29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਉੱਘੇ ਸਿੱਖਿਆ ਸ਼ਾਸਤਰੀ ਧੂਰੀ ਦਾ ਰਿਸਵਾ ਵਲੋਂ ਰਾਜਪੁਰਾ 'ਚ ਸਨਮਾਨ ਭਲਕੇ

Ad Position 21
No active advertisement
ਅਜੀਤ ਡੈਸਕ 07-02-2026
ਰਾਜਪੁਰਾ, 6 ਫਰਵਰੀ (ਜੀ.ਪੀ. ਸਿੰਘ)-ਪੰਜਾਬ ਦੇ ਉੱਘੇ ਸਿੱਖਿਆ ਮਾਰਗ ਦਰਸ਼ਕ ਅਤੇ ਸਿੱਖਿਆ ਸ਼ਾਸਤਰੀ ਡਾ. ਜਗਜੀਤ ਸਿੰਘ ਧੂਰੀ ਦਾ 8 ਫਰਵਰੀ ਨੂੰ ਰਾਜਪੁਰਾ ਇੰਡੀਪੈਡੈਂਟ ਸਕੂਲ ਵੈੱਲਫੇਅਰ ਐਸੋਸੀਏਸ਼ਨ (ਰਿਸਵਾ) ਵਲੋਂ ਸਥਾਨਕ ਰੋਟਰੀ ਕਲੱਬ ਵਿਖੇ ਸਨਮਾਨ ਕੀਤਾ ਜਾਵੇਗਾ | ਇਸ ਸੰਬੰਧੀ ਰਿਸਵਾ ਅਤੇ ਸਥਾਨਕ ਸਕਾਲਰਜ਼ ਪਬਲਿਕ ਸਕੂਲ ਦੇ ਚੇਅਰਮੈਨ ਤਰਸੇਮ ਲਾਲ ਜੋਸ਼ੀ ਅਤੇ ਪ੍ਰਧਾਨ ਓ.ਪੀ. ਅਰੋੜਾ ਨੇ ਦੱਸਿਆ ਕਿ ਡਾ. ਜਗਜੀਤ ਸਿੰਘ ਧੂਰੀ ਇਕ ਵਿਅਕਤੀ ਨਹੀਂ ਸਗੋਂ ਇਕ ਸੰਸਥਾ ਹਨ | ਉਹ ਸੂਝਵਾਨ ਅਤੇ ਸੁਲਝੇ ਹੋਏ ਵਿਅਕਤੀ ਹਨ ਤੇ ਇਕ ਸਿੱਖਿਆ ਸ਼ਾਸਤਰੀ ਹੋਣ ਦੇ ਨਾਤੇ ਪੰਜਾਬ ਦੇ ਸਿੱਖਿਆ ਜਗਤ ਨੂੰ ਪ੍ਰਭਾਵਿਤ ਕਰਦੇ ਹਨ | ਚੇਅਰਮੈਨ ਤਰਸੇਮ ਲਾਲ ਜੋਸ਼ੀ ਨੇ ਦੱਸਿਆ ਕਿ ਡਾ. ਧੂਰੀ, ਵਿਦਿਆਰਥੀਆਂ, ਮਾਪਿਆਂ, ਸਕੂਲ ਦੇ ਹੱਕਾਂ ਅਤੇ ਸਮੱਸਿਆਵਾਂ ਲਈ ਗੰਭੀਰ ਹਨ | ਉਨ੍ਹਾਂ ਦੀ ਅਗਵਾਈ 'ਚ ਕਰਵਾਏ ਜਾਂਦੇ ਫੈਪ ਨੈਸ਼ਨਲ ਐਵਾਰਡ ਵਿਚ ਪੰਜਾਬ ਦੇ ਵੱਖ-ਵੱਖ ਸਕੂਲ, ਪਿ੍ੰਸੀਪਲ, ਅਧਿਆਪਕ ਅਤੇ ਵਿਦਿਆਰਥੀ ਐਵਾਰਡ ਪ੍ਰਾਪਤ ਕਰਦੇ ਹਨ | ਇਸ ਸਨਮਾਨ ਸਮਾਰੋਹ 'ਚ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਭੁਪਿੰਦਰ ਸਿੰਘ, ਯੋਹਾਨਨ ਮੈਥਿਊ, ਅਨਿਲ ਮਿੱਤਲ ਸਮੇਤ ਹੋਰ ਮਹਾਨ ਸਿੱਖਿਆ ਸ਼ਾਸਤਰੀ ਵੀ ਪਹੁੰਚ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਵਿਖੇ 'ਬੈਜ ਹੈਂਡਓਵਰ' ਸਮਾਰੋਹ ਕਰਵਾਇਆ ਅਗਲੀ ਖ਼ਬਰ ਤੇਜ਼ ਰਫ਼ਤਾਰ ਕਾਰ ਖੋਖੇ 'ਤੇ ਚਾੜ੍ਹੀ, ਇਕ ਵਿਅਕਤੀ ਦੀ ਮੌਤ
Ad Position 24