ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਮੇਅਰ ਕੁੰਦਨ ਗੋਗੀਆ ਤੇ ਕੌਂਸਲਰ ਗੁਰਜੀਤ ਸਾਹਨੀ ਨੇ ਸੜਕ ਕੀਤਾ ਉਦਘਾਟਨ
ਉਦਘਾਟਨ ਮੌਕੇ ਵਿਧਾਇਕ ਕੋਹਲੀ ਮੇਅਰ ਕੁੰਦਨ ਗੋਗੀਆ ਅਤੇ ਹੋਰ | ਅਜੀਤ ਤਸਵੀਰ
<br/>
22-02-2026
ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ 'ਚ ਸੜਕਾਂ, ਨਿਕਾਸੀ ਪ੍ਰਬੰਧ ਅਤੇ ਹੋਰ ਵਿਕਾਸ ਕਾਰਜਾਂ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ | ਇਸ ਨਵੀਂ ਸੜਕ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ 'ਚ ਵੱਡੀ ਰਾਹਤ ਮਿਲੇਗੀ ਅਤੇ ਸ਼ਹਿਰ ਦੇ ਵਿਕਾਸ ਨੂੰ ਹੋਰ ਗਤੀ ਮਿਲੇਗੀ | ਉਦਘਾਟਨ ਮੌਕੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਨਵੀਂ ਸੜਕ ਦੇ ਬਣਨ ਨਾਲ ਇਲਾਕੇ ਦੇ ਲੋਕਾਂ ਨੂੰ ਕਾਫੀ ਸਹੂਲਤ ਮਿਲੇਗੀ ਅਤੇ ਟ੍ਰੈਫਿਕ ਦੀ ਸਮੱਸਿਆ 'ਚ ਵੀ ਕਮੀ ਆਵੇਗੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸੁਚੱਜੀ ਤੇ ਸੁਵਿਧਾਜਨਕ ਆਵਾਜਾਈ ਮੁਹੱਈਆ ਕਰਵਾਉਣਾ ਨਗਰ ਨਿਗਮ ਦੀ ਪ੍ਰਾਥਮਿਕਤਾ ਹੈ | ਕੌਂਸਲਰ ਗੁਰਜੀਤ ਸਾਹਨੀ ਨੇ ਕਿਹਾ ਕਿ ਵਾਰਡ ਨੰਬਰ-58 'ਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ 'ਚ ਰੱਖਦੇ ਹੋਏ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਬਣਨ ਨਾਲ ਆਲੇ-ਦੁਆਲੇ ਦੇ ਇਲਾਕਿਆਂ ਦੇ ਵਸਨੀਕਾਂ ਨੂੰ ਸਿੱਧਾ ਲਾਭ ਹੋਵੇਗਾ ਅਤੇ ਆਵਾਜਾਈ ਹੋਰ ਆਸਾਨ ਹੋਵੇਗੀ | ਸਮਾਗਮ ਦੌਰਾਨ ਲੱਕੀ ਲਹਿਲ, ਬਲਾਕ ਪ੍ਰਧਾਨ ਬਿੱਟੂ ਬਾਂਗਰ, ਕੌਂਸਲਰ ਜਗਤਾਰ ਜੱਗੀ, ਮੋਨਿਕਾ ਸ਼ਰਮਾ, ਲਵਿਸ ਚੁੱਘ ਅਤੇ ਰਜਿੰਦਰ ਸਮੇਤ ਹੋਰ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ | ਉਨ੍ਹਾਂ ਨੇ ਵੀ ਇਸ ਵਿਕਾਸ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨਾਲ ਇਲਾਕੇ ਦੇ ਲੋਕਾਂ ਨੂੰ ਲੰਬੇ ਸਮੇਂ ਲਈ ਫਾਇਦਾ ਹੋਵੇਗਾ | ਇਲਾਕਾ ਵਾਸੀਆਂ ਨੇ ਵੀ ਨਵੀਂ ਸੜਕ ਬਣਨ 'ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਇਸ ਨਾਲ ਟ੍ਰੈਫਿਕ ਦੀ