15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਹਲਕਾ ਸਨੌਰ 'ਚ ਪੰਚਾਇਤੀ ਫ਼ੰਡਾਂ ਦੀ ਦੁਰਵਰਤੋਂ ਦਾ ਮਾਮਲਾ ਗਰਮਾਇਆ

Ad Position 21
No active advertisement
ਅਜੀਤ ਡੈਸਕ 21-02-2026
ਭੁੱਨਰਹੇੜੀ, 20 ਫਰਵਰੀ (ਧਨਵੰਤ ਸਿੰਘ)-ਹਲਕਾ ਸਨੌਰ ਅੰਦਰ ਬੀ.ਡੀ.ਪੀ.ਓ ਦਫ਼ਤਰ ਭੁੱਨਰਹੇੜੀ ਅਧੀਨ ਆਉਂਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਦੇ ਫ਼ੰਡਾਂ ਵਿਚ ਵੱਡੇ ਪੱਧਰ 'ਤੇ ਦੁਰਵਰਤੋਂ ਦੇ ਮਾਮਲੇ ਸੰਬੰਧੀ ਜਨ ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ 'ਜਾਗਦੇ ਰਹੋ' ਨੇ ਬੀ.ਡੀ.ਪੀ.ਓ. ਭੁੱਨਰਹੇੜੀ ਨੂੰ ਪੱਤਰ ਲਿਖਿਆ | ਜਿਸ ਵਿਚ ਪੂਰੇ ਮਾਮਲੇ ਦੀ ਤੁਰੰਤ ਨਿਰਪੱਖ ਨਾਲ ਜਾਂਚ ਪੜਤਾਲ ਕਰਕੇ ਜਨਤਕ ਕਰਨ ਬਾਰੇ ਆਖਿਆ | ਉਨ੍ਹਾਂ ਕਿਹਾ ਕਿ ਸਰਪੰਚੀ ਚੋਣਾਂ ਦੌਰਾਨ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਣ ਲਈ ਨਿਯੁਕਤ ਕੀਤੇ ਗਏ ਪੰਚਾਇਤ ਸਕੱਤਰਾਂ ਅਤੇ ਪ੍ਰਬੰਧਕਾਂ ਵਲੋਂ ਹੋਰ ਬਲਾਕ ਅਧਿਕਾਰੀਆਂ ਨਾਲ ਮਿਲੀਭੁਗਤ ਕਰਕੇ ਵਿਕਾਸ ਲਈ ਆਏ ਫ਼ੰਡਾਂ ਵਿਚ ਗੜਬੜ ਕੀਤੀ ਹੈ | ਉਨ੍ਹਾਂ ਦਾਅਵਾ ਕੀਤਾ ਹੈ ਕਿ ਵੱਖ-ਵੱਖ ਪੰਚਾਇਤਾਂ ਦੇ ਖਾਤਿਆਂ ਵਿਚੋਂ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੇਨਿਯਮੀਆਂ ਕੀਤੀਆਂ ਹੋਣ ਬਾਰੇ ਚਰਚਾ ਹੈ | ਉਨ੍ਹਾਂ ਕਿਹਾ ਕਿ ਵੱਖ-ਵੱਖ ਪੰਚਾਇਤਾਂ ਦੇ ਖਾਤਿਆਂ ਵਿਚੋਂ ਇਕ ਦਿਨ ਵਿਚ ਵਾਰ-ਵਾਰ ਚੈੱਕ ਕੱਟ ਕੇ ਸਰਕਾਰੀ ਰਕਮ ਹੜੱਪੀ ਗਈ, ਲੱਖਾਂ ਰੁਪਏ ਖਾਤਿਆਂ ਵਿਚੋਂ ਕਢਵਾ ਕੇ ਕਥਿਤ ਗ਼ਬਨ ਕੀਤਾ ਗਿਆ | ਹੈਰਾਨੀਜਨਕ ਗੱਲ ਇਹ ਦੱਸੀ ਜਾ ਰਹੀ ਹੈ ਕਿ ਇਹ ਸਾਰੀ ਕਾਰਵਾਈ ਇਸ ਤਰ੍ਹਾਂ ਕੀਤੀ ਗਈ ਕਿ ਸੰਬੰਧਿਤ ਸਰਪੰਚਾਂ ਨੂੰ ਭਿਣਕ ਤੱਕ ਨਹੀਂ ਲੱਗਣ ਦਿੱਤੀ | ਇਸ ਸੰਬੰਧੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵਲੋਂ ਦੁੱਧ ਦਾ ਦੁੱਧ ਪਾਣੀ ਦਾ ਪਾਣੀ ਨਿਤਾਰਾ ਕਰਨ ਸੰਬੰਧੀ ਜਨਤਕ ਤੌਰ 'ਤੇ ਮੀਡੀਆ ਨੂੰ ਆਖ ਗਏ ਸਨ, ਵਿਧਾਇਕ ਵਲੋਂ ਵਿਜੀਲੈਂਸ ਪਾਸ ਭੇਜੀ ਗਈ ਸ਼ਿਕਾਇਤ ਨੂੰ ਵੀ ਵਿਦੇਸ਼ ਤੋਂ ਜਨਤਕ ਕੀਤਾ ਜਾ ਚੁੱਕਿਆਂ ਹੈ ਪਰ ਸਹੀ ਤੱਥਾਂ ਬਾਰੇ ਜਾਣਕਾਰੀ ਸਾਹਮਣੇ ਨਹੀਂ ਆਈ | ਸੂਬਾ ਪ੍ਰਧਾਨ ਜਾਗਦੇ ਰਹੋ ਨੇ ਕਿਹਾ ਕਿ ਹਲਕਾ ਸਨੌਰ ਦੇ ਵਿਧਾਇਕ ਵਲੋਂ ਵੀ ਗਰਾਮ ਪੰਚਾਇਤਾਂ ਦੇ ਖਾਤਿਆਂ ਵਿਚੋਂ ਗ਼ਾਇਬ ਹੋਏ ਲੱਖਾਂ ਰੁਪਏ ਸੰਬੰਧੀ ਚੌਕਸੀ ਵਿਭਾਗ ਨੂੰ ਲਿਖਤੀ ਸ਼ਿਕਾਇਤ ਕੀਤੀ ਗਈ ਸੀ | ਇਸ ਤੋਂ ਬਾਅਦ ਹੀ ਹਲਕੇ ਦੇ ਲੋਕਾਂ ਨੂੰ ਪਤਾ ਲੱਗਿਆ ਕਿ ਵਿਕਾਸ ਲਈ ਆਏ ਫ਼ੰਡਾਂ ਦੀ ਦੁਰਵਰਤੋਂ 'ਤੇ ਸਵਾਲ ਉਠਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਪੂਰੇ ਮਾਮਲੇ ਦੀ ਪਾਰਦਰਸ਼ੀ ਅਤੇ ਉੱਚ-ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜੋ ਵੀ ਜ਼ਿੰਮੇਵਾਰ ਹੋਵੇ, ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਜਨ-ਜਨਵਾਦੀ ਪਾਰਟੀ ਦੇ ਸੂਬਾ ਪ੍ਰਧਾਨ ਵਲੋਂ ਲਿਖਤ ਦਿੱਤੀ ਗਈ ਹੈ ਕਿ ਜੇਕਰ ਸਹੀ ਢੰਗ ਨਾਲ ਜਾਂਚ ਪੜਤਾਲ ਕਰਕੇ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਬੀ.ਡੀ.ਪੀ.ਓ ਦਫ਼ਤਰ ਭੁੱਨਰਹੇੜੀ ਅੱਗੇ ਧਰਨੇ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਜਨਤਕ ਧਨ ਲੋਕਾਂ ਦੀ ਅਮਾਨਤ ਹੈ ਅਤੇ ਇਸ ਦੀ ਇਕ-ਇਕ ਪਾਈ ਦਾ ਹਿਸਾਬ ਲਿਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਔਰਤ 'ਤੇ ਰਾਡ ਨਾਲ ਹਮਲਾ, ਇਲਾਜ ਦੌਰਾਨ ਹੋਈ ਮੌਤ ਅਗਲੀ ਖ਼ਬਰ ਸ਼ਰਾਬ ਸਮੇਤ ਔਰਤ ਕਾਬੂ
Ad Position 24