29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਭੁੱਕੀ ਚੂਰਾ ਸਮੇਤ ਮੁਲਜ਼ਮ ਕਾਬੂ

Ad Position 21
No active advertisement
ਅਜੀਤ ਡੈਸਕ 07-02-2026
ਸਮਾਣਾ, 6 ਫਰਵਰੀ (ਹਰਵਿੰਦਰ ਸਿੰਘ ਟੋਨੀ)-ਮਵੀਕਲਾਂ ਪੁਲਿਸ ਨੇ ਇਕ ਨੌਜਵਾਨ ਨੂੰ ਭੁੱਕੀ ਚੂਰਾ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਗੁਰਚਰਨ ਸਿੰਘ ਨਿਵਾਸੀ ਪਿੰਡ ਮਰੋੜੀ ਵਜੋਂ ਹੋਈ ਹੈ | ਮਾਮਲੇ ਦੇ ਜਾਂਚ ਅਧਿਕਾਰੀ ਹੌਲਦਾਰ ਗੁਰਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਜੋੜਾਮਾਜਰਾ ਕੋਲ ਮੌਜੂਦ ਸਨ | ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਪਿੰਡ ਮਰਦਾਂਹੇੜੀ ਬੱਸ ਅੱਡਾ ਕੋਲ ਭੁੱਕੀ ਚੂਰਾ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ | ਪੁਲਿਸ ਪਾਰਟੀ ਨੇ ਤੁਰੰਤ ਛਾਪੇਮਾਰੀ ਕਰਕੇ ਮੁਲਜ਼ਮ ਕੋਲੋਂ 3 ਕਿੱਲੋਗਰਾਮ ਚੂਰਾ ਪੋਸਤ ਬਰਾਮਦ ਕੀਤਾ ਅਤੇ ਉਸ ਨੂੰ ਹਿਰਾਸਤ ਵਿਚ ਲੈ ਲਿਆ | ਪੁਲਿਸ ਅਧਿਕਾਰੀ ਅਨੁਸਾਰ ਮੁਲਜ਼ਮ ਨੂੰ ਮਾਨਯੋਗ ਅਦਾਲਤ ਵਿਚ ਪੇਸ਼ ਕਰ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਪੁੱਛਗਿੱਛ ਦੌਰਾਨ ਹੋਰ ਜਾਣਕਾਰੀ ਇਕੱਠੀ ਕੀਤੀ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਮੁਲਜ਼ਮ ਕਾਬੂ ਅਗਲੀ ਖ਼ਬਰ ਅਖੰਡ ਮਹਾਂਯੱਗ 'ਚ ਸਾਰੇ ਧਰਮਾਂ ਦੇ ਪੈਰੋਕਾਰਾਂ ਵਲੋਂ ਭੇਟਾਂ ਚੜ੍ਹਾਉਣਾ ਸਦਭਾਵਨਾ ਦੀ ਸ਼ਾਨਦਾਰ ਉਦਾਹਰਨ-ਜੌਨੀ ਬਾਬਾ ਅਖ...
Ad Position 24