ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਨੂੰ ਅਮਰੀਕਾ ਦਾ ਟੂਰਿਸਟ ਵੀਜ਼ਾ ਦਿਵਾਉਣ ਦਾ ਝਾਂਸਾ ਦੇ 4 ਲੱਖ ਦੀ ਠੱਗੀ ਦੇ ਮਾਮਲੇ 'ਚ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਦਲਵੀਰ ਸਿੰਘ ਵਾਸੀ ਦੇਵ ਨਗਰ ਢਕਾਨਸੂ ਰੋਡ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਟੂਰਿਸਟ ਵੀਜਾ ਲੈ ਕੇ ਅਮਰੀਕਾ ਜਾਣਾ ਚਾਹੁੰਦਾ ਸੀ | ਇਸ ਸੰਬੰਧ 'ਚ ਉਸ ਨੇ ਮਨਦੀਪ ਸਿੰਘ ਪੁੱਤਰ ਮਹਿੰਦਰਪਾਲ ਵਾਸੀ ਪਿੰਡ ਲੋਹਰ ਮਾਜਰਾ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਨਾਲ ਸੰਪਰਕ ਕੀਤਾ | ਜਿਸ ਉਪਰੰਤ ਮਨਦੀਪ ਸਿੰਘ ਨੇ ਵੀਜਾ ਦਿਵਾਉਣ ਲਈ ਉਸ ਤੋਂ 4 ਲੱਖ ਰੁਪਏ ਲੈ ਲਏ ਤੇ ਬਾਅਦ ਵਿਚ ਨਾਂਹ ਦਾ ਵੀਜਾ ਦਿਵਾਇਆ ਅਤੇ ਨਾਂਹ ਵੀ ਪੈਸੇ ਵਾਪਸ ਕੀਤੇ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮਨਦੀਪ ਸਿੰਘ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |