23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-02-2026

ਸੈਂਕੜੇ ਨੌਜਵਾਨਾਂ ਨੂੰ ਨਸ਼ੇ ਤੋਂ ਮੁਕਤ ਕਰਵਾ ਚੁੱਕੇ ਹਨ ਰਾਜਵੀਰ ਸਿੰਘ ਟਿਵਾਣਾ

Ad Position 21
No active advertisement
ਅਜੀਤ ਡੈਸਕ 06-02-2026
ਸਮਾਣਾ, 5 ਫਰਵਰੀ (ਪ੍ਰੀਤਮ ਸਿੰਘ ਨਾਗੀ)-ਪੰਜਾਬ ਸਰਕਾਰ ਦੀ ਵਿਸ਼ੇਸ਼ ਮਿਹਨਤ ਅਤੇ ਪੁਲਿਸ ਵਲੋਂ ਵਰਤੀ ਜਾ ਰਹੀ ਮੁਸਤੈਦੀ ਕਾਰਨ ਪੰਜਾਬ ਵਿਚ ਕਾਫ਼ੀ ਵੱਡੇ ਪੱਧਰ 'ਤੇ ਨਸ਼ਿਆਂ ਨੂੰ ਠੱਲ ਪੈ ਚੁੱਕੀ ਹੈ ਇਸ ਦੇ ਨਾਲ ਹੀ ਇਕ ਨਾਮ ਹੈ ਰਾਜਬੀਰ ਸਿੰਘ ਟਿਵਾਣਾ ਦਾ ਜੋ ਜ਼ਿਲ੍ਹਾ ਪਟਿਆਲਾ ਵਿਖੇ ਨਿਊ ਜਨਰੇਸ਼ਨ ਕੇਅਰ ਦੇ ਨਾਂ 'ਤੇ ਕੰਮ ਕਰ ਰਹੇ ਹਨ ਤੇ ਹੁਣ ਤੱਕ ਸੈਂਕੜੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਵਾ ਚੁੱਕੇ ਹਨ ਤੇ ਉਹ ਲਗਾਤਾਰ ਇਹ ਮਿਹਨਤ ਜਾਰੀ ਰੱਖ ਰਹੇ ਹਨ ਜਿਸ ਦੇ ਕਾਫ਼ੀ ਚੰਗੇ ਨਤੀਜੇ ਮਿਲ ਰਹੇ ਹਨ | ਟਿਵਾਣਾ ਨੇ ਦੱਸਿਆ ਕਿ ਮੈਨੂੰ ਕਾਫ਼ੀ ਸਕੂਨ ਮਿਲਦਾ ਹੈ ਜਦੋਂ ਮਾਪੇ ਉਨ੍ਹਾਂ ਦਾ ਇਸ ਲਈ ਧੰਨਵਾਦ ਕਰਦੇ ਹਨ | ਉਨ੍ਹਾਂ ਦੱਸਿਆ ਕਿ ਸਾਡਾ ਸਮਾਜ ਨਸ਼ੇ ਵਾਲੇ ਬੰਦੇ ਨੂੰ ਗ਼ਲਤ ਸਮਝਦਾ ਹੈ ਤੇ ਉਸ ਨਾਲ ਘਿਰਨਾ ਕਰਦਾ ਹੈ ਜਦੋਂ ਕਿ ਇਹ ਗ਼ਲਤ ਹੈ ਕਿਉਂਕਿ ਨਸ਼ਾ ਇਕ ਬਿਮਾਰੀ ਹੈ, ਨਸ਼ੇ ਦੀ ਦਲਦਲ ਵਿਚ ਫਸਿਆ ਨੌਜਵਾਨ ਮਰੀਜ਼ ਹੈ ਸਾਨੂੰ ਉਸ ਦੇ ਇਲਾਜ ਲਈ ਸਹਾਇਤਾ ਕਰਨੀ ਚਾਹੀਦੀ ਹੈ ਤੇ ਉਸ ਨਾਲ ਪਿਆਰ ਨਾਲ ਪੇਸ਼ ਆਉਣਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਸਹਿਯੋਗ 'ਤੇ ਮਾਮੂਲੀ ਦਵਾਈ ਨਾਲ ਨਸ਼ੇੜੀ ਬਿਲਕੁਲ ਠੀਕ ਹੋ ਜਾਂਦਾ ਹੈ ਇਸ ਦੇ ਨਾਲ ਹੀ ਅੱਜਕੱਲ੍ਹ ਪੰਜਾਬ ਸਰਕਾਰ ਵਲੋਂ ਵੀ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਲਾਹੇਵੰਦ ਸਕੀਮਾਂ ਚਲਾਈਆਂ ਜਾ ਰਹੀਆਂ ਹਨ | ਨਸ਼ਾ ਕਰਨ ਦੇ ਆਦੀ ਨੌਜਵਾਨਾਂ ਨੂੰ ਨਸ਼ੇ ਛੱਡ ਕੇ ਇਨ੍ਹਾਂ ਪੰਜਾਬ ਸਰਕਾਰ ਦੀਆਂ ਸਕੀਮਾਂ ਦਾ ਲਾਭ ਪ੍ਰਾਪਤ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਬੱਲੋਵਾਲ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਕੈਂਪ 15 ਨੂੰ ਅਗਲੀ ਖ਼ਬਰ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਵਲੋਂ ਡਿਪਟੀ ਕਮਿਸ਼ਨਰ ਨਾਲ ਮੁਲਾਕਾਤ
Ad Position 24