ਪਟਿਆਲਾ, 21 ਫਰਵਰੀ (ਗੁਰਵਿੰਦਰ ਸਿੰਘ ਔਲਖ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 12 ਲੱਖ ਤੋਂ ਉਪਰ ਠੱਗਣ ਵਾਲੇ ਤਿੰਨ ਵਿਅਕਤੀਆਂ ਦੇ ਖਿਲਾਫ ਥਾਣਾ ਸਿਵਲ ਲਾਈਨ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਰਵਿੰਦਰ ਸਿੰਘ ਵਲੋਂ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਮੁਲਜ਼ਮ ਗੁਰਸ਼ਰਨ ਕੌਰ, ਮਨਪ੍ਰੀਤ ਚਹਿਲ ਅਤੇ ਭਰਪੂਰ ਸਿੰਘ ਵਲੋਂ ਉਸ ਨੂੰ ਆਸਟ੍ਰੇਲੀਆ ਭੇਜਣ ਲਈ 12 ਲੱਖ 55 ਹਜਾਰ ਰੁਪਏ ਲਏ ਸਨ | ਪਰ ਉਸ ਨੂੰ ਵਿਦੇਸ਼ ਨਹੀਂ ਭੇਜਿਆ | ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਵਲੋਂ 3 ਲੱਖ 90 ਹਜਾਰ ਰੁਪਏ ਵਾਪਸ ਕਰ ਦਿੱਤੇ ਬਾਕੀ ਬਚਦੇ 8 ਲੱਖ 65 ਹਜਾਰ ਰੁਪਏ ਹਰਵਿੰਦਰ ਸਿੰਘ ਨੂੰ ਵਾਪਸ ਨਹੀਂ ਦਿੱਤੇ ਅਤੇ ਮੁਲਜ਼ਮਾਂ ਵਲੋਂ ਦਿੱਤੇ ਹੋਏ ਚੈਕ ਵੀ ਬਾਉਂਸ ਹੋ ਗਏ ਜਿਸ ਉੱਤੇ ਕਾਰਵਾਈ ਕਰਦਿਆਂ ਪੁਲਿਸ ਵਲੋਂ ਉਕਤ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ |