23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

102 ਗ੍ਰਾਮ ਹੈਰੋਇਨ ਸਣੇ 2 ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 06-02-2026
ਰਾਜਪੁਰਾ, 5 ਫਰਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਕਾਰ ਸਵਾਰ ਦੋ ਵਿਅਕਤੀਆਂ ਨੂੰ 102 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਇੰਦਰਜੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਕਰਦੇ ਹੋਏ ਬੱਸ ਅੱਡੇ ਪਿੰਡ ਉਕਸੀ ਜੱਟਾਂ ਨੇੜੇ ਪਹੁੰਚੇ ਤਾਂ ਇਕ ਵਰਨਾ ਕਾਰ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਕਾਰ ਵਿਚ ਸਵਾਰ ਦੀਪਕ ਗੋਇਲ ਵਾਸੀ ਖਨੌਰੀ ਮੰਡੀ ਜ਼ਿਲ੍ਹਾ ਸੰਗਰੂਰ ਅਤੇ ਬੇਅੰਤ ਸਿੰਘ ਵਾਸੀ ਜਿੰਦਲਪੁਰ ਥਾਣਾ ਭਾਦਸੋਂ ਦੇ ਕਬਜ਼ੇ ਵਿਚੋਂ 102 ਗ੍ਰਾਮ ਹੈਰੋਇਨ ਬਰਾਮਦ ਹੋਈ | ਥਾਣਾ ਸਦਰ ਦੀ ਪੁਲਿਸ ਨੇ ਉਕਤ ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਉਨ੍ਹਾਂ ਦੇ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਕਾਕਾ ਰਣਦੀਪ ਸਿੰਘ ਨੇ ਖੋਖ ਪਰਿਵਾਰ ਨਾਲ ਖੁਸ਼ੀ ਕੀਤੀ ਸਾਂਝੀ ਅਗਲੀ ਖ਼ਬਰ ਸੋਨੇ ਦਾ ਬਿਸਕੁਟ ਦੇਣ ਦਾ ਝਾਂਸਾ ਦੇ ਕੇ 35 ਲੱਖ ਦੀ ਮਾਰੀ ਠੱਗੀ, 5 ਨਾਮਜ਼ਦ
Ad Position 24