ਪਟਿਆਲਾ, 4 ਫਰਵਰੀ (ਅ.ਸ. ਆਹਲੂਵਾਲੀਆ)-ਸ਼੍ਰੋਮਣੀ ਕਮੇਟੀ ਪ੍ਰਬੰਧ ਅਧੀਨ ਗੁਰਦੁਆਰਾ ਸਾਹਿਬਾਨ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਭਗਤ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਅਤੇ ਹਜ਼ੂਰੀ ਕੀਰਤਨੀ ਜਥਿਆਂ ਨੇ ਗੁਰਬਾਣੀ ਸਰਵਣ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਗੁਰਮਤਿ ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਮਾਨਵਤਾ ਦੇ ਭਲੇ ਦੀ ਅਰਦਾਸ ਕੀਤੀ | ਗੁਰਮਤਿ ਸਮਾਗਮ ਦੌਰਾਨ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਸੰਗਤਾਂ ਨੂੰ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਭਗਤ ਰਵਿਦਾਸ ਜੀ ਦੀ ਬਾਣੀ ਸਮੁੱਚੀ ਮਾਨਵਤਾ ਦਾ ਮਾਰਗ ਦਰਸ਼ਨ ਕਰਦੀ ਹੈ | ਉਨ੍ਹਾਂ ਕਿਹਾ ਕਿ ਭਗਤ ਰਵਿਦਾਸ ਜੀ ਨੇ ਹਮੇਸ਼ਾ ਸਮਾਜਿਕ ਬਰਾਬਰੀ, ਜਾਤ ਪਾਤ, ਊਚ ਨੀਚ ਤੋਂ ਉੱਪਰ ਉੱਠ ਕੇ ਜੀਵਨ ਜਾਂਚ ਦੀ ਪ੍ਰੇਰਨਾ ਦਿੱਤੀ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਡੀਸ਼ਨਲ ਮੈਨੇਜਰ ਮਨਦੀਪ ਸਿੰਘ ਭਲਵਾਨ, ਮੀਤ ਮੈਨੇਜਰ ਨਵਜਿੰਦਰ ਸਿੰਘ, ਅਕਾੳਾੂਟੈਂਟ ਗੁਰਮੀਤ ਸਿੰਘ, ਰਿਕਾਰਡਕੀਪਰ ਸਰਬਜੀਤ ਸਿੰਘ, ਭਾਈ ਹਜ਼ੂਰ ਸਿੰਘ, ਸੁਖਦੇਵ ਸਿੰਘ ਕਾਹਲਵਾਂ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਸਟਾਫ਼ ਮੈਂਬਰ ਆਦਿ ਸ਼ਾਮਲ ਸਨ |