮਿਲਣ ਉਪਰੰਤ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ 'ਚੋਂ ਬਾਹਰ ਆਏ ਤਾਂ ਪਾਰਟੀ ਵਰਕਰਾਂ ਵਿਚ ਉਤਸ਼ਾਹ ਵੇਖਣ ਵਾਲਾ ਸੀ | ਹਲਕੇ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਲੋਂ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਦੀ ਅਗਵਾਈ ਹੇਠ ਬਿਕਰਮ ਸਿੰਘ ਮਜੀਠੀਆ ਦਾ ਭਰਵਾਂ ਸਵਾਗਤ ਕੀਤਾ ਗਿਆ ਅਤੇ ਫੁੱਲਾਂ ਦੀ ਵਰਖਾ ਕਰਕੇ ਲੱਡੂ ਵੰਡਣ ਦੇ ਨਾਲ ਨਾਲ ਭੰਗੜੇ ਪਾ ਕੇ ਮਜੀਠੀਆ ਦਾ ਸਵਾਗਤ ਕੀਤਾ ਗਿਆ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਹਲਕਾ ਇੰਚਾਰਜ ਜਥੇਦਾਰ ਮੱਖਣ ਸਿੰਘ ਲਾਲਕਾ ਨੇ ਕਿਹਾ ਕਿ ਇਹ ਸੱਚਾਈ ਦੀ ਜਿੱਤ ਹੋਈ ਹੈ ਕਿਉਂਕਿ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਾਨਯੋਗ ਕੋਰਟ ਵਲੋਂ ਜਮਾਨਤ ਦਿੱਤੀ ਗਈ ਹੈ | ਇਸ ਮੌਕੇ ਜਥੇਦਾਰ ਲਾਲਕਾ ਨੇ ਪਾਰਟੀ ਵਰਕਰਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਲਈ ਸੱਦਾ ਦਿੰਦਿਆਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਦੀ ਸਰਕਾਰ ਬਣਨੀ ਤੈ ਹੈ ਕਿਉਂ ਜੋ ਪੰਜਾਬ ਦੇ ਲੋਕਾਂ ਦਾ ਰੁਝਾਨ ਸ਼੍ਰੋਮਣੀ ਅਕਾਲੀ ਦਲ ਵੱਲ ਦਿਨੋਂ ਦਿਨ ਵੱਧਦਾ ਹੀ ਜਾ ਰਿਹਾ ਹੈ | ਇਸ ਮੌਕੇ ਸਾਬਕਾ ਚੇਅਰਮੈਨ ਗੁਰਦਿਆਲਿੰਦਰ ਸਿੰਘ ਬਿੱਲੂ, ਜਥੇਦਾਰ ਬਲਤੇਜ ਸਿੰਘ ਖੋਖ, ਅਬਜਿੰਦਰ ਸਿੰਘ ਜੋਗੀ ਨਾਨੋਕੀ, ਸਾਬਕਾ ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਯੂਥ ਆਗੂ ਜੱਸਾ ਖੋਖ, ਸੰਜੀਵ ਸ਼ਰਮਾ ਦੁਲੱਦੀ, ਸੁਖਵਿੰਦਰ ਸਿੰਘ ਛੀਟਾਂਵਾਲਾ, ਰਵਿੰਦਰ ਸ਼ਰਮਾ ਦੁਲੱਦੀ, ਮੋਹਨ ਸਿੰਘ ਰਾਮਗੜ੍ਹ, ਪਿ੍ੰਸ ਤੁੰਗ, ਰਣਧੀਰ ਸਿੰਘ ਬਿਨਾਂਹੇੜੀ, ਸੁਖਵਿੰਦਰ ਸਿੰਘ ਪੱਪੀ, ਨਰਿੰਦਰ ਸਿੰਘ ਮੈਂਹਸ ਆਦਿ ਪਾਰਟੀ ਵਰਕਰ ਮੌਜੂਦ ਸਨ |