15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 52 ਲੱਖ ਠੱਗੇ, ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ

Ad Position 21
No active advertisement
ਅਜੀਤ ਡੈਸਕ 21-02-2026
ਰਾਜਪੁਰਾ, 20 ਫਰਵਰੀ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੇ ਬੱਚਿਆਂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 52 ਲੱਖ ਦੀ ਧੋਖਾਧੜੀ ਕਰਨ ਦੇ ਮਾਮਲੇ 'ਚ ਇਕ ਇੰਮੀਗ੍ਰੇਸ਼ਨ ਸੈਂਟਰ ਦੇ ਮਾਲਕ ਪਿਉ-ਪੁੱਤਰ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਵਿਜੈ ਕੁਮਾਰ ਪੁੱਤਰ ਤੇਜ ਭਾਨ ਵਾਸੀ ਨੇੜੇ ਪੰਜੀਰੀ ਪਲਾਂਟ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦੇ ਬੱਚੇ ਵਿਦੇਸ਼ ਜਾਣਾ ਚਾਹੁੰਦੇ ਸਨ | ਜਿਸ ਕਾਰਨ ਉਸਨੇ ਪਰਥ ਇੰਮੀਗ੍ਰੇਸ਼ਨ ਸੈਂਟਰ ਦੇ ਮਾਲਕ ਪ੍ਰਸ਼ਾਂਤ ਕਪੂਰ ਅਤੇ ਉਸ ਦੇ ਪੁੱਤਰ ਰੂਬੀ ਕਪੂਰ ਨਾਲ ਗਲਬਾਤ ਕੀਤੀ | ਵਿਜੈ ਨੇ ਦੱਸਿਆ ਕਿ ਵਿਦੇਸ਼ ਭੇਜਣ ਲਈ ਉਕਤ ਪਿਉ-ਪੁੱਤਰ ਨੇ ਉਸ ਤੋਂ 52 ਲੱਖ ਰੁਪਏ ਲੈ ਲਏ | ਪਰ ਬਾਅਦ 'ਚ ਨਾਂਹ ਤਾਂ ਵਿਦੇਸ਼ ਭੇਜਿਆ ਅਤੇ ਨਾਂਹ ਹੀ ਪੈਸਾ ਵਾਪਸ ਕੀਤਾ | ਥਾਣਾ ਸ਼ਹਿਰੀ ਦੀ ਪੁਲਿਸ ਨੇ ਪੜਤਾਲ ਕਰਨ ਉਪਰੰਤ ਉਕਤ ਪਿਉ-ਪੁੱਤਰ ਖ਼ਿਲਾਫ਼ ਧੋਖਾਧੜੀ ਸਮੇਤ ਹੋਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰੱਬ ਵਰਗਾ ਅਹਿਸਾਸ ਏ ਪੰਜਾਬੀ ਦਾ-ਮਾਤ ਭਾਸ਼ਾ ਦਿਵਸ ਮੌਕੇ ਭਾਸ਼ਾ ਵਿਭਾਗ ਵਲੋਂ ਕਵੀ ਦਰਬਾਰ ਕਰਵਾਇਆ ਅਗਲੀ ਖ਼ਬਰ ਸਿਹਤ ਬੀਮਾ ਕਾਰਡ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ-ਜੌੜਾਮਾਜਰਾ
Ad Position 24