17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਮਨਰੇਗਾ ਬਿੱਲ ਬਹਾਲੀ ਲਈ ਪਿੰਡ ਕਕਰਾਲਾ 'ਚ ਕਾਂਗਰਸ ਆਗੂਆਂ ਦੀ ਅਹਿਮ ਮੀਟਿੰਗ

Ad Position 21
No active advertisement
ਅਜੀਤ ਡੈਸਕ 05-02-2026
ਪਾਤੜਾਂ, 4 ਫਰਵਰੀ (ਜਗਦੀਸ਼ ਸਿੰਘ ਕੰਬੋਜ)-ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਹਲਕਾ ਸ਼ੁਤਰਾਣਾ ਦੇ ਪਿੰਡ ਕਕਰਾਲਾ ਵਿਖੇ ਹੋਈ | ਦਰਬਾਰਾ ਸਿੰਘ ਬੰਨਵਾਲਾ ਹਲਕਾ ਇੰਚਾਰਜ ਦੀ ਅਗਵਾਈ 'ਚ ਹੋਈ ਇਸ ਮੀਟਿੰਗ ਦੇ ਵਿਚ ਕੇਂਦਰ ਸਰਕਾਰ ਵਲੋਂ ਮਨਰੇਗਾ ਯੋਜਨਾ ਵਿਚ ਕੀਤੇ ਗਏ ਬਦਲਾਅ ਨੂੰ ਮਜ਼ਦੂਰ ਮਾਰੂ ਦੱਸਦਿਆਂ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਸੰਘਰਸ਼ ਕੀਤੇ ਜਾਣ ਦਾ ਐਲਾਨ ਕੀਤਾ ਗਿਆ | ਹਲਕਾ ਇੰਚਾਰਜ ਦਰਬਾਰਾ ਸਿੰਘ ਬੰਨਵਾਲਾ ਨੇ ਇਸ ਮੀਟਿੰਗ 'ਚ ਮੌਜੂਦ ਮਨਰੇਗਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੈਪਟਨ ਸੰਦੀਪ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਨਰੇਗਾ ਵਰਕਰਾਂ ਅਤੇ ਮਿਹਨਤਕਸ਼ ਵਰਗ ਦੀ ਆਵਾਜ਼ ਬੁਲੰਦ ਕਰਨ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਇਸ ਤਹਿਤ ਪਿੰਡਾਂ ਵਿਚ ਜਾ ਕੇਂਦਰ ਸਰਕਾਰ ਦੇ ਇਸ ਕੀਤੇ ਗਏ ਫ਼ੈਸਲੇ ਦੇ ਖ਼ਿਲਾਫ਼ ਮਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਬੰਨਵਾਲਾ ਨੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਮਨਰੇਗਾ ਦੇ ਬਜਟ ਵਿਚ ਕੀਤੀ ਗਈ ਕਟੌਤੀ ਅਤੇ ਨਵੇਂ ਅੜਿੱਕਿਆਂ ਰਾਹੀਂ ਗ਼ਰੀਬ ਮਜ਼ਦੂਰਾਂ ਦੇ ਰੋਜ਼ਗਾਰ ਨੂੰ ਪ੍ਰਭਾਵਿਤ ਕਰਨ ਦੀ ਸਖ਼ਤ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਮਨਰੇਗਾ ਵਰਕਰਾਂ ਦੇ ਬਕਾਇਆ ਬਿਲ ਰੋਕਣਾ ਗ਼ਰੀਬਾਂ ਨਾਲ ਵੱਡੀ ਬੇਇਨਸਾਫ਼ੀ ਹੈ ਅਤੇ ਕਾਂਗਰਸ ਪਾਰਟੀ ਇਸ ਦੇ ਖ਼ਿਲਾਫ਼ ਡਟ ਕੇ ਸੰਘਰਸ਼ ਕਰੇਗੀ | ਉਨ੍ਹਾਂ ਸਪਸ਼ਟ ਕੀਤਾ ਕਿ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਅਤੇ ਬਕਾਇਆ ਬਿੱਲਾਂ ਦੀ ਤੁਰੰਤ ਬਹਾਲੀ ਲਈ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋੜ ਪੈਣ 'ਤੇ ਲੋਕਾਂ ਨੂੰ ਨਾਲ ਲੈ ਕੇ ਵੱਡਾ ਅੰਦੋਲਨ ਵੀ ਕੀਤਾ ਜਾਵੇਗਾ | ਇਸ ਮੌਕੇ ਸ਼ਹਿਰੀ ਪ੍ਰਧਾਨ ਰਾਕੇਸ਼ ਹੈਪੀ, ਮੋਹਰ ਸਿੰਘ ਜਿਉਣਪੁਰਾ, ਗੁਰਜਿੰਦਰਪਾਲ ਸਿੰਘ, ਰਾਜੂ ਕੰਬੋਜ, ਕੁਲਵੰਤ ਸ਼ਰਮਾ, ਰਾਜ ਕੁਮਾਰ, ਗੁਰਮਤ ਸਿੰਘ ਪ੍ਰਧਾਨ, ਮੇਜਰ ਪਾਪੜਾ, ਸਤਪਾਲ ਕਕਰਾਲਾ, ਬੀਰ ਬਲੱਗਣ, ਪਾਲੂ ਨੰਬਰਦਾਰ, ਰਣਧੀਰ ਸਿੰਘ, ਸਾਬਕਾ ਮੈਂਬਰ ਨਛੱਤਰ ਸਿੰਘ, ਦਰਸ਼ਨ ਕਕਰਾਲਾ, ਕਰਮਾ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਅਤੇ ਮਨਰੇਗਾ ਮਜ਼ਦੂਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘਨੌਰ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਅਗਲੀ ਖ਼ਬਰ ਖ਼ਾਲਸਾ ਕਾਲਜ ਦੇ ਐੱਨ.ਐੱਸ.ਐੱਸ. ਵਿਭਾਗ ਵਲੋਂ ਦੇਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ
Ad Position 24