15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਪੰਜਾਬੀ 'ਵਰਸਿਟੀ 'ਚ ਮਾਤ-ਭਾਸ਼ਾ ਦਿਹਾੜੇ 'ਤੇ ਹੋਣਗੇ ਅਹਿਮ ਸਮਾਗਮ

Ad Position 21
No active advertisement
ਅਜੀਤ ਡੈਸਕ 21-02-2026
ਪਟਿਆਲਾ, 20 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਭਾਸ਼ਾ ਦੇ ਨਾਂ 'ਤੇ ਬਣੀ ਪੰਜਾਬੀ ਯੂਨੀਵਰਸਿਟੀ ਵਿਖੇ 21 ਫ਼ਰਵਰੀ ਨੂੰ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ 'ਤੇ ਵੱਖ-ਵੱਖ ਸਮਾਗਮ ਕਰਵਾਏ ਜਾਣਗੇ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਆਪਣੀ ਰਵਾਇਤ ਨੂੰ ਕਾਇਮ ਰੱਖਦੇ ਹੋਏ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਹਾੜੇ ਨੂੰ ਉਤਸ਼ਾਹ ਨਾਲ਼ ਮਨਾ ਰਹੀ ਹੈ | ਉਨ੍ਹਾਂ ਕਿਹਾ ਕਿ ਮਾਤ-ਭਾਸ਼ਾ ਕਿਸੇ ਵੀ ਕੌਮ ਦੀ ਪਛਾਣ ਅਤੇ ਉਸ ਦੇ ਸੱਭਿਆਚਾਰ ਦਾ ਸਰਮਾਇਆ ਹੁੰਦੀ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਨਾ ਸਿਰਫ਼ ਭਾਸ਼ਾ ਦੇ ਗੌਰਵ ਨੂੰ ਵਧਾਉਂਦੇ ਹਨ, ਸਗੋਂ ਵਿਦਵਾਨਾਂ ਅਤੇ ਵਿਦਿਆਰਥੀਆਂ ਨੂੰ ਇਕ ਅਜਿਹਾ ਮੰਚ ਪ੍ਰਦਾਨ ਕਰਦੇ ਹਨ ਜਿੱਥੇ ਭਾਸ਼ਾ ਨੂੰ ਦਰਪੇਸ਼ ਮੌਜੂਦਾ ਚੁਣੌਤੀਆਂ ਅਤੇ ਭਵਿੱਖ ਦੀਆਂ ਸੰਭਾਵਨਾਵਾਂ 'ਤੇ ਚਰਚਾ ਕੀਤੀ ਜਾ ਸਕੇ | ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਸੰਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਮੁਖੀ ਡਾ. ਗੁਰਸੇਵਕ ਸਿੰਘ ਲੰਬੀ ਨੇ ਦੱਸਿਆ ਕਿ ਯੂਨੀਵਰਸਿਟੀ ਵਲੋਂ ਮਾਤ ਭਾਸ਼ਾ ਦਿਹਾੜੇ ਨੂੰ ਸਮਰਪਿਤ ਤਿੰਨ ਤਰ੍ਹਾਂ ਦੇ ਸਮਾਗਮ ਉਲੀਕੇ ਗਏ ਹਨ ਜਿਸ ਵਿੱਚ ਯੂਨੀਵਰਸਿਟੀ ਵਿੱਚ ਪੰਜਾਬੀ ਸਾਹਿਤਕ, ਅਕਾਦਮਿਕ ਜਗਤ ਦੀ ਉੱਘੀ ਸ਼ਖ਼ਸੀਅਤ ਗਿਆਨੀ ਲਾਲ ਸਿੰਘ ਜੀ ਨੂੰ ਸਮਰਪਿਤ 'ਗਿਆਨੀ ਲਾਲ ਸਿੰਘ ਯਾਦਗਾਰੀ ਭਾਸ਼ਣ' ਸੈਨੇਟ ਹਾਲ ਵਿਖੇ ਕਰਵਾਇਆ ਜਾਵੇਗਾ | ਇਸ ਭਾਸ਼ਣ ਵਿੱਚ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਡਾ. ਵਰਿਆਮ ਸਿੰਘ ਸੰਧੂ 'ਮੁੱਖ ਬੁਲਾਰੇ' ਵਜੋਂ ਸ਼ਿਰਕਤ ਕਰਨਗੇ | ਇਸ ਸਮਾਗਮ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਕਰਨਗੇ | ਇਸ ਸਮਾਗਮ ਦੌਰਾਨ ਯੂਨੀਵਰਸਿਟੀ ਦੇ ਹੋਰ ਵਿਭਾਗਾਂ ਵੱਲੋਂ ਪੰਜਾਬੀ ਭਾਸ਼ਾ ਦੇ ਹਵਾਲੇ ਨਾਲ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਪੀਪੀਟੀ ਦਿਖਾਈ ਜਾਵੇਗੀ ਤੇ ਵੱਖ-ਵੱਖ ਗਤੀਵਿਧੀਆਂ ਸੰਬੰਧੀ ਪ੍ਰਦਰਸ਼ਨੀ ਲਗਾਈ ਜਾਵੇਗੀ | ਯੂਨੀਵਰਸਿਟੀ ਕੈਂਪਸ ਦੇ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ ਜਿਸ ਵਿਚ ਕਾਵਿ-ਉਚਾਰਨ, ਕਾਵਿ-ਗਾਇਨ ਅਤੇ ਭਾਸ਼ਣ ਆਦਿ ਮੁਕਾਬਲੇ ਸ਼ਾਮਲ ਹਨ | ਸ਼ਾਮ ਨੂੰ ਗੁਰੂ ਤੇਗ ਬਹਾਦਰ ਹਾਲ ਵਿਚ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਪੰਜਾਬੀ ਵਿਭਾਗ ਵਲੋਂ ਉੱਘੇ ਅਦਾਕਾਰ ਰਾਣਾ ਰਣਬੀਰ ਦੇ ਚਰਚਿਤ ਨਾਟਕ 'ਬੰਦੇ ਬਣੋ ਬੰਦੇ' ਦੀ ਪੇਸ਼ਕਾਰੀ ਕੀਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਦਸਮੇਸ਼ਗੜ੍ਹ ਸਾਹਿਬ, ਧਾਮੋਮਾਜਰਾ ਵਿਖੇ 28ਵਾਂ ਸੰਤ ਸਮਾਗਮ ਤੇ ਕੀਰਤਨ ਦਰਬਾਰ 27 ਤੋਂ ਅਗਲੀ ਖ਼ਬਰ ਇਤਿਹਾਸਿਕ ਸ਼ਹਿਰ ਪਟਿਆਲਾ ਦੀ ਵਿਰਾਸਤ ਦਾ ਆਨੰਦ ਲਿਆ ਪਟਿਆਲਵੀਆਂ ਨੇ
Ad Position 24