29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਡੈਮੋਕੇ੍ਰਟਿਕ ਅਧਿਆਪਕ ਫ਼ਰੰਟ ਵਲੋਂ ਸੰਗਰੂਰ ਰੈਲੀ ਦੀ ਤਿਆਰੀ ਵਜੋਂ ਬਲਾਕ ਨਾਭਾ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-02-2026
ਨਾਭਾ, 6 ਫਰਵਰੀ (ਕਰਮਜੀਤ ਸਿੰਘ)-ਪੁਰਾਣੇ ਸਕੇਲ, ਪੈਨਸ਼ਨ ਅਤੇ ਭੱਤੇ ਬਹਾਲੀ ਮੋਰਚੇ ਵਲੋਂ 15 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾਣ ਵਾਲੀ ਰੈਲੀ ਦੀ ਤਿਆਰੀ ਦੇ ਸੰਬੰਧ ਵਿਚ ਬਲਾਕ ਨਾਭਾ ਦੀ ਮੀਟਿੰਗ ਸ਼ਾਹੀ ਸਮਾਧਾਂ ਵਿਖੇ ਹੋਈ | ਇਸ ਮੀਟਿੰਗ ਦੀ ਪ੍ਰਧਾਨਗੀ ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ ਜ਼ਿਲ੍ਹਾ ਪਟਿਆਲਾ ਦੇ ਮੀਤ ਪ੍ਰਧਾਨ ਡਾ. ਰਾਮ ਸ਼ਰਨ ਵਲੋਂ ਕੀਤੀ ਗਈ | ਮੀਟਿੰਗ ਵਿਚ ਡੀ.ਟੀ.ਐੱਫ. 4161 ਅਧਿਆਪਕ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰ ਐਸੋਸੀਏਸ਼ਨ ਦੇ ਆਗੂਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਦੌਰਾਨ ਮੋਰਚੇ ਦੇ ਆਗੂਆਂ ਡਾ. ਰਾਮ ਸ਼ਰਨ, ਭਜਨ ਸਿੰਘ ਨੌਹਰਾ, ਗੁਰਪ੍ਰੀਤ ਸਿੰਘ ਨਾਭਾ, ਲੈਕਚਰਾਰ ਕੁਲਵੰਤ ਸਿੰਘ, ਪਵਨ ਕੁਮਾਰ ਅਤੇ ਵੈਟਰਨਰੀ ਇੰਸਪੈਕਟਰ ਗੁਰਪ੍ਰੀਤ ਸਿੰਘ ਤੇ ਜੋਗਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਸਰਕਾਰ ਵਲੋਂ ਲੰਮੇ ਸਮੇਂ ਤੋਂ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ 18 ਨਵੰਬਰ 2022 ਨੂੰ ਜਾਰੀ ਕੀਤੀ ਗਈ ਪੁਰਾਣੀ ਪੈਨਸ਼ਨ ਬਹਾਲੀ ਸੰਬੰਧੀ ਅਧੂਰੀ ਸੂਚਨਾ ਅਜੇ ਤੱਕ ਲਾਗੂ ਨਹੀਂ ਕੀਤੀ ਗਈ, ਜਿਸ ਕਾਰਨ 2004 ਤੋਂ ਬਾਅਦ ਭਰਤੀ ਮੁਲਾਜ਼ਮਾਂ ਅਤੇ ਅਧਿਆਪਕਾਂ ਵਿਚ ਭਾਰੀ ਰੋਸ ਹੈ | ਆਗੂਆਂ ਨੇ ਐਲਾਨ ਕੀਤਾ ਕਿ ਇਨ੍ਹਾਂ ਮੰਗਾਂ ਦੀ ਬਹਾਲੀ ਲਈ ਇਕੱਠੇ ਹੋ ਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ 15 ਫਰਵਰੀ ਦੀ ਸੰਗਰੂਰ ਰੈਲੀ ਨੂੰ ਕਾਮਯਾਬ ਬਣਾਉਣ ਲਈ ਆਉਣ ਵਾਲੇ ਦਿਨਾਂ ਵਿਚ ਮੁਲਾਜ਼ਮਾਂ ਅਤੇ ਅਧਿਆਪਕਾਂ ਦੀ ਵੱਡੇ ਪੱਧਰ 'ਤੇ ਲਾਮਬੰਦੀ ਕੀਤੀ ਜਾਵੇਗੀ | ਇਸ ਮੀਟਿੰਗ ਵਿਚ ਲਖਵੀਰ ਸਿੰਘ, ਹਰਬੰਸ ਸਿੰਘ, ਰਵਿੰਦਰ ਰਾਜਨ, ਦੀਪਕ ਸਿੰਗਲਾ, ਕੇਵਲ ਸਿੰਘ, ਗੁਰਦੀਪ ਸਿੰਘ, ਕੁਲਦੀਪ ਸਿੰਘ, ਪਰਮਿੰਦਰ ਸਿੰਘ, ਅੰਮਿ੍ਤ ਸਿੰਘ, ਰੋਹਿਤ ਡੱਲਾ, ਅਮਿਤ ਭਾਟੀਆ, ਮਾਲਵਿੰਦਰ ਸਿੰਘ, ਪ੍ਰਦੀਪ ਕੁਮਾਰ, ਗੌਰਵ ਕਾਲੜਾ, ਧਰਮਦੀਪ ਸਿੰਘ, ਬਾਗੀਸ ਕੁਮਾਰ, ਅਰਜਨ ਸਿੰਘ, ਅਸ਼ਵਨੀ ਕੁਮਾਰ, ਜਤਿਨ ਬਾਂਸਲ, ਟੈਨੀ ਬਾਂਸਲ, ਗੁਰਪ੍ਰੀਤ ਸਿੰਘ, ਨੀਰਜ ਸ਼ਰਮਾ, ਮੈਡਮ ਮੀਨਾ ਅਤੇ ਜੋਤੀ ਸ਼ਰਮਾ ਆਦਿ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿ੍ੰਸੀਪਲ ਡਾ. ਅਰਚਨਾ ਗੋਇਲ ਨੇ ਐਥਲੈਟਿਕਸ 'ਚ ਤਮਗਾ ਜਿੱਤਿਆ ਅਗਲੀ ਖ਼ਬਰ ਫ਼ਿਲਮ ਡਾਇਰੈਕਟਰ ਜਸਵਿੰਦਰ ਸਿੰਘ ਜੱਸੀ ਦੀ ਬੇਟੀ ਰੁਪਿੰਦਰ ਕੌਰ ਦੇ ਵਿਆਹ ਮੌਕੇ ਸੰਗੀਤ ਜਗਤ ਦੀਆਂ ਮਹਾਨ ਸ਼ਖ਼ਸੀਅਤਾਂ ਨੇ...
Ad Position 24