23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ

Ad Position 21
No active advertisement
ਅਜੀਤ ਡੈਸਕ 06-02-2026
ਸਨੌਰ 5 ਫਰਵਰੀ (ਸੋਖਲ)-ਪੰਜਾਬ ਸਟੇਟ ਕਨਟੇਨਰ ਵੇਅਰ ਹਾਊਸਿੰਗ ਕਾਰਪੋਰੇਸ਼ਨ ਲਿਮਟਿਡ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਪਟਿਆਲਾ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਇੰਦਰਜੀਤ ਸਿੰਘ ਸੰਧੂ ਨੇ ਡਿਪਟੀ ਕਮਿਸ਼ਨਰ ਵਰਜੀਤ ਸਿੰਘ ਵਾਲੀਆ ਨੂੰ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਦਿੱਤੀ | ਮੁਲਾਕਾਤ ਦੌਰਾਨ ਜ਼ਿਲ੍ਹਾ ਪਟਿਆਲਾ ਦੇ ਵਿਕਾਸ ਨਾਲ ਜੁੜੇ ਵੱਖ-ਵੱਖ ਅਹਿਮ ਮਸਲਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇੰਦਰਜੀਤ ਸਿੰਘ ਸੰਧੂ ਨੇ ਕਿਹਾ ਕਿ ਪਟਿਆਲਾ ਇਕ ਇਤਿਹਾਸਕ ਅਤੇ ਸਭਿਆਚਾਰਕ ਮਹੱਤਵ ਵਾਲਾ ਜ਼ਿਲ੍ਹਾ ਹੈ, ਜਿਸ ਦੇ ਸਰਵਪੱਖੀ ਵਿਕਾਸ ਲਈ ਪ੍ਰਸ਼ਾਸਨ ਅਤੇ ਜਨ-ਪ੍ਰਤਿਨਿਧੀਆਂ ਵਿਚਕਾਰ ਸਹਿਯੋਗ ਬਹੁਤ ਜ਼ਰੂਰੀ ਹੈ | ਪਿੰਡਾਂ ਦੇ ਵਿਕਾਸ, ਕਿਸਾਨਾਂ ਨਾਲ ਜੁੜੇ ਮਸਲਿਆਂ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਅਤੇ ਸਰਕਾਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਬਾਰੇ ਵੀ ਗੱਲਬਾਤ ਕੀਤੀ ਗਈ | ਇਸ ਮੌਕੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਉਹ ਪ੍ਰਸ਼ਾਸਨ ਨਾਲ ਹਰ ਪੱਖੋਂ ਸਹਿਯੋਗ ਕਰਨਗੇ |
Ad Position 22
No active advertisement
ਪਿਛਲੀ ਖ਼ਬਰ ਸੈਂਕੜੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਵਾ ਚੁੱਕੇ ਹਨ ਰਾਜਵੀਰ ਸਿੰਘ ਟਿਵਾਣਾ ਅਗਲੀ ਖ਼ਬਰ ਬਲਾਕ ਪਟਿਆਲਾ-3 ਵਿਚ ਕੁੱਕ ਵਰਕਰ ਦੇ ਮੁਕਾਬਲੇ ਕਰਵਾਏ
Ad Position 24