ਘਨੌਰ, 5 ਫਰਵਰੀ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ ਦੀਆਂ ਮੁਸ਼ਕਲਾਂ ਉਸ ਸਮੇਂ ਹੋਰ ਵੱਧ ਗਈਆਂ ਜਦੋਂ ਪਿੰਡ ਹਰਪਾਲਾਂ ਤੇ ਮਾਹਰੀਆਂ ਦੇ ਲਗਭਗ 50 ਪਰਿਵਾਰਾਂ ਨੇ ਸੈਂਕੜੇ ਸਮਰਥਕਾਂ ਸਮੇਤ ਕਾਂਗਰਸ ਤੇ ਆਮ ਆਦਮੀ ਪਾਰਟੀ ਦਾ ਸਾਥ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਇੰਚਾਰਜ ਭਾਜਪਾ ਘਨੌਰ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਇਨ੍ਹਾਂ ਪਰਿਵਾਰਾਂ ਨੇ ਪਾਰਟੀ ਦਾ ਪੱਲਾ ਫੜਿਆ | ਵਿਕਾਸ ਸ਼ਰਮਾ ਨੇ ਸਾਰਿਆਂ ਨੂੰ ਸਿਰੋਪਾਉ ਦੇ ਕੇ ਪਾਰਟੀ ਵਿਚ ਜੀ ਆਇਆਂ ਨੂੰ ਕਿਹਾ | ਇਸ ਮੌਕੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਹਰਪਾਲਾਂ ਤੋਂ ਪਿ੍ੰਸ ਕੁਮਾਰ, ਰੋਮੀ, ਹਰਪ੍ਰੀਤ ਸਿੰਘ, ਦਲਵੀਰ ਸਿੰਘ, ਸੁਰਜੀਤ ਸਿੰਘ, ਸੋਮਰਾਜ ਹਰਪਾਲਾਂ, ਅਵਤਾਰ ਸਿੰਘ, ਤੇਜਾ ਸਿੰਘ, ਮੱਖਣ ਸਿੰਘ, ਰਾਮ ਸਿੰਘ ਅਤੇ ਗੁਰਨਾਮ ਸਿੰਘ ਸਮੇਤ ਪਰਿਵਾਰਾਂ ਦੇ ਮੁਖੀ ਸ਼ਾਮਲ ਸਨ ਤੇ ਪਿੰਡ ਮਾਹਰੀਆਂ ਤੋਂ ਗੁਰਮੀਤ ਸਿੰਘ, ਬਲਬੀਰ ਸਿੰਘ ਗੋਲਡੀ, ਓਮ ਪ੍ਰਕਾਸ਼, ਜਤਿੰਦਰ ਸਿੰਘ, ਅਭਿਸ਼ੇਕ, ਮਨੀਸ਼ ਕੁਮਾਰ, ਸੋਮਨਾਥ, ਰਜਿੰਦਰ ਸਿੰਘ, ਚੰਨਪ੍ਰੀਤ ਸਿੰਘ, ਮੱਖਣ ਸਿੰਘ, ਗੁਰਜੰਟ ਸਿੰਘ, ਹਰਨੇਕ ਸਿੰਘ, ਵਿਸ਼ਾਲ ਕੁਮਾਰ ਨੇ ਪਰਿਵਾਰਾਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ | ਸਮਾਗਮ ਨੂੰ ਸੰਬੋਧਨ ਕਰਦਿਆਂ ਵਿਕਾਸ ਸ਼ਰਮਾ ਨੇ ਕਿਹਾ ਕਿ ਅੱਜ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਮਾਡਲ ਨਾਲ ਜੁੜ ਰਿਹਾ ਹੈ | ਉਨ੍ਹਾਂ ਵਿਸ਼ੇਸ਼ ਤੌਰ 'ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ ਕਿਸਾਨਾਂ ਨੂੰ ਮਿਲਣ ਵਾਲੀ ਸਿੱਧੀ ਵਿੱਤੀ ਸਹਾਇਤਾ, ਆਯੂਸ਼ਮਾਨ ਭਾਰਤ ਯੋਜਨਾ ਰਾਹੀਂ ਮਿਲ ਰਹੇ ਮੁਫ਼ਤ ਇਲਾਜ ਅਤੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਵਰਗੀਆਂ ਲੋਕ-ਪੱਖੀ ਨੀਤੀਆਂ ਦਾ ਜ਼ਿਕਰ ਕੀਤਾ | ਉਨ੍ਹਾਂ ਕਿਹਾ ਕਿ 2026 ਦਾ ਕੇਂਦਰੀ ਬਜਟ ਵੀ ਪੰਜਾਬ ਦੇ ਬੁਨਿਆਦੀ ਢਾਂਚੇ, ਐਮ.ਐਸ.ਐਮ.ਈ. ਅਤੇ ਖੇਤੀਬਾੜੀ ਦੇ ਵਿਕਾਸ ਲਈ ਨਵੇਂ ਰਾਹ ਖੋਲ੍ਹਣ ਵਾਲਾ ਹੈ, ਜਿਸ ਕਾਰਨ ਲੋਕ ਵਿਰੋਧੀ ਪਾਰਟੀਆਂ ਨੂੰ ਛੱਡ ਕੇ ਭਾਜਪਾ ਵਿਚ ਵਿਸ਼ਵਾਸ ਜਤਾ ਰਹੇ ਹਨ | ਸ਼ਾਮਲ ਹੋਏ ਮੈਂਬਰਾਂ ਨੇ ਕਿਹਾ ਕਿ ਕਾਂਗਰਸ ਅੰਦਰੂਨੀ ਫੁੱਟ ਦਾ ਸ਼ਿਕਾਰ ਹੈ ਅਤੇ ਉੱਥੇ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੁੰਦੀ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਭਾਜਪਾ ਦੀ ਮਜ਼ਬੂਤੀ ਅਤੇ ਹਲਕਾ ਘਨੌਰ ਦੇ ਸਰਬਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ | ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਭਾਜਪਾ ਆਗੂ ਅਤੇ ਸਮਰਥਕ ਹਾਜ਼ਰ ਸਨ | ਇਸ ਮੌਕੇ ਮੰਡਲ ਪ੍ਰਧਾਨ ਘਨੌਰ ਕਮਲਜੀਤ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਗੋਲਡੀ ਸ਼ਰਮਾ, ਪਾਖਰ ਸਿੰਘ, ਬਲਕਾਰ ਸਿੰਘ ਭਾਜਪਾ ਆਗੂ, ਭਰਪੂਰ ਸਿੰਘ ਚੇਅਰਮੈਨ, ਅਵਤਾਰ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਰਜਨੀਸ਼ ਕੁਮਾਰ ਮੰਡਲ ਪ੍ਰਧਾਨ ਹਰਪਾਲਪੁਰ, ਸਚਿਨ ਸ਼ਰਮਾ ਆਦਿ ਮੌਜੂਦ ਸਨ |