29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਦੰਦਰਾਲਾ ਖਰÏੜ 'ਚ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 07-02-2026
ਭਾਦਸੋਂ , 6 ਫਰਵਰੀ (ਪ੍ਰਦੀਪ ਦੰਦਰਾਲਾ)-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਸਿਹਤ ਕਾਰਡ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਦੰਦਰਾਲਾ ਖਰÏੜ ਵਿਚ ਚੱਲ ਰਹੇ ਸਿਹਤ ਕਾਰਡ ਰਜਿਸਟ੍ਰੇਸ਼ਨ ਕੈਂਪ ਦਾ ਨਿਰੀਖਣ ਕੀਤਾ¢ ਡਾ. ਬਲਬੀਰ ਸਿੰਘ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ, ਮÏਕੇ 'ਤੇ ਤਾਇਨਾਤ ਸਟਾਫ਼ ਦੀ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ¢ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰ ਨਾਗਰਿਕ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਮੇਂ ਸਿਰ ਸਿਹਤ ਕਾਰਡ ਜਾਰੀ ਕੀਤਾ ਜਾਵੇ ਅਤੇ ਕਿਸੇ ਵੀ ਕਿਸਮ ਦੀ ਦਿੱਕਤ ਆਉਣ 'ਤੇ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ¢ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਇਕ ਅਹਿਮ ਅਤੇ ਲੋਕ-ਹਿਤੈਸ਼ੀ ਪਹਿਲ ਹੈ, ਜਿਸ ਦਾ ਮਕਸਦ ਸੂਬੇ ਦੇ ਹਰ ਵਰਗ ਦੇ ਨਾਗਰਿਕ ਨੂੰ ਮੁਫ਼ਤ ਅਤੇ ਉੱਚ-ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਹੈ¢ ਇਸ ਯੋਜਨਾ ਤਹਿਤ ਸਿਹਤ ਕਾਰਡ ਰਾਹੀਂ ਲਾਭਪਾਤਰੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ ਮੁਫ਼ਤ ਇਲਾਜ ਕਰਵਾ ਸਕਦੇ ਹਨ¢ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਲੋਕਾਂ ਵਲੋਂ ਇਸ ਯੋਜਨਾ ਨੂੰ ਭਰਵਾਂ ਹੁੰਘਾਰਾ ਮਿਲ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਨਾਗਰਿਕ ਸਿਹਤ ਕਾਰਡ ਬਣਵਾਉਣ ਲਈ ਅੱਗੇ ਆ ਰਹੇ ਹਨ¢ ਉਨ੍ਹਾਂ ਕਿਹਾ ਕਿ ਇਹ ਸਰਕਾਰ ਅਤੇ ਪ੍ਰਸ਼ਾਸਨ ਲਈ ਖੁਸ਼ੀ ਦੀ ਗੱਲ ਹੈ ਕਿ ਆਮ ਲੋਕ ਸਰਕਾਰੀ ਯੋਜਨਾਵਾਂ 'ਤੇ ਭਰੋਸਾ ਜਤਾ ਰਹੇ ਹਨ ਅਤੇ ਉਨ੍ਹਾਂ ਦਾ ਲਾਭ ਲੈ ਰਹੇ ਹਨ¢ਇਸ ਮÏਕੇ ਇੰਪਰੂਵਮੈਟ ਟਰੱਸਟ ਦੇ ਚੇਅਰਮੈਨ ਹਰਪਾਲ ਸਿੰਘ ਵਿਰਕ, ਸਰਪੰਚ ਬੇਅੰਤ ਸਿੰਘ ਖਰÏੜ,ਸੁਰੇਸ਼ ਰਾਏ, ਮੋਨਿਕਾ ਸੂਦ ਐਸ.ਐਮ.ਓ.ਭਾਦਸੋਂ, ਬਚਿੱਤਰ ਸਿੰਘ ਮਾਨ ਬੀ.ਈ.ਈ., ਗੁਲਾਬ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੇ ਅਦਾਲਤ ਬਾਜ਼ਾਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ ਅਗਲੀ ਖ਼ਬਰ ਕੇਂਦਰ ਦੀ ਮੋਦੀ ਸਰਕਾਰ ਨੇ 2026-27 ਦੇ ਬਜਟ ਵਿਚ ਹਰੇਕ ਵਰਗ ਨੂੰ ਪ੍ਰਮੁੱਖਤਾ ਦਿੱਤੀ-ਹਰਜੀਤ ਸੰਧੂ
Ad Position 24