29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

1 ਕਿੱਲੋ ਹੈਰੋਇਨ ਸਮੇਤ ਨਸ਼ਾ ਤਸਕਰ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 07-02-2026
ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ੰਭੂ ਦੀ ਪੁਲਿਸ ਨੇ ਪੰਜਾਬ ਸਰਕਾਰ ਵਲੋਂ ਚਲਾਈ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਰਾਜਪੁਰਾ-ਅੰਬਾਲਾ ਕੌਮੀ ਸ਼ਾਹ ਮਾਰਗ 'ਤੇ ਨਾਕਾਬੰਦੀ ਦੌਰਾਨ ਇਕ ਨਸ਼ਾ ਤਸਕਰ ਨੂੰ ਗਿ੍ਫ਼ਤਾਰ ਕਰਕੇ ਉਸ 'ਤੇ ਕਬਜ਼ੇ ਵਿਚੋਂ ਇਕ ਕਿੱਲੋ ਹੈਰੋਇਨ ਬਰਾਮਦ ਕੀਤੀ | ਸਥਾਨਕ ਮਿੰਨੀ ਸਕੱਤਰੇਤ ਵਿਖੇ ਹਰਮਨਪ੍ਰੀਤ ਸਿੰਘ ਚੀਮਾ ਡੀ.ਐੱਸ.ਪੀ. ਸਰਕਲ ਘਨੌਰ ਨੇ ਪੈੱ੍ਰਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਪਟਿਆਲਾ ਵਰੁਣ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੁਲਿਸ ਕਪਤਾਨ ਇਨਵੈਸਟੀਗੇਸ਼ਨ ਗੁਰਬੰਸ ਸਿੰਘ ਬੈਂਸ ਦੀਆਂ ਹਦਾਇਤਾਂ 'ਤੇ ਪਹਿਰਾ ਦਿੰਦਿਆਂ ਥਾਣਾ ਸ਼ੰਭੂ ਦੇ ਮੁੱਖ ਅਫ਼ਸਰ ਥਾਣੇਦਾਰ ਸਵਰਨ ਸਿੰਘ ਨੇ ਸਮੇਤ ਪੁਲਿਸ ਪਾਰਟੀ ਕੌਮੀ ਸ਼ਾਹ ਮਾਰਗ ਰਾਜਪੁਰਾ-ਅੰਬਾਲਾ ਰੋਡ 'ਤੇ ਸ਼ੰਭੂ ਬੈਰੀਅਰ 'ਤੇ ਪਿੰਡ ਮਹਿਮਦਪੁਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ | ਇਸ ਦੌਰਾਨ ਅੰਬਾਲਾ ਵਲੋਂ ਸੜਕ ਦੇ ਕਿਨਾਰੇ-ਕਿਨਾਰੇ ਹੱਥ ਵਿਚ ਇਕ ਭਾਰੀ ਲਿਫ਼ਾਫ਼ਾ ਚੁੱਕ ਕੇ ਪੈਦਲ ਆਉਂਦੇ ਦੇਖਿਆ, ਜਿਸ 'ਚ ਉਕਤ ਵਿਅਕਤੀ ਨੂੰ ਪੁਲਿਸ ਪਾਰਟੀ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਕਤ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜੇ ਲਿਫ਼ਾਫ਼ੇ ਨੂੰ ਖੱਬੇ ਪਾਸੇ ਸੁੱਟ ਕੇ ਵਾਪਸ ਭੱਜਣ ਲੱਗਾ | ਇਸ ਦੌਰਾਨ ਥਾਣਾ ਸ਼ੰਭੂ ਪੁਲਿਸ ਦੇ ਥਾਣਾ ਮੁਖੀ ਸਵਰਨ ਸਿੰਘ ਨੂੰ ਸ਼ੱਕ ਹੋ ਗਿਆ ਤੇ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਉਕਤ ਵਿਅਕਤੀ ਨੂੰ ਕਾਬੂ ਕਰ ਲਿਆ | ਪੁਲਿਸ ਵਲੋਂ ਲਿਫ਼ਾਫ਼ੇ ਦੀ ਜਾਂਚ ਕਰਨ 'ਤੇ ਲਿਫ਼ਾਫ਼ੇ ਵਿਚੋਂ ਇਕ ਕਿੱਲੋ ਹੈਰੋਇਨ (ਚਿੱਟਾ) ਬਰਾਮਦ ਹੋਈ | ਮੁੱਢਲੀ ਪੁੱਛਗਿੱਛ 'ਚ ਉਕਤ ਵਿਅਕਤੀ ਨੇ ਆਪਣੀ ਪਹਿਚਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਲੇਟ ਸ਼ੇਰ ਸਿੰਘ ਵਾਸੀ ਮਕਾਨ ਨੰਬਰ 1060 ਗਲੀ ਨੰਬਰ 6 ਕਿ੍ਸ਼ਨਾ ਕਾਲੋਨੀ ਰਾਹੋਂ ਰੋਡ ਲੁਧਿਆਣਾ ਦੱਸੀ | ਡੀ.ਐੱਸ.ਪੀ. ਚੀਮਾ ਨੇ ਦੱਸਿਆ ਕਿ ਇਹ ਹੈਰੋਇਨ ਦੀ ਬਰਾਮਦਗੀ ਕਮਰਸ਼ੀਅਲ ਹੈ | ਜਿਸ 'ਤੇ ਹਰਪ੍ਰੀਤ ਸਿੰਘ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰ ਕੇ ਉਸ ਨੂੰ ਅੱਜ ਅਦਾਲਤ ਵਿਚ ਪੇਸ਼ ਕਰ ਕੇ ਉਸਦਾ ਪੁਲਿਸ ਰਿਮਾਂਡ ਲਿਆ ਗਿਆ ਹੈ |
ਰਿਮਾਂਡ ਦੌਰਾਨ ਉਕਤ ਨਸ਼ਾ ਤਸਕਰ ਤੋਂ ਡੰੂਘਾਈ ਨਾਲ ਪੁੱਛਗਿੱਛ ਕਰਕੇ ਇਸ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਲਿੰਕ ਦਾ ਪਤਾ ਕਰਕੇ ਇਸ ਨੈੱਟਵਰਕ ਵਿਚ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਜੇਲ੍ਹਾਂ ਵਿਚ ਸੁੱਟਿਆ ਜਾਵੇਗਾ | ਇਸ ਮੌਕੇ ਐੱਸ.ਐੱਚ.ਓ. ਸਵਰਨ ਸਿੰਘ, ਸਹਾਇਕ ਥਾਣੇਦਾਰ ਜਸਵੰਤ ਸਿੰਘ, ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਸਰਬਜੀਤ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਦੋ ਰਾਜਾਂ ਨੂੰ ਜੋੜਨ ਵਾਲੀ ਸੜਕ ਥਾਂ-ਥਾਂ ਤੋਂ ਟੁੱਟੀ ਹੋਣ ਕਰਕੇ ਰਾਹਗੀਰਾਂ ਲਈ ਜਾਨ ਦਾ ਖੌਹ ਬਣੀ ਅਗਲੀ ਖ਼ਬਰ ਕਾਂਗਰਸ ਪਾਰਟੀ ਦੇ ਹਾਲਾਤ ਨੂੰ ਵਿਚਾਰਨ ਲਈ ਕੀਤੀ ਮੀਟਿੰਗ 'ਚ ਜ਼ਿਲ੍ਹਾ ਆਗੂ ਪਾਉਂਦੇ ਰਹੇ 'ਪਰਦੇ'
Ad Position 24