02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-02-2026

ਪੰਜਾਬੀ ਯੂਨੀਵਰਸਿਟੀ ਵਲੋਂ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ-ਅੰਗਰੇਜੀ ਕੋਸ਼ ਦੀ ਐਂਡਰਾਇਡ ਐਪ ਜਾਰੀ

Ad Position 21
repet_subhas-goyals [Copy P29]
ਪੰਜਾਬੀ ਯੂਨੀਵਰਸਿਟੀ ਵਿਖੇ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ-ਅੰਗਰੇਜੀ ਕੋਸ਼ ਦੀ ਐਂਡਰਾਇਡ ਐਪ ਜਾਰੀ ਕਰਦੇ ਹੋਏ ਉਪ ਕੁਲਪਤੀ ਡਾ. ਜਗਦੀਪ ਸਿੰਘ ਨਾਲ ਅਧਿਆਪਕ | ਅਜੀਤ ਤਸਵੀਰ <br/> 22-02-2026
ਪਟਿਆਲਾ, 21 ਫਰਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਗਦੀਪ ਸਿੰਘ ਵਲੋਂ ਅੰਤਰ-ਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਪੰਜਾਬੀ-ਅੰਗਰੇਜੀ ਕੋਸ਼ ਦੀ ਐਂਡਰੌਇਡ ਮੋਬਾਈਲ ਐਪ ਰਿਲੀਜ਼ ਕੀਤੀ ਗਈ | ਯੂਨੀਵਰਸਿਟੀ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵਲੋਂ ਕਰਵਾਏ ਗਏ ਸਮਾਗਮ ਦੌਰਾਨ ਰਿਲੀਜ਼ ਕੀਤੀ ਗਈ ਇਹ ਐਪ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਤਕਨੀਕੀ ਵਿਕਾਸ ਦਾ ਖੋਜ ਕੇਂਦਰ ਵਲੋਂ ਤਿਆਰ ਕੀਤੀ ਗਈ ਹੈ | ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਤਕਨਾਲੋਜੀ ਨਾਲ ਜੋੜਨਾ ਸਮੇਂ ਦੀ ਲੋੜ ਹੈ ਅਤੇ ਇਹ ਐਪ ਉਸੇ ਦਿਸ਼ਾ 'ਚ ਇਕ ਮਹੱਤਵਪੂਰਨ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਹ ਐਪ ਵਿਦਿਆਰਥੀਆਂ, ਅਧਿਆਪਕਾਂ, ਖ਼ੋਜੀਆਂ, ਲੇਖਕਾਂ ਅਤੇ ਭਾਰਤ ਤੇ ਵਿਦੇਸ਼ਾਂ 'ਚ ਵੱਸਦੇ ਪੰਜਾਬੀ ਭਾਸ਼ਾ-ਪ੍ਰੇਮੀਆਂ ਲਈ ਬਹੁਤ ਲਾਭਕਾਰੀ ਸਾਬਤ ਹੋਵੇਗੀ | ਜ਼ਿਕਰਯੋਗ ਹੈ ਕਿ ਇਹ ਐਪ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੋਸ਼ਕਾਰੀ ਵਿਭਾਗ ਵਲੋਂ ਪ੍ਰਕਾਸ਼ਿਤ ਪੰਜਾਬੀ-ਅੰਗਰੇਜ਼ੀ ਕੋਸ਼ ਦੇ 2002 ਵਾਲੇ ਸੰਸਕਰਨ 'ਤੇ ਆਧਾਰਿਤ ਹੈ | ਇਸ ਐਪ 'ਚ 35679 ਮੂਲ ਸ਼ਬਦ ਉਪਲਬਧ ਹਨ | ਇਸ ਐਪ 'ਚ ਗੁਰਮੁਖੀ ਅਤੇ ਸ਼ਾਹਮੁਖੀ ਲਿਪੀ 'ਚ ਖੋਜ, ਸ਼ਬਦਾਂ ਦੇ ਸ਼ੁੱਧ ਉਚਾਰਨ ਸੁਣਨ ਦੀ ਸੁਵਿਧਾ, ਸ਼ਬਦ-ਰੂਪਾਵਲੀ ਆਧਾਰਿਤ ਖੋਜ, ਫਜੀ ਸਰਚ ਅਤੇ ਅਰਥ ਆਧਾਰਿਤ ਖੋਜ ਵਰਗੀਆਂ ਆਧੁਨਿਕ ਸੁਵਿਧਾਵਾਂ ਸ਼ਾਮਲ ਹਨ | ਇਸ ਪ੍ਰੋਜੈਕਟ ਦੀ ਸੰਕਲਪਨਾ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਦੇ ਤਕਨੀਕੀ ਵਿਕਾਸ ਦਾ ਖੋਜ ਕੇਂਦਰ ਦੇ ਸੰਸਥਾਪਕ ਡਾਇਰੈਕਟਰ ਡਾ. ਗੁਰਪ੍ਰੀਤ ਸਿੰਘ ਲਹਿਲ ਵਲੋਂ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਅੰਗਰੇਜ਼ੀ ਕੋਸ਼ ਨੂੰ ਡਿਜੀਟਲ ਰੂਪ ਦਿੱਤਾ ਸੀ | ਇਸ ਐਪ ਨੂੰ ਤਿਆਰ ਕਰਨ 'ਚ ਡਾ. ਗੁਰਪ੍ਰੀਤ ਸਿੰਘ ਲਹਿਲ ਦੇ ਨਾਲ-ਨਾਲ ਇਸ ਕੇਂਦਰ ਦੇ ਮੌਜੂਦਾ ਡਾਇਰੈਕਟਰ ਡਾ. ਧਰਮਵੀਰ ਸ਼ਰਮਾ ਦੀ ਅਗਵਾਈ ਹੇਠ ਟੀਮ ਨੇ ਮਹੱਤਵਪੂਰਨ ਯੋਗਦਾਨ ਪਾਇਆ ਹੈ | ਇਸ ਟੀਮ 'ਚ ਡਾ. ਹਰਵਿੰਦਰ ਪਾਲ ਕੌਰ, ਮੁਖੀ, ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਸ਼ਾਮਿਲ ਰਹੇ | ਐਪ ਜਾਰੀ ਕਰਨ ਸਮੇਂ ਡੀਨ ਅਕਾਦਮਿਕ ਮਾਮਲੇ ਡਾ. ਜਸਵਿੰਦਰ ਸਿੰਘ ਬਰਾੜ ਅਤੇ ਰਜਿਸਟਰਾਰ ਡਾ. ਦਵਿੰਦਰਪਾਲ ਸਿੰਘ ਸਿੱਧੂ ਮੌਜੂਦ ਰਹੇ |
Ad Position 22
No active advertisement
ਪਿਛਲੀ ਖ਼ਬਰ ਪਿੰਡ ਕਾਲਸਨਾ ਤੋਂ ਤੀਰਥ ਯਾਤਰਾ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਵਲੋਂ ਹਲਕਾ ਰਾਜਪੁਰਾ ਦੇ 17 ਸਰਕਲ ਪ੍ਰਧਾਨ ਨਿਯੁਕਤ
Ad Position 24