ਪਟਿਆਲਾ, 5 ਫਰਵਰੀ (ਮਨਦੀਪ ਸਿੰਘ ਖਰੌੜ)-ਸਥਾਨਕ ਡਕਾਲਾ-ਪਟਿਆਲਾ ਰੋਡ 'ਤੇ ਸ਼ੈਲਰਾਂ ਲਾਗੇ ਮੋਟਰਸਾਈਕਲਾਂ 'ਤੇ ਜਾ ਰਹੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਚਾਲਕ ਨੇ ਫੇਟ ਮਾਰ ਦਿੱਤੀ | ਇਸ ਹਾਦਸੇ 'ਚ ਮਿਸ਼ਰਾ ਸਿੰਘ ਵਾਸੀ ਪਟਿਆਲਾ ਦੀ ਮੌਤ ਹੋਣ ਦੀ ਦੁਖਦਾਈ ਘਟਨਾ ਵਾਪਰੀ ਹੈ | ਇਸ ਸੰਬੰਧੀ ਅਮਰੀਕ ਸਿੰਘ ਨੇ ਥਾਣਾ ਪਸਿਆਣਾ 'ਚ ਸ਼ਿਕਾਇਤ ਦਰਜ ਕਰਵਾਈ ਕਿ ਉਹ ਆਪਣੇ ਗੁਆਂਢੀ ਮਿਸ਼ਰਾ ਸਿੰਘ ਨਾਲ ਮੋਟਰਸਾਈਕਲ 'ਤੇ 3 ਫਰਵਰੀ ਨੂੰ ਡਕਾਲਾ ਰੋਡ 'ਤੇ ਜਾ ਰਿਹਾ ਸੀ ਇਸ ਦੌਰਾਨ ਕਿਸੇ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ | ਇਸ ਹਾਦਸੇ 'ਚ ਉਸ ਦੇ ਸੱਟਾਂ ਲੱਗੀਆਂ ਅਤੇ ਗੁਆਂਢੀ ਮਿਸ਼ਰਾ ਸਿੰਘ ਦੀ ਮੌਤ ਹੋ ਗਈ | ਜਿਸ ਆਧਾਰ 'ਤੇ ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ |