ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੌੜ)-ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਇਕ ਹਵਾਲਾਤੀ ਤੋਂ ਮੋਬਾਈਲ ਬਰਾਮਦ ਹੋਇਆ ਹੈ | ਇਸ ਸੰਬੰਧੀ ਪਟਿਆਲਾ ਜੇਲ੍ਹ ਦੇ ਸਹਾਇਕ ਸੁਪਰਡੈਂਟ ਬਾਲ ਕ੍ਰਿਸ਼ਨ ਨੇ ਥਾਣਾ ਤਿ੍ਪੜੀ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਜੇਲ੍ਹ 'ਚ ਗਸ਼ਤ ਕਰ ਰਹੇ ਸਨ | ਇਸ ਦੌਰਾਨ ਹਵਾਲਾਤੀ ਨਮੀਸ਼ ਉੱਤੇ ਸ਼ੱਕ ਪੈਣ ਕਾਰਨ ਉਸ ਦੀ ਤਲਾਸ਼ੀ ਲਈ ਗਈ ਤਾਂ ਜੇਲ੍ਹ ਵਿਚੋਂ ਇਕ ਮੋਬਾਈਲ ਸਿੰਮ ਕਾਰਡ ਸਮੇਤ ਬਰਾਮਦ ਹੋਇਆ | ਜਿਸ ਆਧਾਰ 'ਤੇ ਪੁਲਿਸ ਨੇ ਉਕਤ ਹਵਾਲਾਤੀ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |