23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਜ਼ਮੀਨੀ ਝਗੜੇ 'ਚ ਪਿਉ-ਪੁੱਤਰ ਦੀ ਕੀਤੀ ਕੁੱਟਮਾਰ, ਇਕ ਔਰਤ ਸਣੇ 5 ਨਾਮਜ਼ਦ

Ad Position 21
No active advertisement
ਅਜੀਤ ਡੈਸਕ 06-02-2026
ਰਾਜਪੁਰਾ, 5 ਫਰਵਰੀ (ਜੀ.ਪੀ. ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਇਕ ਪਲਾਟ ਦੇ ਝਗੜੇ ਦੇ ਮਾਮਲੇ ਵਿਚ ਇਕ ਵਿਅਕਤੀ ਅਤੇ ਉਸ ਦੇ ਲੜਕੇ ਦੀ ਕੁੱਟਮਾਰ ਕਰਨ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣ 'ਤੇ ਇਕ ਔਰਤ ਸਮੇਤ ਪੰਜ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਖਦੇਵ ਕੁਮਾਰ ਵਾਸੀ ਪਿੰਡ ਚੰਦੂਆ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਲੜਕੇ ਨਾਲ ਪਿੰਡ ਅਲੂਣਾ ਵਿਖੇ ਆਪਣੇ ਪਲਾਟ ਦੀਆਂ ਨੀਹਾਂ ਭਰ ਰਿਹਾ ਸੀ | ਮੌਕੇ 'ਤੇ ਜਸਵੀਰ ਕੌਰ ਪਤਨੀ ਦਰਸ਼ਨ ਸਿੰਘ, ਮੋਨੀ, ਗੁਰਵਿੰਦਰ ਸਿੰਘ ਪੁੱਤਰ ਰਣਜੋਧ ਸਿੰਘ, ਰਣਜੋਧ ਸਿੰਘ ਅਤੇ ਦਰਸ਼ਨ ਸਿੰਘ ਨੇ ਉਹਨਾਂ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ | ਜਿਸ ਤੇ ਥਾਣਾ ਸਦਰ ਪੁਲਿਸ ਨੇ ਉਕਤ ਕੁੱਟਮਾਰ ਮਾਮਲੇ ਵਿਚ ਉਕਤ ਇਕ ਔਰਤ ਸਣੇ ਪੰਜ ਵਿਅਕਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਦੇ ਐੱਨ.ਆਰ.ਆਈ. ਤੇ ਦਾਨੀ ਸੱਜਣਾਂ ਵਲੋਂ ਲੋੜਵੰਦ ਪਰਿਵਾਰ ਨੂੰ ਨਵੇਂ ਮਕਾਨ ਦੀ ਉਸਾਰੀ ਕਰਕੇ ਦਿੱਤੀ ਅਗਲੀ ਖ਼ਬਰ ਗੁਰਦੁਆਰਾ ਕਰੀਰ ਸਾਹਿਬ ਪਾਤਿਸ਼ਾਹੀ 6ਵੀਂ ਪਿੰਡ ਲਿੱਤਰ ਦੇ ਸਾਲਾਨਾ ਜੋੜ ਮੇਲੇ ਦਾ ਪੋਸਟਰ ਜਾਰੀ
Ad Position 24