29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ

Ad Position 21
No active advertisement
ਅਜੀਤ ਡੈਸਕ 07-02-2026
ਨਾਭਾ, 6 ਫਰਵਰੀ (ਜਗਨਾਰ ਸਿੰਘ ਦੁਲੱਦੀ)-ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਸਥਾਨਕ ਬੌੜਾਂ ਗੇਟ ਸਥਿਤ ਡੇਰਾ ਸ੍ਰੀ ਗੁਰੂ ਰਵਿਦਾਸ ਵਿਖੇ ਸ਼ਰਧਾ ਪੂਰਵਕ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸ਼ਹਿਰ ਅੰਦਰ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਮਾਨਵ ਸੇਵਾ ਉੱਤਮ ਸੇਵਾ ਸੋਸਾਇਟੀ ਨਾਭਾ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ ਸਿਵਲ ਹਸਪਤਾਲ ਨਾਭਾ ਦੇ ਐੱਸ.ਐੱਮ.ਓ. ਵੀਨੂੰ ਗੋਇਲ ਵਿਸ਼ੇਸ਼ ਤੌਰ 'ਤੇ ਪਹੁੰਚੇ | ਬਾਬਾ ਮਨਪ੍ਰੀਤ ਸਿੰਘ ਅਲੀਪੁਰ ਖਾਲਸਾ ਵਾਲਿਆਂ ਨੇ ਕੀਰਤਨ ਦਰਬਾਰ ਸਜਾਏ, ਜਿਸ ਵਿਚ ਸੰਤ ਬਾਬਾ ਰਣਜੀਤ ਸਿੰਘ (ਤਪਾ ਦਰਾਜ ਮੋਹਾਲੀ ਵਾਲਿਆਂ) ਨੇ ਵੀ ਹਾਜ਼ਰੀ ਲਵਾਈ | ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਉਣ ਉਪਰੰਤ ਬਾਬਾ ਹਰਪਾਲ ਸਿੰਘ ਭੋਜੋਵਾਲੀ ਅਤੇ ਗਿਆਨੀ ਰਾਜਿੰਦਰਪਾਲ ਸਿੰਘ ਨਾਭਾ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਮੂਹ ਪ੍ਰਚਾਰਕਾਂ ਵਲੋਂ ਸ੍ਰੀ ਗੁਰੂ ਰਵਿਦਾਸ ਸੇਵਾ ਸੋਸਾਇਟੀ ਨਾਭਾ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਹਿੱਤ ਕਾਰਜਾਂ ਦੀ ਸ਼ਲਾਘਾ ਕੀਤੀ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੇ ਕਾਰਵੇ ਨੂੰ ਅੱਗੇ ਵਧਾਉਣ ਲਈ ਸੰਗਤਾਂ ਨੂੰ ਪ੍ਰੇਰਿਤ ਕੀਤਾ | ਇਸ ਪ੍ਰੋਗਰਾਮ ਵਿਚ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ, ਜਸਪਾਲ ਸਿੰਘ ਕਲਿਆਣ, ਮੱਖਣ ਸਿੰਘ ਲਾਲਕਾ, ਧਰਮਿੰਦਰ ਸਿੰਘ ਭੋਜੋਮਾਜਰੀ, ਪਿ੍ੰਸ ਤੁੰਗ,ਚਰਨ ਸਿੰਘ ਰਲਹਨ ਐਮਡੀ ਮਲਕੀਤ ਕੰਬਾਇਨ, ਅਮਿਤ ਰਾਠੀ ਜਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਚੇਅਰਮੈਨ ਜੱਸੀ ਸੋਹੀਆਂਵਾਲਾ, ਬਰਿੰਦਰ ਕੁਮਾਰ ਬਿੱਟੂ, ਚੰਦੇਸ਼ਵਰ ਸਿੰਘ ਮੋਹੀ, ਚੇਅਰਮੈਨ ਤੇਜਿੰਦਰ ਮਹਿਤਾ, ਅਮਰਦੀਪ ਸਿੰਘ ਖੰਨਾ, ਐਡਵੋਕੇਟ ਇਕਬਾਲਦੀਪ ਸਿੰਘ ਬਦੇਸ਼ਾ, ਕਰਨਵੀਰ ਸਿੰਘ ਸਾਹਨੀ ਜਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ, ਮਨਪ੍ਰੀਤ ਸਿੰਘ ਮੋਨੂੰ, ਸੋਨੀ ਪਨੇਸਰ, ਜਗਦੀਸ ਸਿੰਘ, ਗੁਰਤੇਜ ਥੂਹੀ, ਗੋਪੀ ਕੌਲ ਆਦਿ ਨੇ ਹਾਜ਼ਰੀ ਲਗਵਾਈ | ਸਟੇਜ ਸਕੱਤਰ ਦੀ ਜ਼ਿੰਮੇਵਾਰੀ ਦਲਵੀਰ ਸਿੰਘ ਨੇ ਨਿਭਾਈ | ਇਸ ਮੌਕੇ ਰਾਮ ਸਿੰਘ ਮਹਿਮੀ ਪ੍ਰਧਾਨ, ਅਮਰ ਸਿੰਘ ਟੋਡਰਵਾਲ ਜਨ: ਸਕੱਤਰ, ਰਵਿੰਦਰ ਸਿੰਘ ਕੈਸ਼ੀਅਰ, ਗੁਰਮੁੱਖ ਸਿੰਘ ਤੂੰਗਾਂ ਸਹਾਇਕ ਕੈਸ਼ੀਅਰ, ਰਣਜੀਤ ਸਿੰਘ ਸੀਨੀ: ਮੀਤ ਪ੍ਰਧਾਨ, ਰਾਮਧਨ ਸਿੰਘ ਆਡੀਟਰ, ਜਗਜੀਤ ਸਿੰਘ ਮੀਤ ਪ੍ਰਧਾਨ ਜਸਪਾਲ ਕਲੋਨੀ ਨਾਭਾ, ਰਾਜਿੰਦਰ ਸਿੰਘ, ਦਰਸ਼ਨ ਸਿੰਘ, ਰਾਜਿੰਦਰ ਸਿੰਘ ਸਾਧੋਹੇੜੀ, ਰਾਜਵਿੰਦਰ ਸਿੰਘ ਰਾਜੂ, ਹੰਸ ਰਾਜ ਮਹਿਮੀ ਸਾਬਕਾ ਪ੍ਰਧਾਨ, ਜਸਪਾਲ ਸਿੰਘ ਸਾਬਕਾ ਪ੍ਰਧਾਨ, ਗੁਰਜੰਟ ਸਿੰਘ ਜੰਟਾ, ਮਨਪ੍ਰੀਤ ਸਿੰਘ ਮਨੀ, ਸਤਿੰਦਰਪਾਲ ਸਿੰਘ ਰਿੰਕੂ, ਪਿ੍ੰਸੀ: ਗੁਰਬਚਨ ਸਿੰਘ ਆਦਿ ਸੰਗਤਾਂ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵਲੋਂ ਚੋਣਾਂ ਨਾਲ ਸੰਬੰਧਿਤ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ ਅਗਲੀ ਖ਼ਬਰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਿਹਨਤ ਸਦਕਾ ਅਕਾਲੀ ਦਲ ਦਾ ਆਧਾਰ ਪੰਜਾਬ ਅੰਦਰ ਵਧਿਆ-ਅਕਾਲੀ ਆਗੂ
Ad Position 24