29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਵਲੋਂ ਚੋਣਾਂ ਨਾਲ ਸੰਬੰਧਿਤ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ

Ad Position 21
No active advertisement
ਅਜੀਤ ਡੈਸਕ 07-02-2026
ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁੱਖ ਚੋਣ ਅਫ਼ਸਰ-ਕਮ-ਪ੍ਰਬੰਧਕੀ ਸਕੱਤਰ ਚੋਣਾਂ ਅਨਿੰਦਿਤਾ ਮਿਤਰਾ ਨੇ ਅੱਜ ਪਟਿਆਲਾ ਦੇ ਬਾਰਾਂਦਰੀ ਬਾਗ ਵਿਖੇ ਚੋਣਾਂ ਨਾਲ ਸਬੰਧਤ ਸਾਜੋ-ਸਮਾਨ ਦੇ ਸੂਬਾ ਪੱਧਰੀ ਚੋਣ ਭੰਡਾਰ ਦਾ ਅਚਨਚੇਤ ਨਿਰੀਖਣ ਕੀਤਾ | ਇਸ ਦੌਰਾਨ ਮੁੱਖ ਚੋਣ ਅਫ਼ਸਰ ਨੇ ਇੱਥੇ ਰੱਖੇ ਗਏ ਚੋਣਾਂ ਨਾਲ ਸੰਬੰਧਤ ਸਮਾਨ ਤੋਂ ਇਲਾਵਾ ਵੋਟਰ ਸੂਚੀਆਂ ਦੀ ਤਿਆਰੀ, ਸ਼ਨਾਖਤੀ ਕਾਰਡ ਤਿਆਰ ਕਰਨ ਤੇ ਇਨ੍ਹਾਂ ਦੀ ਵੰਡ ਕਰਨ ਤੋਂ ਇਲਾਵਾ ਗੁਰੁਦੁਆਰਾ ਚੋਣਾਂ ਨਾਲ ਸੰਬੰਧਤ ਚੋਣ ਸਮੱਗਰੀ ਫਾਰਮ, ਲਿਫਾਫੇ, ਸਟੇਸ਼ਨਰੀ ਵਸਤਾਂ, ਨਾ ਖਪਤ ਹੋਣ ਵਾਲੀ ਚੋਣ ਸਮੱਗਰੀ ਦਾ ਜਾਇਜ਼ਾ ਲਿਆ | ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਇੱਥੇ ਰੱਖੇ ਸਮਾਨ ਦੀ ਸਾਂਭ-ਸੰਭਾਲ ਸਮੇਤ ਇਸ ਨੂੰ ਰੱਖਣ ਦੀ ਤਰਤੀਬ ਤੇ ਸਾਫ-ਸਫ਼ਾਈ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ | ਇਸ ਤੋਂ ਪਹਿਲਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੁੱਖ ਚੋਣ ਅਫ਼ਸਰ ਨੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਤੇ ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਨਾਲ ਬੈਠਕ ਕਰਕੇ ਜ਼ਿਲ੍ਹੇ ਅੰਦਰ ਚੋਣ ਪ੍ਰਬੰਧਾਂ ਤੇ ਚੋਣ ਅਮਲ ਨਾਲ ਸਬੰਧਿਤ ਹੋਰ ਮੁੱਦਿਆਂ ਸਮੇਤ ਈ.ਵੀ.ਐਮ ਵੇਅਰਹਾਊਸ ਦਾ ਵੀ ਜਾਇਜ਼ਾ ਲਿਆ | ਇਸ ਮੌਕੇ ਐੱਸ.ਪੀ. ਸਿਟੀ ਪਲਵਿੰਦਰ ਸਿੰਘ ਚੀਮਾ, ਚੋਣ ਤਹਿਸੀਲਦਾਰ ਵਿਜੇ ਚੌਧਰੀ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜੋਬਨਦੀਪ ਕੌਰ ਚੀਮਾ, ਚੋਣ ਕਾਨੂੰਗੋ ਪਿ੍ਯੰਕਾ ਰਾਣੀ, ਸੀਨੀਅਰ ਸਹਾਇਕ ਪਰਮਜੀਤ ਸਿੰਘ ਸਮੇਤ ਚੋਣ ਵਿਭਾਗ ਦਾ ਹੋਰ ਅਮਲਾ ਵੀ ਮੌਜੂਦ ਰਿਹਾ |
Ad Position 22
No active advertisement
ਪਿਛਲੀ ਖ਼ਬਰ ਕੈਨੇਡੀਅਨ ਹੰਸ ਬਰੇਕਨ ਨੇ ਮਰਦਾਂਪੁਰ ਦੇ ਸਕੂਲਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਮਨਾਇਆ
Ad Position 24