29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਜੇ ਹੁਣ ਕਾਂਗਰਸ ਨਾ ਆਈ ਤਾਂ ਅਗਲੇ 20 ਸਾਲ ਨਹੀਂ ਆਉਣੀ-ਸਾਬਕਾ ਵਿਧਾਇਕ ਰਜਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 07-02-2026
ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਅੱਜ ਕਾਂਗਰਸ ਦੇ ਸ਼ਹਿਰੀ ਤੇ ਦਿਹਾਤੀ ਪ੍ਰਧਾਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ, ਜਿਸ 'ਚ ਪਹੁੰਚੇ ਸਾਬਕਾ ਵਿਧਾਇਕ ਰਜਿੰਦਰ ਸਿੰਘ ਨੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ 'ਤੇ ਜਮ ਕੇ ਵਰ੍ਹਦਿਆਂ ਕਿਹਾ ਕਿ ਪਾਰਟੀ ਨੂੰ ਅਸਲੀ ਹਾਲਾਤ ਤੋਂ ਜਾਣੂੰ ਹੋਣਾ ਚਾਹੀਦਾ ਹੈ ਅਤੇ ਸੂਬੇ 'ਚ 35-40 ਸੀਟਾਂ 'ਤੇ ਕੋਈ ਵਾਲੀ-ਵਾਰਸ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਸੀਟਾਂ 'ਤੇ ਕੋਈ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਬਹੁਤੀਆਂ ਮੀਟਿੰਗਾਂ/ਰੈਲੀਆਂ ਸੀਨੀਅਰ ਲੀਡਰਾਂ ਦੇ ਕੁਨਬੇ 'ਚ ਹੀ ਕੀਤੀਆਂ ਜਾਂਦੀਆਂ ਹਨ ਜੋ ਕਿ ਆਸਾਨੀ ਨਾਲ 15-20 ਲੱਖ ਰੁਪਏ ਲਗਾ ਸਕਦਾ ਹੋਵੇ | ਉਨ੍ਹਾਂ ਕਿਹਾ ਹੁਣ ਪਾਰਟੀ ਨੂੰ ਸਭ ਤੋਂ ਵੱਡਾ ਨੁਕਸਾਨ ਬਿਨਾਂ ਮੁੱਖ ਮੰਤਰੀ ਦੇ ਚਿਹਰੇ ਤੋਂ ਵੋਟਾਂ ਲੜਨਾ ਹੈ ਅਤੇ ਜੇਕਰ ਇਸ ਵਾਰ ਕਾਂਗਰਸ ਸਰਕਾਰ ਨਾ ਆਈ ਤਾਂ ਅਗਲੇ 20 ਸਾਲ ਕਾਂਗਰਸ ਸਰਕਾਰ ਨਹੀਂ ਬਣਨੀ |
Ad Position 22
No active advertisement
ਪਿਛਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਅਕਾਲੀ ਦਲ ਦਾ ਆਧਾਰ ਪੰਜਾਬ ਅੰਦਰ ਵਧਿਆ-ਅਕਾਲੀ ਆਗੂ ਅਗਲੀ ਖ਼ਬਰ ਪੀ.ਆਰ.ਟੀ.ਸੀ. ਪੈਨਸ਼ਨਰਜ਼ ਐਸੋਸੀਏਸ਼ਨ ਦਾ ਵਫ਼ਦ ਚੇਅਰਮੈਨ ਹਰਪਾਲ ਜੁਨੇਜਾ ਨੂੰ ਮਿਲਿਆ
Ad Position 24