23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਭਾਜਪਾ ਆਗੂ ਕੈਂਥ ਨੇ ਨਗਰ ਕੀਰਤਨ 'ਚ ਕੀਤੀ ਸ਼ਮੂਲੀਅਤ

Ad Position 21
No active advertisement
ਅਜੀਤ ਡੈਸਕ 06-02-2026
ਨਾਭਾ, 5 ਫਰਵਰੀ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਨਾਭਾ ਵਿਚ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਵਲੋਂ ਸ਼ਮੂਲੀਅਤ ਕੀਤੀ ਗਈ | ਇਸ ਮੌਕੇ ਸਜਾਏ ਗਏ ਨਗਰ ਕੀਰਤਨ ਵਿਚ ਭਾਰਤੀ ਜਨਤਾ ਪਾਰਟੀ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਉਪ ਪ੍ਰਧਾਨ ਪਰਮਜੀਤ ਸਿੰਘ ਕੈਂਥ ਵੀ ਸ਼ਾਮਿਲ ਹੋਏ | ਨਗਰ ਕੀਰਤਨ ਦੌਰਾਨ ਪ੍ਰਬੰਧਕਾਂ ਵਲੋਂ ਭਾਜਪਾ ਆਗੂ ਕੈਂਥ ਦਾ ਸਨਮਾਨ ਕੀਤਾ ਗਿਆ | ਉਪਰੰਤ ਉਨ੍ਹਾਂ ਸ੍ਰੀ ਗੁਰੂ ਰਵਿਦਾਸ ਜੀ ਦੇ ਵਿਚਾਰਾਂ ਨੂੰ ਸਮਾਜਿਕ ਸਮਾਨਤਾ, ਭਾਈਚਾਰਾ ਅਤੇ ਮਨੁੱਖਤਾ ਲਈ ਪ੍ਰੇਰਨਾ ਸਰੋਤ ਦੱਸਿਆ | ਡੇਰਾ ਸ੍ਰੀ ਗੁਰੂ ਰਵਿਦਾਸ ਸੇਵਾ ਸੁਸਾਇਟੀ ਨਾਭਾ ਦੇ ਪ੍ਰਧਾਨ ਰਾਮ ਸਿੰਘ, ਅਮਰ ਸਿੰਘ ਜਨਰਲ ਸਕੱਤਰ, ਰਵਿੰਦਰ ਸਿੰਘ, ਗੁਰਮੁਖ ਸਿੰਘ, ਰਾਮਧਨ ਸਿੰਘ, ਹੰਸ ਰਾਜ ਮਹਿਮੀ, ਰਣਜੀਤ ਸਿੰਘ, ਰਾਜਵਿੰਦਰ ਸਿੰਘ, ਬਲਵਿੰਦਰ ਸਿੰਘ, ਜਗਜੀਤ ਸਿੰਘ, ਹਰਜਿੰਦਰ ਸਿੰਘ, ਗੁਰਬਚਨ ਸਿੰਘ ਅਤੇ ਨਾਭਾ ਭਾਜਪਾ ਦੇ ਸੀਨੀਅਰ ਆਗੂ ਮੋਹਿਤ ਸੂਦ, ਨੌਜਵਾਨ ਆਗੂ ਚਿਰਾਗ ਸਿੰਗਲਾ, ਕੰਵਲ ਰੱਖੜਾ ਅਤੇ ਹਰਪ੍ਰੀਤ ਭੁੱਲਰ ਸਮੇਤ ਵੱਡੀ ਗਿਣਤੀ ਵਿਚ ਔਰਤਾਂ ਅਤੇ ਨੌਜਵਾਨ ਸ਼ਾਮਲ ਸਨ | ਸ਼ਰਧਾਲੂਆਂ ਦੀ ਵੱਡੀ ਭਾਗੀਦਾਰੀ ਨੇ ਸਮਾਜ ਵਿਚ ਆਪਸੀ ਸਦਭਾਵਨਾ ਦਾ ਸੰਦੇਸ਼ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਹਵਾਲਾਤੀ ਤੋਂ ਮੋਬਾਈਲ ਬਰਾਮਦ ਅਗਲੀ ਖ਼ਬਰ ਹਾਈ ਕੋਰਟ ਦੇ ਜਸਟਿਸ ਐੱਚ.ਐੱਸ. ਗਰੇਵਾਲ ਨੇ ਕੀਤਾ ਅਦਾਲਤਾਂ ਦਾ ਨਿਰੀਖਣ
Ad Position 24