ਸਮਾਣਾ, 6 ਫਰਵਰੀ (ਹਰਵਿੰਦਰ ਸਿੰਘ ਟੋਨੀ)-ਸਿਟੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਣੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮ ਦੀ ਪਛਾਣ ਕੁਲਦੀਪ ਸਿੰਘ ਨਿਵਾਸੀ ਪਿੰਡ ਮੁਰਾਦਪੁਰ ਵਜੋਂ ਹੋਈ ਹੈ | ਸਿਟੀ ਪੁਲਿਸ ਦੇ ਹੌਲਦਾਰ ਗਗਨਦੀਪ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਵੜੈਚਾਂ ਮੋੜ 'ਤੇ ਮੌਜੂਦ ਸੀ ਕਿ ਇਸ ਦੌਰਾਨ ਆ ਰਹੇ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਕੋਲੋਂ 72 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ 'ਤੇ ਹਿਰਾਸਤ 'ਚ ਲੈ ਲਿਆ | ਅਧਿਕਾਰੀ ਅਨੁਸਾਰ ਮਾਨਯੋਗ ਅਦਾਲਤ ਦੇ ਹੁਕਮਾਂ ਅਨੁਸਾਰ ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਜੇਲ੍ਹ ਭੇਜ ਦਿੱਤਾ ਗਿਆ ਹੈ |