29-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-02-2026

ਪਟਿਆਲਾ ਦੇ ਅਦਾਲਤ ਬਾਜ਼ਾਰ 'ਚ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

Ad Position 21
No active advertisement
ਅਜੀਤ ਡੈਸਕ 07-02-2026
ਪਟਿਆਲਾ, 6 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਦੇ ਪ੍ਰਸਿੱਧ ਅਦਾਲਤ ਬਾਜ਼ਾਰ ਵਿਚ ਪੈਂਦੀ ਏ.ਸੀ. ਮਾਰਕੀਟ ਦੀ ਬੇਸਮੈਂਟ ਦੇ ਵਿਚ ਦੇਰ ਰਾਤ ਕੱਪੜੇ ਦੀ ਦੁਕਾਨ ਵਿਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ ਤੇ ਅੱਗ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਬਾਰੇ ਖ਼ਦਸ਼ਾ ਹੈ | ਇਸ ਮੌਕੇ ਪਹੁੰਚੇ ਫਾਇਰ ਬਿ੍ਗੇਡ ਅਫ਼ਸਰ ਰਜਿੰਦਰ ਕੌਸ਼ਲ ਨੇ ਦੱਸਿਆ ਕਿ ਦੇਰ ਰਾਤ ਅਦਾਲਤ ਬਾਜ਼ਾਰ ਦੇ ਵਿਚ ਸਥਿਤ ਏ.ਸੀ. ਮਾਰਕੀਟ ਦੀ ਬੇਸਮੈਂਟ ਵਿਚ ਅੱਗ ਲੱਗ ਗਈ, ਜਿਸ ਦੀ ਸੂਚਨਾ ਮਿਲਣ ਤੋਂ ਬਾਦ ਤੁਰੰਤ ਫਾਇਰ ਬਿ੍ਗੇਡ ਦੀਆਂ ਗੱਡੀਆਂ ਉੱਥੇ ਪਹੁੰਚ ਗਈਆਂ ਤੇ ਫਾਇਰ ਬਿ੍ਗੇਡ ਵਲੋਂ ਅੱਗ 'ਤੇ ਕਾਬੂ ਪਾਇਆ ਗਿਆ | ਕੌਸ਼ਲ ਨੇ ਦੱਸਿਆ ਕਿ ਮਾਰਕੀਟ ਵਿਚ ਅੱਗ ਬੁਝਾਊ ਯੰਤਰਾਂ ਦਾ ਪ੍ਰਬੰਧ ਨਹੀਂ ਸੀ | ਉਨ੍ਹਾਂ ਕਿਹਾ ਕਿ ਉਕਤ ਘਟਨਾ ਨੂੰ ਲੈ ਕੇ ਆਪਣੇ ਉੱਚ ਅਧਿਕਾਰੀਆਂ ਨੂੰ ਰਿਪੋਰਟ ਕਰ ਦਿੱਤੀ ਜਾਵੇਗੀ | ਇਸ ਮੌਕੇ ਕਿ੍ਸ਼ਨਾ ਸਿਲਕ ਸਟੋਰ ਦੇ ਮਾਲਕ ਨੇ ਦੱਸਿਆ ਕਿ ਸ਼ਾਰਟ ਸਰਕਟ ਦੇ ਨਾਲ ਇਹ ਅੱਗ ਲੱਗੀ ਹੈ, ਜਿਸ ਕਾਰਨ ਅੰਦਾਜ਼ਨ 15 ਕੁ ਲੱਖ ਦੇ ਕਰੀਬ ਦਾ ਨੁਕਸਾਨ ਹੋਇਆ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਬੀ.ਆਈ. ਅਦਾਲਤ ਵਲੋਂ ਕੇਨਰਾ ਬੈਂਕ ਕਰਜ਼ਾ ਧੋਖਾਧੜੀ ਮਾਮਲੇ 'ਚ ਚੋਕਸੀ ਦੀ ਪਟੀਸ਼ਨ ਖ਼ਾਰਜ ਅਗਲੀ ਖ਼ਬਰ ਸਿਹਤ ਮੰਤਰੀ ਨੇ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਬਣਾਉਣ ਦੀ ਪ੍ਰਗਤੀ ਦਾ ਦੰਦਰਾਲਾ ਖਰÏੜ 'ਚ ਲਿਆ ਜਾਇਜ਼ਾ
Ad Position 24