ਸਮਾਣਾ, 5 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਿਟੀ ਪੁਲਿਸ ਨੇ ਚਿੱਟਾ/ਹੈਰੋਇਨ ਪੀ ਰਹੇ ਇੱਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਸੁਸ਼ੀਲ ਕੁਮਾਰ ਵਾਸੀ ਵੜੈਚਾਂ ਪੱਤੀ ਵਜੋਂ ਹੋਈ ਹੈ | ਸਿਟੀ ਪੁਲਿਸ ਦੇ ਏ.ਐੱਸ.ਆਈ. ਗੁਰਪ੍ਰੀਤ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਜੌਰੀ ਗਾਰਡਨ ਨੇੜੇ ਮੌਜੂਦ ਸਨ | ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਨੌਜਵਾਨ ਨੂਰਪੁਰਾ ਬਸਤੀ ਵਿਚ ਬੈਠ ਕੇ ਚਿੱਟਾ/ਹੈਰੋਇਨ ਪੀ ਰਿਹਾ ਹੈ | ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕੀਤੀ ਅਤੇ ਮੌਕੇ ਤੋਂ ਇਕ ਲਾਈਟਰ, ਫੁਆਇਲ ਪੇਪਰ ਅਤੇ ਫੁਆਇਲ ਪਾਈਪ ਬਰਾਮਦ ਕਰਕੇ ਉਸ ਨੂੰ ਹਿਰਾਸਤ ਵਿਚ ਲੈ ਲਿਆ |