17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-02-2026

ਘਨੌਰ ਵਿਖੇ ਗੁਰੂ ਰਵਿਦਾਸ ਜੀ ਦਾ 649ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

Ad Position 21
No active advertisement
ਅਜੀਤ ਡੈਸਕ 05-02-2026
ਘਨੌਰ, 4 ਫਰਵਰੀ ( ਸਰਦਾਰਾ ਸਿੰਘ ਲਾਛੜੂ)-ਸਥਾਨਕ ਵਾਰਡ ਨੰਬਰ-4 ਸਥਿਤ ਦਸਮੇਸ਼ ਸਭਾ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੰਗਤਾਂ ਨੇ ਗੁਰੂ ਚਰਨਾਂ 'ਚ ਹਾਜ਼ਰੀ ਭਰੀ | ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਘਨੌਰ ਵਾਸੀਆਂ ਵਲੋਂ ਸੰਗਤ ਲਈ ਮਟਰ-ਪਨੀਰ, ਦਾਲ ਅਤੇ ਜਲੇਬੀਆਂ ਦਾ ਅਤੁੱਟ ਲੰਗਰ ਵਰਤਾਇਆ ਗਿਆ | ਸ਼ਰਧਾਲੂਆਂ ਨੇ ਬੜੇ ਉਤਸ਼ਾਹ ਨਾਲ ਸੇਵਾ 'ਚ ਹਿੱਸਾ ਲਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਾਬਕਾ ਡਾਇਰੈਕਟਰ ਗਗਨਦੀਪ ਸਿੰਘ ਜਲਾਲਪੁਰ ਅਤੇ ਪਟਿਆਲਾ ਦਿਹਾਤੀ ਦੇ ਸਾਬਕਾ ਪ੍ਰਧਾਨ ਗੁਰਦੀਪ ਸਿੰਘ ਉਂਟਸਰ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ |
ਉਨ੍ਹਾਂ ਨੇ ਸੰਗਤ ਨੂੰ ਗੁਰੂ ਰਵਿਦਾਸ ਜੀ ਦੇ ਦਰਸਾਏ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੱਤੀ | ਸਮਾਗਮ ਦੌਰਾਨ ਪ੍ਰਬੰਧਕੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ 'ਚ ਮੁੱਖ ਰੂਪ 'ਚ ਸੋਸ਼ਲ ਮੀਡੀਆ ਇੰਚਾਰਜ (ਐੱਸ.ਸੀ. ਸੈੱਲ) ਅਵਤਾਰ ਸਿੰਘ ਪ੍ਰਧਾਨ, ਜੋਗਾ ਸਿੰਘ, ਮਹਿਕਦੀਪ ਸਿੰਘ, ਜਤਿੰਦਰ ਸਿੰਘ, ਅਮਨਿੰਦਰ ਸਿੰਘ, ਗੁਰਦਾਸ ਸਿੰਘ, ਕੁਲਵਿੰਦਰ ਸਿੰਘ, ਮੇਜਰ ਸਿੰਘ, ਪ੍ਰਭਜੋਤ ਸਿੰਘ, ਅਰਸ਼ਦੀਪ ਸਿੰਘ, ਤਜਿੰਦਰ ਸਿੰਘ, ਸੋਨੂੰ, ਰਾਜਾ ਦਲਜੀਤ ਸਿੰਘ, ਗੁਰਜੀਤ ਸਿੰਘ ਅਤੇ ਸਮੂਹ ਕਮੇਟੀ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਮਨਾਇਆ ਅਗਲੀ ਖ਼ਬਰ ਮਨਰੇਗਾ ਬਿੱਲ ਬਹਾਲੀ ਲਈ ਪਿੰਡ ਕਕਰਾਲਾ 'ਚ ਕਾਂਗਰਸ ਆਗੂਆਂ ਦੀ ਅਹਿਮ ਮੀਟਿੰਗ
Ad Position 24