23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਆਮ ਆਦਮੀ ਪਾਰਟੀ ਦੀ ਸਰਕਾਰ ਪੁਲਿਸ ਰਾਹੀਂ ਸਾਜਿਸ਼ ਕਰ ਕੇ ਅਕਾਲੀ ਦਲ ਨੂੰ ਦਬਾਉਣਾ ਚਾਹੁੰਦੀ ਹੈ-ਅਮਿਤ ਸਿੰਘ ਰਾਠੀ

Ad Position 21
No active advertisement
ਅਜੀਤ ਡੈਸਕ 06-02-2026
ਪਟਿਆਲਾ, 5 ਫਰਵਰੀ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਅੱਜ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨਾਲ ਡੀ.ਜੀ.ਪੀ. ਦਫ਼ਤਰ ਦੇ ਬਾਹਰ ਡਟੇ ਹੋਏ ਸਨ ਅਤੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਸ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੁਲਿਸ ਰਾਹੀਂ ਸਾਜ਼ਿਸ਼ ਕਰਕੇ ਅਕਾਲੀ ਦਲ ਨੂੰ ਦਬਾਉਣਾ ਚਾਹੁੰਦੀ ਹੈ ਪਰ ਉਹ ਇਹ ਭੁੱਲ ਗਈ ਹੈ ਕਿ ਅਕਾਲੀ ਦਲ ਕਦੇ ਵੀ ਸਰਕਾਰ ਦੀਆਂ ਧੱਕੇਸ਼ਾਹੀਆਂ ਅੱਗੇ ਨਹੀਂ ਝੁਕਿਆ | ਅਮਿਤ ਸਿੰਘ ਰਾਠੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਦੇ ਕਿਸਾਨ, ਮਜ਼ਦੂਰ ਅਤੇ ਨੌਜਵਾਨਾਂ ਸਮੇਤ ਸਾਰੇ ਵਰਗਾਂ ਦੇ ਹਿਤਾਂ 'ਤੇ ਪਹਿਰਾ ਦੇ ਰਹੇ ਹਨ, ਜਿਹੜਾ ਕਿ ਆਮ ਆਦਮੀ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਅਕਾਲੀ ਦਲ ਨੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਹਿਲਾਂ ਲੈਂਡ ਪੁਲਿੰਗ ਪਾਲਿਸੀ ਨੂੰ ਰੱਦ ਕਰਵਾਇਆ, ਫੇਰ ਹੜ੍ਹਾਂ ਵਿਚ ਪੀੜਤ ਲੋਕਾਂ ਦੇ ਹੱਕ ਵਿਚ ਡਟੇ ਅਤੇ ਇਸ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਦੀ ਲੜਾਈ ਲੜੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਪੂਰੀ ਤਰ੍ਹਾਂ ਅਕਾਲੀ ਦਲ ਦੇ ਝੰਡੇ ਹੇਠ ਲਾਮਬੰਦ ਹੋ ਚੁੱਕੇ ਹਨ ਅਤੇ ਇਹ ਆਮ ਆਦਮੀ ਪਾਰਟੀ ਨੂੰ ਹਜ਼ਮ ਨਹੀਂ ਹੋ ਰਿਹਾ | ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪੁਲਿਸ ਦੀਆਂ ਧੱਕੇਸ਼ਾਹੀਆਂ ਦੇ ਖ਼ਿਲਾਫ਼ ਡੀ.ਜੀ.ਪੀ. ਦਫ਼ਤਰ ਦਾ ਘਿਰਾਓ ਕੀਤਾ ਜਾ ਰਿਹਾ ਹੈ ਅਤੇ ਅਕਾਲੀ ਦਲ ਇੱਥੇ ਪੱਕਾ ਮੋਰਚਾ ਲਗਾਏਗਾ | ਅਮਿਤ ਸਿੰਘ ਰਾਠੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰੀ ਮਸ਼ੀਨਰੀ ਦਾ ਪ੍ਰਯੋਗ ਕਰਕੇ ਪੰਜਾਬ ਦੇ ਲੋਕਾਂ ਨੂੰ ਦਬਾ ਨਹੀਂ ਸਕਦੀ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ 'ਆਪ' ਸਰਕਾਰ ਨੂੰ ਸੱਤਾ ਇਸ ਲਈ ਨਹੀਂ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ 'ਤੇ ਜ਼ੁਲਮ ਕਰਨੇ ਸ਼ੁਰੂ ਕਰ ਦੇਣ, ਸਗੋਂ ਲੋਕਾਂ ਦੀ ਭਲਾਈ ਦਿੱਤੀ ਗਈ | ਪਰ ਅੱਜ ਆਮ ਆਦਮੀ ਪਾਰਟੀ ਤਾਨਾਸ਼ਾਹ ਬਣ ਚੁੱਕੀ ਹੈ ਪਰ ਅਕਾਲੀ ਦਲ ਉਸ ਨੂੰ ਮਨਮਾਨੀ ਨਹੀਂ ਕਰਨ ਦੇਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਦੇਸ਼ ਜਾਣ ਦੀ ਖਿੱਚ ਕਾਰਨ ਲੋਕਾਂ ਦੇ ਲੱਖਾਂ ਰੁਪਏ ਠੱਗ ਏਜੰਟਾਂ ਨੇ ਉਡਾਏ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਗਰੇਵਾਲ ਵਲੋਂ ਸਮਾਣਾ ਦੀਆਂ ਅਦਾਲਤਾਂ ਦਾ ਨਿਰੀਖਣ
Ad Position 24