14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-02-2026

ਵਿਧਾਇਕ ਜੌੜਾਮਾਜਰਾ ਨੇ 8.68 ਕਰੋੜ ਰੁਪਏ ਦੀ ਲਾਗਤ ਨਾਲ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ

Ad Position 21
No active advertisement
ਅਜੀਤ ਡੈਸਕ 21-02-2026
ਸਮਾਣਾ, 20 ਫਰਵਰੀ (ਪ੍ਰੀਤਮ ਸਿੰਘ ਨਾਗੀ)-ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮਾਣਾ ਹਲਕੇ ਦੀਆਂ ਸਾਰੀਆਂ ਸੜਕਾਂ ਦੇ ਨਵੀਨੀਕਰਨ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਲੋਂ ਸਮਾਣਾ ਹਲਕੇ ਵੱਲ ਧਿਆਨ ਨਾ ਦੇਣ ਕਰਕੇ ਪਿੰਡਾਂ ਤੇ ਸ਼ਹਿਰਾਂ ਦੀਆਂ ਸੜਕਾਂ ਦਾ ਬੁਰਾ ਹਾਲ ਹੋ ਗਿਆ ਸੀ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ ਸਦਕਾ ਇਹ ਪਹਿਲੀ ਵਾਰ ਹੋਇਆ ਹੈ ਕਿ ਇਹ ਸੜਕਾਂ ਹੁਣ ਬਣਨ ਸਾਰ ਨਹੀਂ ਟੁੱਟਣਗੀਆਂ ਸਗੋਂ ਪੰਜ ਸਾਲ ਤੱਕ ਇਨ੍ਹਾਂ ਦੀ ਮੁਰੰਮਤ ਲਈ ਸੰਬੰਧਿਤ ਠੇਕੇਦਾਰ ਦੀ ਜ਼ਿੰਮੇਵਾਰੀ ਹੋਵੇਗੀ | ਵਿਧਾਇਕ ਜੌੜਾਮਾਜਰਾ ਲੋਕ ਨਿਰਮਾਣ ਵਿਭਾਗ ਵਲੋਂ 8.68 ਕਰੋੜ ਰੁਪਏ ਦੀ ਲਾਗਤ ਨਾਲ 9.42 ਕਿੱਲੋਮੀਟਰ ਸਮਾਣਾ ਤੋਂ ਚੀਕਾ-ਰਾਮ ਨਗਰ ਸੜਕ ਦੇ ਨਵੀਨੀਕਰਨ ਦੇ ਕੰਮ ਦੀ ਸ਼ੁਰੂਆਤ ਕਰਵਾ ਰਹੇ ਸਨ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਆਲੇ-ਦੁਆਲੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਇਸ ਨੂੰ ਚੌੜਾ ਵੀ ਕੀਤਾ ਜਾ ਰਿਹਾ ਹੈ | ਇਸੇ ਦੌਰਾਨ ਉਨ੍ਹਾਂ ਨੇ ਭਾਖੜਾ ਨਹਿਰ ਦੇ ਨਾਲ ਜਾਂਦੀ 1.69 ਕਿੱਲੋਮੀਟਰ ਸੜਕ ਦਾ 72.40 ਲੱਖ ਰੁਪਏ ਦੀ ਲਾਗਤ ਨਾਲ ਮੁਰੰਮਤ ਦਾ ਕੰਮ ਵੀ ਸ਼ੁਰੂ ਕਰਵਾਇਆ | ਉਨ੍ਹਾਂ ਨੇ ਸਮਾਣਾ ਸ਼ਹਿਰ ਵਿਖੇ ਵੀ ਨਗਰ ਕੌਂਸਲ ਵਲੋਂ ਟੀ-ਪੁਆਇੰਟ ਤੋਂ ਪੰਜ ਪੀਰਾਂ ਤੱਕ 1.20 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਦਾ ਕੰਮ ਕਰਵਾਇਆ ਜਾਵੇਗਾ | ਚੇਤਨ ਸਿੰਘ ਜੌੜਾਮਾਜਰਾ ਨੇ ਹੋਰ ਦੱਸਿਆ ਕਿ ਪਸਿਆਣਾ-ਮੂਨਕ ਸੜਕ 'ਤੇ ਵੀ 20 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ | ਜਦਕਿ ਇਸ ਤੋਂ ਪਹਿਲਾਂ ਹੀ 100 ਦਿਹਾਤੀ ਲਿੰਕ ਸੜਕਾਂ ਨੂੰ ਮੁੜ ਬਣਾਉਣ ਅਤੇ ਮੁਰੰਮਤ ਲਈ ਭੇਜੇ ਗਏ 32.17 ਕਰੋੜ ਰੁਪਏ ਨਾਲ ਸਾਰੀਆਂ ਸੜਕਾਂ ਦੇ ਨਿਰਮਾਣ ਕਾਰਜ ਜੰਗੀ ਪੱਧਰ 'ਤੇ ਸ਼ੁਰੂ ਹੋ ਗਏ ਹਨ | ਉਨ੍ਹਾਂ ਕਿਹਾ ਕਿ ਹਲਕੇ ਦਾ ਚਹੁੰਤਰਫ਼ਾ ਵਿਕਾਸ ਕਰਵਾਉਣਾ ਉਨ੍ਹਾਂ ਦੀ ਮੁੱਢਲੀ ਤਰਜੀਹ ਹੈ, ਜਿਸ ਲਈ ਹਰ ਪਿੰਡ ਦੀ ਸੜਕ ਬਣਵਾਈ ਜਾ ਰਹੀ ਹੈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਗੁਰਦੇਵ ਸਿੰਘ ਟਿਵਾਣਾ, ਹਰਜਿੰਦਰ ਸਿੰਘ ਮਿੰਟੂ, ਕਾਰਜ ਸਾਧਕ ਅਫ਼ਸਰ ਅਪਰਅਪਾਰ ਸਿੰਘ ਚਹਿਲ ਪਾਰਸ ਸ਼ਰਮਾ ਸਮੇਤ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਪਾਰਸ ਸ਼ਰਮਾ, ਅਮਿਤ ਧਾਲੀਵਾਲ, ਰਵੀ ਰੰਧਾਵਾ, ਗੋਪਾਲ ਕਿ੍ਸ਼ਨ ਬਿੱਟੂ, ਤਰੁਣ ਗਰਗ, ਸੰਜੇ ਸਿੰਗਲਾ, ਰਵਿੰਦਰ ਸੋਹਲ, ਰਾਹੁਲ ਗੁਪਤਾ, ਅਮਰਦੀਪ ਸਿੰਘ ਸੋਨੂੰ, ਹਰਦੀਪ ਚੀਮਾ, ਸੁਰਜਨ ਚੱਠਾ, ਜਸਵੀਰ ਸਿੰਘ, ਰਾਜੂ ਛਾਬੜਾ ਤੇ ਹੋਰ ਪਿੰਡਾਂ ਦੇ ਮੁਹਤਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਰ ਤੋਂ ਲੋਕੀ ਸਮੱਸਿਆਵਾਂ ਲੈ ਕੇ ਪਹੁੰਚ ਰਹੇ ਨੇ ਮੁੱਖ ਮੰਤਰੀ ਦੇ ਸੂਬਾ ਜਨਰਲ ਸਕੱਤਰ ਪੰਨੂੰ ਕੋਲ ਅਗਲੀ ਖ਼ਬਰ ਕਾਲੇਵਾਲ ਵਿਖੇ ਮੋਮੀ ਪਰਿਵਾਰ ਵੱਲੋਂ ਧਾਰਮਿਕ ਸਮਾਗਮ
Ad Position 24