29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਕਮਿਸ਼ਨਰ ਵਲੋਂ ਖੁੱਲੇ੍ਹ 'ਚ ਕੂੜਾ ਸੁੱਟਣ ਵਾਲਿਆਂ ਨੂੰ ਤਾੜਨਾ

Ad Position 21
No active advertisement
ਅਜੀਤ ਡੈਸਕ 07-02-2026
ਪਟਿਆਲਾ, 6 ਫਰਵਰੀ (ਅ.ਸ.ਆਹਲੂਵਾਲੀਆ)-ਨਗਰ ਨਿਗਮ ਪਟਿਆਲਾ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸ਼ਹਿਰ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਤੇ ਖ਼ਾਸ ਤੌਰ ਉੱਤੇ ਤਿ੍ਪੜੀ ਏਰੀਏ ਵਿਚ ਸਫ਼ਾਈ ਸੰਬੰਧੀ ਅਚਨਚੇਤ ਚੈਕਿੰਗ ਕੀਤੀ¢ ਸ਼ਹਿਰ ਦਾ ਦÏਰਾ ਕਰਦਿਆਂ ਉਨ੍ਹਾਂ ਨੇ ਸੜਕਾਂ, ਗਲੀਆਂ, ਸਰਵਜਨਕ ਥਾਵਾਂ ਅਤੇ ਕੂੜਾ ਇਕੱਠਾ ਕਰਨ ਦੇ ਪ੍ਰਬੰਧਾਂ ਦੀ ਜਾਂਚ ਕੀਤੀ¢ ਨਗਰ ਨਿਗਮ ਪਟਿਆਲਾ ਦਾ ਮਕਸਦ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸਿਹਤਮੰਦ ਬਣਾਉਣਾ ਹੈ, ਜਿਸ ਲਈ ਨਾਗਰਿਕਾਂ ਦੀ ਸਹਿਯੋਗ ਬਹੁਤ ਜ਼ਰੂਰੀ ਹੈ¢ ਉਨ੍ਹਾਂ ਨੇ ਇਸ ਦÏਰਾਨ ਇਲਾਕੇ ਦੇ ਕੌਂਸਲਰਾਂ ਨਾਲ ਵੀ ਮੁਲਾਕਾਤ ਕੀਤੀ, ਜਿਨ੍ਹਾਂ ਨੇ ਸਫ਼ਾਈ ਸੰਬੰਧੀ ਸੰਤੁਸ਼ਟੀ ਪ੍ਰਗਟ ਕੀਤੀ¢ ਚੈਕਿੰਗ ਦÏਰਾਨ ਏਰੀਏ ਦੇ ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਮÏਜੂਦ ਸਨ¢ ਉਨ੍ਹਾਂ ਨੇ ਮÏਕੇ 'ਤੇ ਮÏਜੂਦ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਹੀ ਵੇਸਟ ਪਿੱਕਰ ਨੂੰ ਸÏਾਪਣ¢ਨਗਰ ਨਿਗਮ ਕਮਿਸ਼ਨਰ ਨੇ ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਨੂੰ ਤਾੜਨਾ ਕੀਤੀ ਕਿ ਅਜਿਹਾ ਨਾ ਕੀਤਾ ਜਾਵੇ ਅਤੇ ਆਪਣੇ ਆਲੇ-ਦੁਆਲੇ ਸਾਫ਼-ਸੁਥਰਾ ਵਾਤਾਵਰਨ ਬਣਾਈ ਰੱਖਣ 'ਚ ਨਗਰ ਨਿਗਮ ਦਾ ਸਹਿਯੋਗ ਕੀਤਾ ਜਾਵੇ¢
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਸਤਪਾਲ ਸਿੰਘ ਪੂਨੀਆ ਸੈਂਕੜੇ ਸਮਰਥਕਾਂ ਨਾਲ ਭਾਜਪਾ ਵਿਚ ਸ਼ਾਮਿਲ ਅਗਲੀ ਖ਼ਬਰ ਪਬਲਿਕ ਕਾਲਜ 'ਚ ਰਾਸ਼ਟਰੀ ਸੇਵਾ ਸਕੀਮ ਦਾ ਸੱਤ ਦਿਨਾ ਕੈਂਪ ਸ਼ੁਰੂ
Ad Position 24