23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 06-02-2026
ਪਟਿਆਲਾ, 5 ਫਰਵਰੀ (ਅਮਰਬੀਰ ਸਿੰਘ ਆਹਲੂਵਾਲੀਆ, ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਵਲੋਂ ਇੰਪਰੂਵਮੈਂਟ ਟਰੱਸਟ ਪਟਿਆਲਾ ਦੇ ਨਵ-ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਵਿਚ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ | ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਇਕ ਮਿਹਨਤੀ ਅਤੇ ਜੁਝਾਰੂ ਆਗੂ ਨੂੰ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ | ਉਨ੍ਹਾਂ ਨੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਹੁਣ ਹੋਰ ਤਰੱਕੀ ਦੀਆਂ ਨਵੀਆਂ ਉਚਾਈਆਂ ਛੂਹੇਗਾ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕਾਂ ਦੀ ਸੇਵਾ ਕਰਨ ਵਾਲੇ ਆਗੂਆਂ ਦੀ ਕਦਰ ਕਰਦੇ ਹਨ ਅਤੇ ਉਨ੍ਹਾਂ ਨੂੰ ਯੋਗ ਅਹੁਦੇ ਦੇ ਕੇ ਨਿਵਾਜਿਆ ਜਾ ਰਿਹਾ ਹੈ | ਇਸ ਦੌਰਾਨ ਉਨ੍ਹਾਂ ਨੇ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਹਰ ਯੋਗ ਵਿਅਕਤੀ ਦਾ ਸਿਹਤ ਕਾਰਡ ਬਣਾਇਆ ਜਾਵੇਗਾ ਅਤੇ ਕੋਈ ਵੀ ਇਸ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ | ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅਹੁਦਾ ਸੰਭਾਲਣ ਉਪਰੰਤ ਆਮ ਆਦਮੀ ਪਾਰਟੀ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ, ਇਮਾਨਦਾਰੀ ਅਤੇ ਤੇਜ਼ੀ ਲਿਆਉਣ ਲਈ ਵਚਨਬੱਧ ਹਨ ਅਤੇ ਬਿਨਾਂ ਕਿਸੇ ਭੇਦਭਾਵ ਲੋਕਾਂ ਦੀ ਸੇਵਾ ਕੀਤੀ ਜਾਵੇਗੀ | ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਚੇਅਰਮੈਨ ਪੀ.ਆਰ.ਟੀ.ਸੀ. ਹਰਪਾਲ ਜੁਨੇਜਾ, ਚੇਅਰਮੈਨ ਪੰਜਾਬ ਐਗਰੋ ਫੂਡ ਗ੍ਰੇਨ ਬਲਜਿੰਦਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਪੀ.ਆਰ.ਟੀ.ਸੀ. ਬਲਵਿੰਦਰ ਸਿੰਘ ਝਾੜਵਾਂ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਤੇਜਿੰਦਰ ਮਹਿਤਾ, ਜਸਬੀਰ ਸਿੰਘ ਖ਼ਾਲਸਾ, ਅਮਰੀਕ ਸਿੰਘ ਬੰਗੜ, ਐਡਵੋਕੇਟ ਰਾਹੁਲ, ਜਸਬੀਰ ਸਿੰਘ ਗਾਂਧੀ, ਕਰਨਲ ਜੇ. ਸਿੰਘ, ਵੱਖ-ਵੱਖ ਜਥੇਬੰਦੀਆਂ ਦੇ ਆਗੂ, ਸਰਪੰਚ, ਐਮ.ਸੀ., 'ਆਪ' ਪਾਰਟੀ ਦੇ ਵਰਕਰਾਂ ਸਮੇਤ ਪਟਿਆਲਾ ਸ਼ਹਿਰ ਦੇ ਸਮਾਜਿਕ ਅਤੇ ਧਾਰਮਿਕ ਵਰਗਾਂ ਦੇ ਪਤਵੰਤੇ ਵੱਡੀ ਗਿਣਤੀ ਵਿਚ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ 'ਤੇ ਨਿੱਜੀ ਪੈਲੇਸ ਅੱਗੇ ਕਿਸ ਦੀ ਮਨਜ਼ੂਰੀ ਨਾਲ ਲੱਗੇ ਅਗਲੀ ਖ਼ਬਰ ਸਮਾਜ ਸੇਵਕ ਅਤੇ ਅਕਾਲੀ ਨੇਤਾ ਇੰਜੀ. ਬੋਪਾਰਾਏ ਨੇ ਖ਼ੂਨਦਾਨ ਕੈਂਪ ਦਾ ਕੀਤਾ ਉਦਘਾਟਨ
Ad Position 24